DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ Police Station ਅੱਗੇ ਧਰਨਾ

ਥਾਣਾ ਮੁਖੀ ਦੇ ਭਰੋਸਾ ਮਗਰੋਂ ਧਰਨਾ ਚੁੱਕਿਆ; ਮਸਲੇ ਦਾ ਹੱਲ ਨਾ ਹੋਣ ’ਤੇ ਸੰਘਰਸ਼ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਝੁਨੀਰ ਵਿੱਚ ਥਾਣੇ ਅੱਗੇ ਧਰਨਾ ਦਿੰਦੇ ਹੋਏ ਕਿਸਾਨ।
Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ)-ਡਕੌਂਦਾ ਵੱਲੋਂ ਥਾਣਾ ਝੁਨੀਰ ਅੱਗੇ ਧਰਨਾ ਦਿੱਤਾ ਗਿਆ। ਯੂਨੀਅਨ ਵੱਲੋਂ ਇਹ ਧਰਨਾ ਪੁਲੀਸ ਵੱਲੋਂ 20 ਪਰਿਵਾਰਾਂ ਨੂੰ ਇਨਸਾਫ਼ ਨਾ ਦੇਣ ਦੇ ਰੋਸ ਵਜੋਂ ਲਾਇਆ ਗਿਆ। ਧਰਨਾਕਾਰੀ ਮੰਗ ਕਰ ਰਹੇ ਸਨ ਕਿ ਬੈਂਕ ਅਧਿਕਾਰੀਆਂ ਖਿਲਾਫ਼ ਬਣਦੀ ਕਾਰਵਾਈ ਕਰ ਕੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿੱਤਾ ਜਾਵੇ।

ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕਸਬਾ ਝੁਨੀਰ ਦੇ 20 ਦੇ ਕਰੀਬ ਪਰਿਵਾਰਾਂ ਨੇ ਨਿੱਜੀ ਬੈਂਕ ਤੋਂ ਸੋਨੇ ’ਤੇ ਕਰਜ਼ਾ ਲਿਆ ਸੀ, ਪਰ ਬੈਂਕ ਅਧਿਕਾਰੀਆਂ ਵੱਲੋਂ ਉਸ ਵਿੱਚ ਕਥਿਤ ਫੇਰ-ਬਦਲ ਕਰ ਕੇ ਉਨ੍ਹਾਂ ਦੇ ਅਸਲ ਸੋਨੇ ਨੂੰ ਗਾਇਬ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਜਦੋਂ ਇਸ ਸਬੰਧੀ ਪਰਿਵਾਰਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਬੈਂਕ ਵਿੱਚ ਜਾ ਕੇ ਆਪਣੇ ਰੱਖੇ ਸੋਨੇ ਸਬੰਧੀ ਜਾਂਚ ਪੜਤਾਲ ਕੀਤੀ ਤਾਂ ਉਹ ਉਥੇ ਨਹੀਂ ਸੀ, ਜਿਸ ਤੋਂ ਪੀੜਤ ਪਰਿਵਾਰਾਂ ਨੇ ਇਸ ਸਬੰਧੀ ਸ਼ਿਕਾਇਤ ਥਾਣਾ ਝੁਨੀਰ ਦੇ ਮੁਖੀ ਨੂੰ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮਗਰੋਂ ਬੈਂਕ ਅਧਿਕਾਰੀ ਖ਼ਿਲਾਫ਼ ਕੇਸ ਤਾਂ ਦਰਜ ਕਰ ਲਿਆ, ਪਰ ਗ੍ਰਿਫ਼ਤਾਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਰਵਾਈ ਨਾ ਹੋਣ ਕਾਰਨ ਥਾਣੇ ਦਾ ਘਿਰਾਓ ਕੀਤਾ ਗਿਆ। ਉਧਰ ਥਾਣਾ ਅੱਗੇ ਧਰਨੇ ਕਾਰਨ ਪੁਲੀਸ ਨੂੰ ਹੱਥਾਂ-ਪੈਰਾਂ ਦੀ ਪੈ ਗਈ, ਜਿਸ ਤੋਂ ਬਾਅਦ ਥਾਣਾ ਝੁਨੀਰ ਦੇ ਮੁਖੀ ਵੱਲੋਂ ਧਰਨੇ ਵਿੱਚ ਆ ਕੇ ਭਰੋਸਾ ਦਿਵਾਇਆ ਕਿ ਕਸੂਰਵਾਰਾਂ ਨੂੰ ਦੋ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਜਾਵੇਗਾ, ਜਿਸ ਤੋਂ ਬਾਅਦ ਜਥੇਬੰਦੀ ਵੱਲੋਂ ਧਰਨਾ ਮੁਲਤਵੀ ਕਰ ਦਿੱਤਾ ਗਿਆ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਮੁੜ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

Advertisement

Advertisement
Advertisement
×