DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Protest of farmers in Punjab: ਡੀ ਸੀ ਦਫ਼ਤਰਾਂ ਅੱਗੇ ਗਰਜੇ ਕਿਸਾਨ

ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

  • fb
  • twitter
  • whatsapp
  • whatsapp
featured-img featured-img
ਬਰਨਾਲਾ ਵਿੱਚ ਡੀ ਸੀ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਕਿਸਾਨ ਅਤੇ ਬੀਬੀਆਂ।
Advertisement

ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਦੇਸ਼ ਵਿਆਪੀ ਸੱਦੇ ’ਤੇ ਮਾਨਸਾ ਜ਼ਿਲ੍ਹੇ ’ਚੋਂ ਇਕੱਠੇ ਹੋਏ ਹਜ਼ਾਰਾਂ ਕਿਸਾਨਾਂ ਨੇ ਜ਼ਿਲ੍ਹਾ ਹੈੱਡ ਕੁਆਰਟਰ ਉਪਰ ਧਰਨਾ ਦੇਣ ਮਗਰੋਂ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਭੇਜਿਆ। ਬੁਲਾਰਿਆਂ ਨੇ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਦੇ ਭਖਦੇ ਮੁੱਦਿਆਂ ਸਬੰਧੀ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਭਗਵੰਤ ਮਾਨ ਦੀ ਪੰਜਾਬ ਸਰਕਾਰ ਕਾਰਪੋਰੇਟਾਂ ਦਾ ਹੱਥਠੋਕਾ ਬਣੀ ਹੋਈ ਹੈ ਅਤੇ ਲੋਕ ਪੱਖੀ ਅਦਾਰਿਆਂ ਨੂੰ ਖਤਮ ਕਰ ਕੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਬੇਰੁਜ਼ਗਾਰ ਕਰ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਬਿਜਲੀ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਚਾਰ ਕਿਰਤ ਕੋਡਾਂ ਨੂੰ ਵਾਪਸ ਲਿਆ ਜਾਵੇ, ਬੀਜ ਐਕਟ ਰੱਦ ਕੀਤਾ ਜਾਵੇ, ਮਗਨਰੇਗਾ ਸਕੀਮ ਦੀ ਮੁੜ ਬਹਾਲੀ ਕਰ ਕੇ ਮਜ਼ਦੂਰਾਂ ਨੂੰ 200 ਦਿਨ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ, ਵਾਤਾਵਰਨ ਪੱਖੀ ਖੇਤੀ ਦੀਆਂ ਨੀਤੀਆਂ ਅਪਣਾਈਆਂ ਜਾਣ, ਖੇਤਾਂ ਅਤੇ ਘਰਾਂ ਨੂੰ ਹੜਾਂ ਤੋਂ ਬਚਾਉਣ ਲਈ ਯੋਗ ਪ੍ਰਬੰਧ ਕੀਤੇ ਜਾਣ।

ਇਸ ਧਰਨੇ ਨੂੰ ਰਾਮ ਸਿੰਘ ਭੈਣੀਬਾਘਾ, ਕੁਲਵੰਤ ਸਿੰਘ ਕਿਸ਼ਨਗੜ੍ਹ, ਨਿਰਮਲ ਸਿੰਘ ਝੰਡੁਕੇ, ਮਹਿੰਦਰ ਸਿੰਘ ਭੈਣੀਬਾਘਾ, ਲਾਲ ਚੰਦ ਸਰਦੂਲਗੜ੍ਹ, ਗੁਰਨਾਮ ਸਿੰਘ ਭੀਖੀ, ਭੁਪਿੰਦਰ ਸਿੰਘ ਗੁਰਨੇ, ਭਜਨ ਸਿੰਘ ਘੁੰਮਣ, ਧੰਨਾ ਮੱਲ ਗੋਇਲ, ਪਰਮਜੀਤ ਕੌਰ ਖੜਕ ਸਿੰਘ ਵਾਲਾ, ਸ਼ਿੰਦਰਪਾਲ ਕੌਰ ਮਾਨਸਾ ਅਤੇ ਸਤਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।

Advertisement

ਬਰਨਾਲਾ (ਪਰਸ਼ੋਤਮ ਬੱਲੀ): ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਡੀ ਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਰੂਪ ਸਿੰਘ ਛੰਨਾ, ਚਮਕੌਰ ਸਿੰਘ ਨੈਣੇਵਾਲ, ਕਮਲਜੀਤ ਕੌਰ ਬਰਨਾਲਾ, ਪਵਿੱਤਰ ਸਿੰਘ ਲਾਲੀ, ਮਨਜੀਤ ਰਾਜ, ਦਰਸ਼ਨ ਸਿੰਘ ਉੱਗੋਕੇ, ਦਰਸ਼ਨ ਸਿੰਘ ਮਹਿਤਾ ਤੇ ਜੱਗਾ ਸਿੰਘ ਬਦਰਾ ਆਦਿ ਆਗੂਆਂ ਨੇ ਕਿਸਾਨੀ ਮੰਗਾਂ ਦੇ ਫੌਰੀ ਹੱਲ ਲਈ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ।

Advertisement

ਬਠਿੰਡਾ (ਸ਼ਗਨ ਕਟਾਰੀਆ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੇ ਜ਼ਿਲ੍ਹਾ ਕਚਹਿਰੀਆਂ ਕੋਲ ਕਿਸਾਨਾਂ ਵੱਲੋਂ ਧਰਨਾ ਲਾ ਕੇ ਰੋਸ ਮਾਰਚ ਕੀਤਾ ਗਿਆ। ਮੰਗ ਪੱਤਰ ਲੈਣ ਲਈ ਕਿਸੇ ਜ਼ਿਲ੍ਹਾ ਅਧਿਕਾਰੀ ਦੇ ਨਾ ਪਹੁੰਚਣ ’ਤੇ ਮੁਜ਼ਾਹਰਾਕਾਰੀਆਂ ਨੇ ਬੱਸ ਅੱਡੇ ਦੇ ਸਾਹਮਣੇ ਚੌਕ ’ਚ ਧਰਨਾ ਕੇ ਆਵਾਜਾਈ ਠੱਪ ਕਰ ਦਿੱਤੀ ਅਤੇ ਏ ਡੀ ਸੀ ਵੱਲੋਂ ਮੰਗ ਪੱਤਰ ਲੈਣ ਤੋਂ ਬਾਅਦ ਹੀ ਜਾਮ ਖੋਲ੍ਹਿਆ ਗਿਆ।

ਇਸ ਮੌਕੇ ਧਰਨੇ ਨੂੰ ਕਿਸਾਨ ਆਗੂ ਬਲਕਰਨ ਸਿੰਘ ਬਰਾੜ, ਸ਼ਿੰਗਾਰਾ ਸਿੰਘ ਮਾਨ, ਬਲਦੇਵ ਸਿੰਘ ਭਾਈ ਰੂਪਾ, ਗੁਰਦੀਪ ਸਿੰਘ ਰਾਮਪੁਰਾ, ਸਵਰਨ ਸਿੰਘ ਪੂਹਲੀ, ਸੁਖਮੰਦਰ ਸਿੰਘ ਧਾਲੀਵਾਲ ਅਤੇ ਦਾਰਾ ਸਿੰਘ ਮਾਈਸਰਖਾਨਾ ਨੇ ਸੰਬੋਧਨ ਕਰਦਿਆਂ ਹਕੂਮਤਾਂ ’ਤੇ ਸੰਵੇਦਨਹੀਣ ਹੋਣ ਦੇ ਦੋਸ਼ ਲਾਏ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਕੋਲ ਉਠਾਉਣ ਵਿੱਚ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਕਰਜ਼ਈ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਾਣੀ ਡੂੰਘਾ ਜਾਨ ਤੋਂ ਬਚਾਉਣ ਲਈ ਫ਼ਸਲੀ ਵਿਭਿੰਨਤਾ ਅਪਣਾਈ ਜਾਵੇ ਅਤੇ ਇਸ ਲਈ ਸਾਰੀਆਂ ਫ਼ਸਲਾਂ ਦੀ ਐੱਮ ਐੱਸ ਪੀ ਉੱਪਰ ਸਰਕਾਰੀ ਕਾਨੂੰਨੀ ਖਰੀਦ ਗਾਰੰਟੀ ਯਕੀਨੀ ਬਣਾਈ ਜਾਵੇ ਤੇ ਅਮਰੀਕਾ ਨਾਲ ਵਪਾਰ ਸਮਝੌਤੇ, ਬਿਜਲੀ ਬਿੱਲ ਅਤੇ ਬੀਜ ਬਿੱਲ ਨੂੰ ਰੋਕਣ ਲਈ ਪੰਜਾਬ ਸਰਕਾਰ ਇਨ੍ਹਾਂ ਵਿਰੁੱਧ ਮਤੇ ਪਾਸ ਕਰੇ।

ਮੋਗਾ (ਮਹਿੰਦਰ ਸਿੰਘ ਰੱਤੀਆਂ): ਇੱਥੇ ਜ਼ਿਲ੍ਹਾ ਸਕੱਤਰੇਤ ਅੱਗੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਤੇ ਰਾਜ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਧਰਨਾ ਦਿੱਤਾ ਗਿਆ। ਇਸ ਮੌਕੇ ਬੀ ਕੇ ਯੂ (ਏਕਤਾ)-ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਬਲੌਰ ਸਿਘ ਘਾਲੀ, ਕਿਰਤੀ ਕਿਸਾਨ ਯੂਨੀਅਨ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਬੀ ਕੇ ਯੂ (ਲੱਖੋਵਾਲ), ਬਲਕਰਨ ਸਿੰਘ ਢਿੱਲੋਂ, ਸੂਬਾ ਆਗੂ ਮੋਹਨ ਸਿੰਘ, ਜੀਂਦੜਾ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਸ਼ਮੀਰ ਸਿੰਘ ਭੇਖਾ, ਕੁੱਲ ਹਿੰਦ ਕਿਸਾਨ ਯੂਨੀਅਨ, ਸੂਰਤ ਸਿੰਘ ਧਰਮਕੋਟ ਬੀ ਕੇ ਯੂ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਨੇ ਸੰਬੋਧਨ ਕੀਤਾ।

ਰਾਜਪਾਲ ਦੇ ਨਾਂ ਮੰਗ ਪੱਤਰ ਦਿੱਤਾ

ਫਾਜ਼ਿਲਕਾ (ਪਰਮਜੀਤ ਸਿੰਘ): ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਧਰਨੇ ਦੌਰਾਨ ਪੰਜਾਬ ਦੇ ਕਿਸਾਨਾਂ ਦੀਆਂ ਅਹਿਮ ਮੰਗਾਂ ਸਬੰਧੀ ਪੰਜਾਬ ਦੇ ਰਾਜਪਾਲ ਦੇ ਨਾਂ ਮੰਗ ਪੱਤਰ ਡੀ ਸੀ ਦਫ਼ਤਰ ਫਾਜ਼ਿਲਕਾ ਨੂੰ ਦਿੱਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਔਰਤ ਵਿੰਗ ਦੇ ਜ਼ਿਲ੍ਹਾ ਕਨਵੀਨਰ ਰਾਜ ਕੌਰ ਚੱਕ ਸੈਦੋਕੇ, ਬੀ ਕੇ ਯੂ (ਉਗਰਾਹਾਂ) ਦੇ ਜ਼ਿਲ੍ਹਾ ਸਕੱਤਰ ਜਗਸੀਰ ਸਿੰਘ, ਬਲਾਕ ਪ੍ਰਧਾਨ ਜਗਤਾਰ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਜਿਲਾ ਪ੍ਰਧਾਨ ਸੁਰਿੰਦਰ ਢੰਡੀਆਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਗੁਰਮੀਤ ਮਹਿਮਾ, ਜ਼ਿਲ੍ਹਾ ਪ੍ਰਧਾਨ ਅਤਰ ਪ੍ਰੀਤ ਸਿੰਘ, ਬੁੱਟਰ ਗਰੁੱਪ ਦੇ ਜ਼ਿਲ੍ਹਾ ਸਕੱਤਰ ਇਕਬਾਲ ਗਾਮੂੰਵਾਲਾ, ਬੀ ਕੇ ਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਹਰਮੀਤ ਢਾਬਾ, ਬੀ ਕੇ ਯੂ ਰਾਜੇਵਾਲ ਦੇ ਬਲਾਕ ਆਗੂ ਸੁਖਜਿੰਦਰ ਸਿੰਘ ਅਬੋਹਰ, ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਰਮੇਸ਼ ਵਡੇਰਾ ਤੇ ਪੰਜਾਬ ਪੱਲੇਦਾਰ ਯੂਨੀਅਨ ਦੇ ਆਗੂ ਬਖਤਾਵਰ ਸਿੰਘ ਨੇ ਸੰਬੋਧਨ ਕੀਤਾ।

Advertisement
×