ਗੁਰੂ ਹਰਸਹਾਏ ਥਾਣੇ ਅੱਗੇ ਮੁਜ਼ਾਹਰਾ ਕੀਤਾ
ਨੌਜਵਾਨ ’ਤੇ ਹਮਲਾ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਮੰਗੀ
Advertisement
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਕ੍ਰਾਂਤੀਕਾਰੀ ਕਿਸਾਨ ਮੋਰਚਾ ਪੰਜਾਬ ਦੀ ਅਗਵਾਈ ’ਚ ਥਾਣਾ ਗੁਰੂ ਹਰਸਹਾਏ ਦੇ ਗੇਟ ਅੱਗੇ ਧਰਨਾ ਦਿੱਤਾ ਗਿਆ। ਇਸ ਮੁਜ਼ਾਹਰੇ ’ਚ ਵੱਡੀ ਗਿਣਤੀ ਲੋਕਾਂ ਨੇ ਸ਼ਿਰਕਤ ਕਰਦਿਆਂ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਧਰਨੇ ਦੀ ਅਗਵਾਈ ਯੂਨੀਅਨ ਦੇ ਆਗੂ ਜ਼ੈਲ ਸਿੰਘ ਚੱਪਾੜਕੀ ਨੇ ਕੀਤੀ। ਉਨ੍ਹਾਂ ਮਨਜਿੰਦਰ ਸਿੰਘ ਨੂੰ ਗੰਭੀਰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਹਰਸਹਾਏ ਥਾਣੇ ਵਿੱਚ ਕਿਸੇ ਵੀ ਗਰੀਬ ਨੂੰ ਇਨਸਾਫ ਨਹੀਂ ਮਿਲਦਾ ਜੇਕਰ ਮਿਲਦਾ ਹੈ ਤਾਂ ਧਰਨਾ ਮਾਰੇ ਤੋਂ ਬਿਨਾਂ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਜੇਕਰ ਮਨਜਿੰਦਰ ਸਿੰਘ ’ਤੇ ਹਮਲਾ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਹੋਰ ਤਿੱਖਾ ਐਕਸ਼ਨ ਜਲਦੀ ਹੀ ਦਿੱਤਾ ਜਾਵੇਗਾ। ਇਸ ਧਰਨੇ ਨੂੰ ਜੈਲ ਸਿੰਘ ਚੱਪਾੜਕੀ, ਮਾਸਟਰ ਬਵਿੰਦਰ ਸਿੰਘ,ਰੀਟਰ ਰਾਣੀ ਗੁਰੂਹਰਸਹਾਏ ਨੇ ਸੰਬੋਧਨ ਕੀਤਾ। ਇਸ ਮੌਕੇ ਧਰਨਾਕਾਰੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
Advertisement
Advertisement
