DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਲਾਕਾਂ ਦੇ ਪੁਨਰਗਠਨ ਖ਼ਿਲਾਫ਼ ਡੀ ਸੀ ਦਫ਼ਤਰ ਅੱਗੇ ਮੁਜ਼ਾਹਰਾ

ਨੀਤੀ ਰੱਦ ਕਰਨ ਦੀ ਮੰਗ; ਜਨਤਕ ਜਥੇਬੰਦੀਆਂ ਨੇ ਮੰਗ ਪੱਤਰ ਸੌਂਪਿਆ

  • fb
  • twitter
  • whatsapp
  • whatsapp
featured-img featured-img
ਬਰਨਾਲਾ ’ਚ ਡੀ ਸੀ ਦਫ਼ਤਰ ਅੱਗੇ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਜਨਤਕ ਜਥੇਬੰਦੀਆਂ ਦੇ ਆਗੂ ਤੇ ਵਰਕਰ।
Advertisement

ਜਨਤਕ ਜਥੇਬੰਦੀਆਂ ਨੇ ਅੱਜ ਡੀ ਸੀ ਦਫ਼ਤਰ ਬਰਨਾਲਾ ਅੱਗੇ ਮੁਜ਼ਾਹਰਾ ਕਰਕੇ ਮੰਗ ਕੀਤੀ ਕਿ ਬਲਾਕ ਸ਼ਹਿਣਾ, ਬਲਾਕ ਮਹਿਲ ਕਲਾਂ ਅਤੇ ਬਲਾਕ ਬਰਨਾਲਾ ਦੇ ਪਿੰਡਾਂ ਦੀ ਪੁਨਰਗਠਨ ਨੀਤੀ ਰੱਦ ਕੀਤੀ ਜਾਵੇ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸਰਪੰਚ ਜਗਰਾਜ ਸਿੰਘ ਟੱਲੇਵਾਲ , ਲਾਭ ਸਿੰਘ ਅਕਲੀਆ, ਮੱਖਣ ਸਿੰਘ ਰਾਮਗੜ੍ਹ, ਖੁਸ਼ੀਆ ਸਿੰਘ, ਡਾ. ਰਾਜਿੰਦਰਪਾਲ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਹਰਜੀਤ ਸਿੰਘ ਖ਼ਿਆਲੀ ਤੇ ਪਵਿੱਤਰ ਲਾਲੀ ਨੇ ਕਿਹਾ ਕੇ ਪੰਜਾਬ ਸਰਕਰ ਵੱਲੋਂ ਬਲਾਕਾਂ ਦੇ ਪੁਨਰਗਠਨ ਕਰਕੇ ਬਲਾਕ ਸ਼ਹਿਣਾ ਦੇ ਪਿੰਡ ਬਲਾਕ ਮਹਿਲ ਕਲਾਂ ਨਾਲ ਅਤੇ ਬਲਾਕ ਬਰਨਾਲਾ ਦੇ ਪਿੰਡ ਸ਼ਹਿਣਾ ਨਾਲ ਜੋੜੇ ਜਾ ਰਹੇ ਹਨ। ਇਸ ਤਰ੍ਹਾਂ ਕਰਨ ਨਾਲ ਗ਼ਰੀਬ ਤੇ ਮਿਹਨਤਕਸ਼ ਲੋਕਾਂ ਨੂੰ ਆਉਣ ਜਾਣ ‘ਚ ਕਾਫ਼ੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਇਹ ਪਿੰਡ ਨਵੇਂ ਜੋੜੇ ਬਲਾਕਾਂ ਨਾਲੋਂ ਕਾਫ਼ੀ ਦੂਰ ਹਨ। ਇਸ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਬਰਨਾਲਾ ਦੀਆਂ ਕਿਸਾਨ, ਮਜ਼ਦੂਰ, ਪੰਚਾਇਤਾਂ , ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਗਿਆ ਹੈ। ਡੀ ਸੀ ਬਰਨਾਲਾ ਟੀ ਬੈਨਿਥ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਲਾਕਾਂ ਦੇ ਪਿੰਡਾਂ ਦੀ ਪੁਰਾਣੀ ਸਥਿਤੀ ਨਾ ਬਹਾਲ ਕੀਤੀ ਗਈ ਤਾਂ ਜਲਦ ਹੀ ਤਿੱਖੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ।

Advertisement
Advertisement
×