ਕਾਤਲਾਂ ਦੀ ਗ੍ਰਿਫ਼ਤਾਰੀ ਲਈ ਥਾਣੇ ਅੱਗੇ ਧਰਨਾ

ਕਾਤਲਾਂ ਦੀ ਗ੍ਰਿਫ਼ਤਾਰੀ ਲਈ ਥਾਣੇ ਅੱਗੇ ਧਰਨਾ

ਥਾਣੇ ਅੰਦਰ ਧਰਨਾ ਦਿੰਦੇ ਹੋਏ ਕਿਸਾਨ ਤੇ ਮਹਿਲਾਵਾਂ।

ਭਗਵਾਨ ਦਾਸ ਗਰਗ
ਨਥਾਣਾ, 4 ਮਈ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋ ਪਿੰਡ ਕਲਿਆਣ ਸੁੱਖਾ ਦੀ ਭਜਨ ਕੌਰ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੱਜ ਸ਼ਾਮ ਥਾਣੇ ਅੰਦਰ ਧਰਨਾ ਦਿੱਤਾ ਗਿਆ। ਧਰਨੇ ’ਚ ਵੱਡੀ ਗਿਣਤੀ ਔਰਤਾਂ ਸ਼ਾਮਲ ਹੋਈਆਂ। ਯੂਨੀਅਨ ਆਗੂ ਮੋਠੂ ਸਿੰਘ ਕੋਟੜਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਲੰਘੀ 11 ਮਾਰਚ ਨੂੰ ਪਿੰਡ ਕਲਿਆਣ ਸੁੱਖਾ ਦੀ ਭਜਨ ਕੌਰ ਨੂੰ ਜ਼ਮੀਨ ਦੇ ਲਾਲਚ ’ਚ ਉਸ ਦੇ ਪੁੱਤਰ ਸੁਰਜੀਤ ਸਿੰਘ ਅਤੇ ਨੂੰਹ ਪਰਮਜੀਤ ਕੌਰ ਨੇ ਘਰ ਅੰਦਰ ਕਤਲ ਕਰ ਦਿੱਤਾ ਸੀ। ਪੁਲੀਸ ਨੇ ਧਾਰਾ 302 ਅਧੀਨ ਕੇਸ ਦਰਜ ਕਰਨ ਉਪਰੰਤ ਸੁਰਜੀਤ ਸਿੰਘ ਨੂੰ ਤਾਂ ਗ੍ਰਿਫ਼ਤਾਰ ਕਰ ਲਿਆ ਪ੍ਰੰਤੂ ਮ੍ਰਿਤਕਾ ਦੀ ਨੂੰਹ ਪਰਮਜੀਤ ਕੌਰ ਦੀ ਗ੍ਰਿਫ਼ਤਾਰੀ ਸਬੰਧੀ ਟਾਲ ਮਟੋਲ ਕੀਤੀ ਜਾ ਰਹੀ ਹੈ। ਯੂਨੀਅਨ ਆਗੂਆਂ ਨੇ ਇਸ ਮਾਮਲੇ ’ਚ ਸਿਆਸੀ ਦਬਾਅ ਹੋਣ ਕਰਕੇ ਪੁਲੀਸ ਦੀ ਭੂਮਿਕਾ ਨੂੰ ਵੀ ਸ਼ੱਕੀ ਦੱਸਿਆ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੁਲਜ਼ਮ ਪਰਮਜੀਤ ਕੌਰ ਨੂੰ ਤੁਰੰਤ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਸੰਘਰਸ਼ ਵਿੱਢਿਆ ਜਾਵੇਗਾ। ਇਕੱਠ ਨੂੰ ਨੌਜਵਾਨ ਭਾਰਤ ਸਭਾ ਦੇ ਬਲਕਰਨ ਸਿੰਘ, ਲੋਕ ਮੋਰਚਾ ਆਗੂ ਗੁਰਮੁੱਖ ਸਿੰਘ ਅਤੇ ਕਿਸਾਨ ਆਗੂ ਰਾਮ ਰਤਨ ਨੇ ਵੀ ਸੰਬੋਧਨ ਕੀਤਾ।

ਕਿਸਾਨ ਯੂਨੀਅਨ ਵੱਲੋਂ ਅਪਰਾਧ ਸ਼ਾਖਾ ਅੱਗੇ ਧਰਨਾ

ਬਠਿੰਡਾ (ਨਿਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਮਾਨਸਾ) ਵੱਲੋਂ ਬਠਿੰਡਾ ਨਿਵਾਸੀ ਜੋਤੀ ਰਾਣੀ ਦੇ ਪਤੀ ਦੇ ਕਾਤਲਾਂ ਦੀ ਗਿ੍ਫਤਾਰੀ ਲਈ ਅਪਰਾਧ ਸ਼ਾਖਾ ਬਠਿੰਡਾ ਦੇ ਦਫ਼ਤਰ ਅੱਗੇ ਲਾਇਆ ਗਿਆ ਅਣਮਿਥੇ ਸਮੇਂ ਦਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੀਦਾ ਅਤੇ ਜਨਰਲ ਸਕੱਤਰ ਸੁਖਦਰਸ਼ਨ ਸਿੰਘ ਖੇਮੋਆਣਾ ਨੇ ਕਿਹਾ ਕਿ ਜੋਤੀ ਰਾਣੀ ਦੇ ਸਹੁਰੇ ਪਿੰਡ ਬਾਮ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਹਨ। ਉਸ ਦੇ ਪਤੀ ਰਸਾਲ ਸਿੰਘ ਦਾ 2016 ’ਚ ਕਤਲ ਹੋਇਆ ਸੀ ਪਰ ਪੁਲੀਸ ਪੰਜ ਸਾਲ ਬੀਤਣ ’ਤੇ ਵੀ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ’ਚ ਨਾਕਾਮ ਰਹੀ ਹੈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਦੋਸ਼ੀ ਗਿ੍ਫਤਾਰ ਨਹੀਂ ਕੀਤੇ ਜਾਂਦੇ, ਧਰਨਾ ਉਦੋਂ ਤੱਕ ਜਾਰੀ ਰਹੇਗਾ। ਧਰਨੇ ’ਚ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ, ਸੂਬਾ ਮੀਤ ਪ੍ਰਧਾਨ ਮੇਜਰ ਸਿੰਘ ਰੰਧਾਵਾ, ਫਿਰੋਜ਼ਪੁਰ ਜ਼ਿਲ੍ਹੇ ਦੇ ਪ੍ਰਧਾਨ ਜਸਵਿੰਦਰ ਸਿੰਘ ਸਾਈਆਂਵਾਲਾ, ਗੁਰਪਾਲ ਸਿੰਘ ਕੋਠੇ ਸੰਧੂਆਂ ਵਾਲੇ, ਗੁਰਪ੍ਰੀਤ ਸਿੰਘ ਖੇਮੂਆਣਾ ਆਦਿ ਸ਼ਾਮਿਲ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All