DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੇਸ ਰੱਦ ਕਰਵਾਉਣ ਲਈ ਐੱਸ ਐੱਸ ਪੀ ਦਫ਼ਤਰ ਅੱਗੇ ਧਰਨਾ

ਧਰਨਾਕਾਰੀਆਂ ਨੇ ਇਨਸਾਫ਼ ਨਾ ਮਿਲਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ

  • fb
  • twitter
  • whatsapp
  • whatsapp
featured-img featured-img
ਬਠਿੰਡਾ ਵਿੱਚ ਐੱਸ ਐੱਸ ਪੀ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਕਿਸਾਨ ਜਥੇਬੰਦੀ ਉਗਰਾਹਾਂ ਦੇ ਵਰਕਰ। -ਫੋਟੋ: ਪਵਨ ਸ਼ਰਮਾ
Advertisement

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਜਥੇਬੰਦੀ ਦੇ ਬਲਾਕ ਸੰਗਤ ਦੇ ਸੀਨੀਅਰ ਮੀਤ ਪ੍ਰਧਾਨ ਰਾਮ ਸਿੰਘ ਕੋਟਗੁਰੂ, ਉਸ ਦੀ ਪਤਨੀ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਖ਼ਿਲਾਫ਼ ਦਰਜ ਕਤਲ ਦਾ ਝੂਠਾ ਕੇਸ ਰੱਦ ਕਰਵਾਉਣ ਲਈ ਅੱਜ ਬਠਿੰਡਾ ਦੇ ਐੱਸ ਐੱਸ ਪੀ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਧਰਨੇ ਦੌਰਾਨ ਜਥੇਬੰਦੀ ਨੇ ਮਾਮਲੇ ਦੀ ਨਿਰਪੱਖ ਪੜਤਾਲ ਕਰਕੇ ਇਨਸਾਫ ਦੇਣ ਦੀ ਮੰਗ ਕੀਤੀ।

ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਜ਼ਿਲ੍ਹਾ ਆਗੂ ਜਗਸੀਰ ਸਿੰਘ ਝੁੰਬਾ ਅਤੇ ਮਹਿਲਾ ਜਥੇਬੰਦੀ ਦੀ ਆਗੂ ਹਰਿੰਦਰ ਬਿੰਦੂ ਨੇ ਕਿਹਾ ਕਿ 26 ਅਕਤੂਬਰ ਨੂੰ ਰਾਮ ਸਿੰਘ ਦੇ ਭਰਾ ਦੀ ਨੂੰਹ ਸੁਖਜੀਵਨ ਕੌਰ ਦੀ ਲੁਧਿਆਣਾ ਦੇ ਡੀ ਐੱਮ ਸੀ ਹਸਪਤਾਲ ਵਿੱਚ ਗੈਰ-ਕੁਦਰਤੀ ਕਾਰਨਾਂ ਕਰਕੇ ਮੌਤ ਹੋ ਗਈ ਸੀ। ਮ੍ਰਿਤਕਾ ਨੇ ਹਸਪਤਾਲ ਵਿੱਚ ਬਿਆਨ ਦਿੱਤਾ ਸੀ ਕਿ ਉਸ ਦੇ ਬਿਮਾਰ ਹੋਣ ਜਾਂ ਮੌਤ ਦਾ ਕਾਰਨ ਉਸ ਦਾ ਸਹੁਰਾ ਜਾਂ ਪੇਕਾ ਪਰਿਵਾਰ ਨਹੀਂ ਹੈ ਅਤੇ ਉਹ ਕਿਸੇ ਖ਼ਿਲਾਫ ਕਾਰਵਾਈ ਨਹੀਂ ਚਾਹੁੰਦੀ। ਉਨ੍ਹਾਂ ਦੋਸ਼ ਲਾਇਆ ਕਿ ਪੇਕੇ ਪਰਿਵਾਰ ਦੇ ਕਥਿਤ ਝੂਠੇ ਬਿਆਨਾਂ ਅਤੇ ਸਰਕਾਰ ਵੱਲੋਂ ਜਥੇਬੰਦੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਲਈ ਰਾਮ ਸਿੰਘ ਨੂੰ ਝੂਠੇ ਕਤਲ ਮਾਮਲੇ ਵਿੱਚ ਨਾਮਜ਼ਦ ਕਰ ਦਿੱਤਾ ਹੈ।

Advertisement

ਉਨ੍ਹਾਂ ਕਿਹਾ ਕਿ 10 ਅਕਤੂਬਰ ਨੂੰ ਜਦੋਂ ਮ੍ਰਿਤਕਾ ਨੂੰ ਕਥਿਤ ਜ਼ਹਿਰ ਦੇਣ ਦਾ ਝੂਠਾ ਦੋਸ਼ ਲਾਇਆ ਗਿਆ, ਉਸ ਦਿਨ ਰਾਮ ਸਿੰਘ ਫਾਜ਼ਿਲਕਾ ਦੇ ਹੜ ਪੀੜਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਵੰਡਣ ਗਏ ਹੋਏ ਸਨ ਜਦਕਿ ਮ੍ਰਿਤਕਾ ਦਾ ਪਤੀ ਇਕਬਾਲ ਸਿੰਘ ਅੰਮ੍ਰਿਤਸਰ ਇਲਾਕੇ ਵਿੱਚ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਗਿਆ ਸੀ। ਉਸ ਦਾ ਭਰਾ ਲਛਮਣ ਸਿੰਘ ਅਤੇ ਪਤਨੀ ਪਰਮਜੀਤ ਕੌਰ, ਮ੍ਰਿਤਕਾ ਦੇ ਪੁੱਤਰ ਕਰਮਨਜੋਤ ਸਿੰਘ ਨੂੰ ਦਵਾਈ ਦਿਵਾਉਣ ਸੰਗਤ ਮੰਡੀ ਗਏ ਹੋਏ ਸਨ।

Advertisement

ਧਰਨਾਕਾਰੀਆਂ ਨੇ ਕਿਹਾ ਕਿ ਰਾਮ ਸਿੰਘ ਆਪਣੇ ਭਰਾ ਤੋਂ ਅਲੱਗ ਰਹਿੰਦਾ ਹੈ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਨਿਰਪੱਖ ਜਾਂਚ ਕਰਕੇ ਇਨਸਾਫ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਮਾਲਣ ਕੌਰ ਕੋਠਾ ਗੁਰੂ, ਗੁਰਪਾਲ ਸਿੰਘ ਦਿਉਣ, ਅਮਰੀਕ ਸਿੰਘ ਸਿਵੀਆਂ, ਅਵਤਾਰ ਸਿੰਘ ਪੂਹਲਾ, ਨਿਰਮਲ ਸਿੰਘ ਭੂੰਦੜ, ਗੁਰਮੇਲ ਸਿੰਘ ਢੱਡੇ, ਜਸਕਰਨ ਸਿੰਘ ਕੋਟਗੁਰੂ, ਰਣਜੋਧ ਸਿੰਘ ਮਾਹੀਨੰਗਲ, ਰਾਜਵਿੰਦਰ ਸਿੰਘ ਰਾਮਨਗਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਰਾਮਪਾਲ ਸਿੰਘ ਗੱਗੜ, ਮਨਦੀਪ ਸਿੰਘ ਸਿਵੀਆਂ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ ਨੇ ਸੰਬੋਧਨ ਕੀਤਾ।

ਡੀ ਐੱਸ ਪੀ ਵੱਲੋਂ ਨਿਰਪੱਖ ਜਾਂਚ ਦਾ ਭਰੋਸਾ

ਡੀ ਐੱਸ ਪੀ ਗੁਰਪ੍ਰੀਤ ਸਿੰਘ ਮੌਕੇ ’ਤੇ ਪਹੁੰਚ ਕੇ ਮੰਚ ਤੋਂ ਭਰੋਸਾ ਦਿੱਤਾ ਕਿ ਤੱਥਾਂ ਸਹਿਤ ਜਾਂਚ ਕਰ ਕੇ ਪੀੜਤਾਂ ਨੂੰ ਇਨਸਾਫ਼ ਦਿੱਤਾ ਜਾਵੇਗਾ।

 

Advertisement
×