DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Cattle Feed ਫੈਕਟਰੀ ਅੱਗੇ ਧਰਨਾ

ਸਾਮਰਾਜੀ ਅਤੇ ਕਾਰਪੋਰੇਟੀ ਲੁੱਟ ਖ਼ਿਲਾਫ਼ ਸੰਘਰਸ਼ ਨੂੰ ਤੇਜ਼ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਅੱਜ ਕਾਰਗਿਲ ਕੰਪਨੀ ਦੀ ਕੈਟਲ ਫੀਡ ਫੈਕਟਰੀ ਅੱਗੇ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ...

  • fb
  • twitter
  • whatsapp
  • whatsapp
featured-img featured-img
ਬਠਿੰਡਾ ਸਥਿਤ ਕੈਟਲ ਫੀਡ ਫੈਕਟਰੀ ਅੱਗੇ ਧਰਨਾ ਦੇ ਰਹੇ ਕਿਸਾਨ ਅਤੇ ਮਜ਼ਦੂਰ।
Advertisement

ਸਾਮਰਾਜੀ ਅਤੇ ਕਾਰਪੋਰੇਟੀ ਲੁੱਟ ਖ਼ਿਲਾਫ਼ ਸੰਘਰਸ਼ ਨੂੰ ਤੇਜ਼ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਅੱਜ ਕਾਰਗਿਲ ਕੰਪਨੀ ਦੀ ਕੈਟਲ ਫੀਡ ਫੈਕਟਰੀ ਅੱਗੇ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਹੁ-ਕੌਮੀ ਕੰਪਨੀਆਂ ਦੇਸ਼ ਦੇ ਕਿਰਤੀ ਲੋਕਾਂ ਦੀ ਅੰਨ੍ਹੀ ਲੁੱਟ ਕਰ ਰਹੀਆਂ ਹਨ, ਜਦੋਂ ਕਿ ਸਰਕਾਰਾਂ ਉਨ੍ਹਾਂ ਨੂੰ ਭਾਰੀ ਛੋਟਾਂ ਦੇ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦੀ ਵਾਰਤਾ ਰੱਦ ਕੀਤੀ ਜਾਵੇ, ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਫ਼ਸਲਾਂ ਲਈ ਕਾਨੂੰਨੀ ਐੱਮ ਐੱਸ ਪੀ ਗਾਰੰਟੀ ਲਾਗੂ ਕੀਤੀ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ 30 ਅਗਸਤ ਤੋਂ ਜ਼ਿਲ੍ਹਾ ਦਫ਼ਤਰਾਂ ਅੱਗੇ ਪੱਕੇ ਮੋਰਚੇ ਲਾਏ ਜਾਣਗੇ।

Advertisement
Advertisement
×