ਟੌਲ ਮੁਲਾਜ਼ਮਾਂ ਦੀ ਨੌਕਰੀ ਬਹਾਲੀ ਲਈ ਧਰਨਾ

ਟੌਲ ਮੁਲਾਜ਼ਮਾਂ ਦੀ ਨੌਕਰੀ ਬਹਾਲੀ ਲਈ ਧਰਨਾ

ਟੌਲ ਪਲਾਜ਼ਾ ਬਡਬਰ ਵਿੱਚ ਧਰਨਾ ਦਿੰਦੇ ਹੋਏ ਕਿਰਤੀ ਕਿਸਾਨ ਯੁੂਨੀਅਨ ਦੇ ਆਗੂ।

ਪੱਤਰ ਪੇਰਕ

ਧਨੌਲਾ, 17 ਜਨਵਰੀ

ਟੌਲ ਪਲਾਜ਼ਾ ਬਡਬਰ ਦੇ ਮੁਲਾਜ਼ਮਾਂ ਦੀ ਨੌਕਰੀ ਬਹਾਲੀ ਦੀ ਮੰਗ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਵੱਲੋਂ ਟੌਲ ’ਤੇ ਧਰਨਾ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਜਸਦੀਪ ਸਿੰਘ ਬਹਾਦਰਪੁਰ, ਸਕੱਤਰ ਦਰਸ਼ਨ ਸਿੰਘ, ਸੁਰਿੰਦਰ ਸਿੰਘ ਲੌਂਗੋਵਾਲ, ਇਕਾਈ ਬਡਬਰ ਪ੍ਰਧਾਨ ਮਲਕੀਤ ਸਿੰਘ ਨੇ ਧਰਨੇ ਦੀ ਅਗਵਾਈ ਕੀਤੀ। ਜਾਣਕਾਰੀ ਦਿੰਦਿਆਂ ਸੂਬਾਈ ਆਗੂ ਭੁਪਿੰਦਰ ਲੌਂਗੋਵਾਲ ਨੇ ਦੱਸਿਆ ਕਿ ਨਵੀਂ ਕੰਪਨੀ ਵੱਲੋਂ ਕਿਸਾਨ ਅੰਦੋਲਨ ਦੌਰਾਨ ਟੌਲ ਪਲਾਜ਼ਾ ’ਤੇ ਕੰਮ ਕਰ ਰਹੇ ਨੌਜਵਾਨਾਂ ਨੂੰ ਕੰਮ ਤੋਂ ਹਟਾ ਦਿੱਤਾ ਗਿਆ ਸੀ, ਜਿਸ ਦੇ ਵਿਰੋਧ ਵਿੱਚ ਅੱਜ ਧਰਨਾ ਲਾ ਕੇ ਵਾਹਨਾਂ ਨੂੰ ਟੌਲ ਫਰੀ ਲੰਘਾਇਆ ਗਿਆ। ਇਸ ਉਪਰੰਤ ਕੰਪਨੀ ਅਧਿਕਾਰੀਆਂ ਵੱਲੋਂ ਕੰਮ ਤੋਂ ਹਟਾਏ ਕਰਮਚਾਰੀਆਂ ਨੂੰ ਕੰਮ ’ਤੇ ਬਹਾਲ ਕਰਨ ਦੀ ਸਹਿਮਤੀ ਦਿੱਤੀ ਗਈ ਅਤੇ ਜੱਥੇਬੰਦੀ ਦੇ ਆਗੂਆਂ ਨਾਲ ਮੰਦਾ ਵਿਹਾਰ ਕਰਨ ਸਬੰਧੀ ਆਪਣੀ ਗਲਤੀ ਮੰਨੀ। ਇਸ ਦੇ ਨਾਲ ਹੀ ਟੌਲ ਕੰਪਨੀ ਵੱਲੋਂ ਬਾਕੀ ਮਸਲਿਆਂ ਦਾ 2 ਦਿਨਾਂ ’ਚ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ, ਜਿਸ ਤੋਂ ਬਾਅਦ ਟੌਲ ਪਲਾਜ਼ਾ ਬਡਬਰ ਚਾਲੂ ਕੀਤਾ ਗਿਆ। ਮੌਜੂਦ ਆਗੂਆਂ ਨੇ ਐਲਾਨ ਕਰਦਿਆਂ ਕਿਹਾ ਕਿ ਜੇਕਰ ਸਮਾਂ ਰਹਿੰਦੇ ਮੰਗਾਂ ਲਾਗੂ ਨਾ ਕੀਤੀਆਂ ਗਈਆਂ ਤਾਂ ਇਸੇ ਤਰ੍ਹਾਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All