ਥਰਮਲ ਜਥੇਬੰਦੀਆਂ ਵੱਲੋਂ ਰੋਸ ਰੈਲੀਆਂ
ਐਂਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਜੂਨੀਅਰ ਇੰਜੀਨੀਅਰ ਐਸੋਸੀਏਸ਼ਨ, ਗਰਿਡ ਸਬ ਸਟੇਸ਼ਨ ਐਂਪਲਾਈਜ਼ ਯੂਨੀਅਨ 24 ਪੰਜਾਬ ਵੱਲੋਂ ਤਿੰਨ ਰੋਜਾ ਹੜਤਾਲ ਦੇ ਦਿੱਤੇ ਸੱਦੇ ’ਤੇ ਅੱਜ ਥਰਮਲ ਪਲਾਂਟ ਲਹਿਰਾ ਮੁਹੱਬਤ ਦੀਆਂ ਜਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ ਅਤੇ ਐਂਪਲਾਈਜ਼ ਫੈਡਰੇਸ਼ਨ (ਚਾਹਲ) ਨੇ...
ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਗੇਟ ਅੱਗੇ ਰੋਸ ਰੈਲੀ ਕਰਦੇ ਹੋਏ ਐਂਪਲਾਈਜ਼ ਫੈਡਰੇਸ਼ਨ ਦੇ ਆਗੂ ਅਤੇ ਵਰਕਰ। -ਫੋਟੋ: ਪਵਨ ਗੋਇਲ
Advertisement
ਐਂਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਜੂਨੀਅਰ ਇੰਜੀਨੀਅਰ ਐਸੋਸੀਏਸ਼ਨ, ਗਰਿਡ ਸਬ ਸਟੇਸ਼ਨ ਐਂਪਲਾਈਜ਼ ਯੂਨੀਅਨ 24 ਪੰਜਾਬ ਵੱਲੋਂ ਤਿੰਨ ਰੋਜਾ ਹੜਤਾਲ ਦੇ ਦਿੱਤੇ ਸੱਦੇ ’ਤੇ ਅੱਜ ਥਰਮਲ ਪਲਾਂਟ ਲਹਿਰਾ ਮੁਹੱਬਤ ਦੀਆਂ ਜਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ ਅਤੇ ਐਂਪਲਾਈਜ਼ ਫੈਡਰੇਸ਼ਨ (ਚਾਹਲ) ਨੇ ਹੜਤਾਲ ਦੇ ਪਹਿਲੇ ਦਿਨ ਥਰਮਲ ਦੇ ਮੁੱਖ ਗੇਟ ਅੱਗੇ ਰੋਸ ਰੈਲੀਆਂ ਕੀਤੀਆਂ ਅਤੇ ਪੰਜਾਬ ਸਰਕਾਰ ਤੇ ਪਾਵਰਕੌਮ ਦੇ ਪ੍ਰਬੰਧਕਾਂ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਟੀਐੱਸਯੂ ਦੇ ਪ੍ਰਧਾਨ ਅਮਰਜੀਤ ਸਿੰਘ ਮੰਗਲੀ, ਜਨਰਲ ਸਕੱਤਰ ਅੰਤਰ ਸਿੰਘ ਜੇਈ, ਫੇਡਰੇਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਬਰਾੜ, ਰਜਿੰਦਰ ਸਿੰਘ ਨਿੰਮਾ, ਲਖਵੰਤ ਸਿੰਘ ਬਾਡੀ, ਰਘਬੀਰ ਸਿੰਘ ਸੈਣੀ ਅਤੇ ਰਣਜੀਤ ਸਿੰਘ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ।
Advertisement
Advertisement
×