ਤਹਿਸੀਲ ਦਫ਼ਤਰ ਅੱਗੇ ਧਰਨਾ 17 ਨੂੰ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਤਹਿਸੀਲਦਾਰ ਵੱਲੋਂ ਕਿਸਾਨਾਂ ਨਾਲ ਕਥਿਤ ਦੁਰਵਿਹਾਰ ਕੀਤਾ ਗਿਆ ਜਿਸ ਦੇ ਖ਼ਿਲਾਫ਼ 17 ਨਵੰਬਰ ਨੂੰ ਤਹਿਸੀਲ ਦਫਤਰ ਜ਼ੀਰਾ ਵਿੱਚ ਧਰਨਾ ਲਾਇਆ...
Advertisement
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਤਹਿਸੀਲਦਾਰ ਵੱਲੋਂ ਕਿਸਾਨਾਂ ਨਾਲ ਕਥਿਤ ਦੁਰਵਿਹਾਰ ਕੀਤਾ ਗਿਆ ਜਿਸ ਦੇ ਖ਼ਿਲਾਫ਼ 17 ਨਵੰਬਰ ਨੂੰ ਤਹਿਸੀਲ ਦਫਤਰ ਜ਼ੀਰਾ ਵਿੱਚ ਧਰਨਾ ਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤਹਿਸੀਲ ਦਫ਼ਤਰ ਵਿੱਚ ਕੋਈ ਵੀ ਰਜਿਸਟਰੀ ਨਹੀਂ ਕੀਤੀ ਜਾ ਰਹੀ ਸਗੋਂ ਉਥੇ ਆਉਣ ਵਾਲੇ ਕਿਸਾਨਾਂ ਨਾਲ ਕਥਿਤ ਦੁਰਵਿਹਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਧਰਨੇ ਵਿੱਚ ਪਹੁੰਚ ਕੇ ਤਹਿਸੀਲਦਾਰ ਕਿਸਾਨਾਂ ਤੋਂ ਮੁਆਫ਼ੀ ਨਹੀਂ ਮੰਗਦੇ ਤਾਂ ਡੀ ਸੀ ਦਫਤਰ ਫਿਰੋਜ਼ਪੁਰ ਮੂਹਰੇ ਵੱਡਾ ਇਕੱਠ ਕੀਤਾ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ ਸੀ ਫਿਰੋਜ਼ਪੁਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਪੜਤਾਲ ਕੀਤੀ ਜਾਵੇ। ਆਗੂਆਂ ਨੇ ਇਲਾਕੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 17 ਨਵੰਬਰ ਦੇ ਧਰਨੇ ਵਿਚ ਵੱਡੀ ਗਿਣਤੀ ਵਿਚ ਪੁੱਜਣ।
Advertisement
Advertisement
×

