ਐੱਸ ਐੱਸ ਪੀ ਦਫ਼ਤਰ ਅੱਗੇ ਧਰਨਾ 28 ਨੂੰ
ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਸੂਬਾ ਪ੍ਰਧਾਨ ਬੋਘ ਸਿੰਘ ਮਾਨਸਾ ਨੇ ਕਿਹਾ ਕਿ ਸ਼ਹਿਰ ਦੇ ਵਾਰਡ ਨੰਬਰ 6 ਦੀ ਵਸਨੀਕ ਸੁਖਪਾਲ ਕੌਰ ਪਤਨੀ ਬਿੰਦਰ ਸਿੰਘ ਦੀ ਘਰ ’ਚ ਦਾਖ਼ਲ ਹੋ ਕੇ ਕੁੱਝ ਵਿਅਕਤੀਆਂ ਵੱਲੋਂ ਕੁੱਟਮਾਰ ਕਰਨ ’ਚ ਪੀੜਤਾ ਨੂੰ ਇਨਸਾਫ਼...
Advertisement
ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਸੂਬਾ ਪ੍ਰਧਾਨ ਬੋਘ ਸਿੰਘ ਮਾਨਸਾ ਨੇ ਕਿਹਾ ਕਿ ਸ਼ਹਿਰ ਦੇ ਵਾਰਡ ਨੰਬਰ 6 ਦੀ ਵਸਨੀਕ ਸੁਖਪਾਲ ਕੌਰ ਪਤਨੀ ਬਿੰਦਰ ਸਿੰਘ ਦੀ ਘਰ ’ਚ ਦਾਖ਼ਲ ਹੋ ਕੇ ਕੁੱਝ ਵਿਅਕਤੀਆਂ ਵੱਲੋਂ ਕੁੱਟਮਾਰ ਕਰਨ ’ਚ ਪੀੜਤਾ ਨੂੰ ਇਨਸਾਫ਼ ਦਿਵਾਉਣ ਨੂੰ ਲੈ ਕੇ 28 ਨਵੰਬਰ ਨੂੰ ਐੱਸ ਐੱਸ ਪੀ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਉਹ ਪੁਲੀਸ ਅਧਿਕਾਰੀਆਂ ਨੂੰ ਕਈ ਵਾਰ ਮਿਲ ਚੁੱਕੇ ਹਨ ਅਤੇ ਇਸ ਸਬੰਧ ਵਿੱਚ ਇਨਸਾਫ਼ ਲਈ ਲਿਖਤੀ ਸ਼ਿਕਾਇਤ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਾ ਕੀਤੀ ਜਾ ਰਹੀ ਹੈ।
Advertisement
Advertisement
