DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Land Dispute Case: ਕੇਸ ਦਰਜ ਕਰਨ ਖ਼ਿਲਾਫ਼ ਥਾਣੇ ਅੱਗੇ ਧਰਨਾ

ਪੁਲੀਸ ਅਧਿਕਾਰੀਆਂ ਨੇ ਸਰਕਾਰੀ ਰਿਕਾਰਡ ਦੇ ਆਧਾਰ ’ਤੇ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ

  • fb
  • twitter
  • whatsapp
  • whatsapp
featured-img featured-img
ਝੁਨੀਰ ਥਾਣੇ ਅੱਗੇ ਧਰਨਾ ਦਿੰਦੇ ਹੋਏ ਕਿਸਾਨ।
Advertisement

ਥਾਣਾ ਝੁਨੀਰ ਦੀ ਪੁਲੀਸ ਵੱਲੋਂ ਜ਼ਮੀਨੀ ਵਿਵਾਦ ਦੇ ਮਾਮਲੇ ਵਿੱਚ ਅੱਠ ਕਿਸਾਨਾਂ ਵਿਰੁੱਧ ਦਰਜ ਕੇਸ ਰੱਦ ਕਰਵਾਉਣ ਲਈ ਮਾਲਵਾ-ਹੀਰਕੇ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਥਾਣੇ ਦਾ ਅਣਮਿਥੇ ਸਮੇਂ ਲਈ ਘਿਰਾਓ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਕਿਸਾਨਾਂ ਨੇ ਮਾਨਸਾ-ਸਿਰਸਾ ਮੁੱਖ ਮਾਰਗ ’ਤੇ ਨੰਗੇ ਧੜ ਸਿਖਰ ਦੁਪਹਿਰੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਸੀ। ਯੂਨੀਅਨ ਦੇ ਪ੍ਰਧਾਨ ਮਲੂਕ ਸਿੰਘ ਹੀਰਕੇ ਨੇ ਦੋਸ਼ ਲਾਇਆ ਕਿ ਪਿੰਡ ਹੀਰਕੇ ਵਿੱਚ ਪੰਚਾਇਤੀ ਜ਼ਮੀਨ ਦੇ ਮਾਮਲੇ ਵਿੱਚ ਪੁਲੀਸ ਨੇ ਬਿਨਾਂ ਪੰਚਾਇਤੀ ਰਿਕਾਰਡ ਜਾਂਚੇ ਅੱਠ ਕਿਸਾਨਾਂ ’ਤੇ ਧੱਕੇ ਨਾਲ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਵੱਲੋਂ ਦੋ ਏਕੜ ਜ਼ਮੀਨ ਵੱਧ ਵਾਹੀ ਜਾ ਰਹੀ ਹੈ, ਜਿਸ ਦੀ ਮਿਣਤੀ ਲਈ ਪ੍ਰਸ਼ਾਸਨ ਕੋਲ ਕਈ ਵਾਰ ਅਪੀਲੀ ਕੀਤੀ ਗਈ ਹੈ, ਪਰ ਸਿਆਸੀ ਦਬਾਅ ਕਾਰਨ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਨਹਿਰ ਦੇ ਪੁਲ ’ਤੇ ਜਾਮ ਲਾਉਣ ਦੀ ਚਿਤਾਵਨੀ ਤੋਂ ਬਾਅਦ ਹਰਕਤ ਵਿੱਚ ਆਏ ਪੁਲੀਸ ਪ੍ਰਸ਼ਾਸਨ ਨੇ ਚੋਣਵੇਂ ਆਗੂਆਂ ਨੂੰ ਗੱਲਬਾਤ ਲਈ ਸੱਦਿਆ। ਥਾਣਾ ਮੁਖੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਪੰਚਾਇਤੀ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸਰਕਾਰੀ ਰਿਕਾਰਡ ਦੀ ਜਾਂਚ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਸੋਮਵਾਰ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ।

Advertisement
Advertisement
×