ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੀਡਬਲਿਊਡੀ ਫੀਲਡ ਕਾਮਿਆਂ ਵੱਲੋਂ ਰੋਸ ਰੈਲੀ

ਜਥੇਬੰਦਕ ਆਗੂਆਂ ਨੇ ਅਧਿਕਾਰੀ ਨੂੰ ਸੌਂਪਿਆ ਮੰਗ ਪੱਤਰ
ਮਾਨਸਾ ਵਿੱਚ ਫੀਲਡ ਕਾਮੇ ਅਧਿਕਾਰੀ ਨੂੰ ਮੰਗ ਪੱਤਰ ਸੌਂਪਦੇ ਹੋਏ ਆਗੂ। -ਫੋਟੋ:ਸੁਰੇਸ਼
Advertisement

ਜੋਗਿੰਦਰ ਸਿੰਘ ਮਾਨ

ਮਾਨਸਾ, 28 ਅਪਰੈਲ

Advertisement

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੇਂਡੂ ਜਲ ਸਪਲਾਈ (ਵਾਟਰ ਸਪਲਾਈ) ਨੂੰ ਪੰਚਾਇਤੀਕਰਨ ਦੇ ਨਾਂ ਹੇਠ ਪੰਚਾਇਤਾਂ ਦੇ ਹਵਾਲੇ ਕਰਨ ਦੇ ਫ਼ੈਸਲੇ ਦੇ ਖ਼ਿਲਾਫ਼ ਪੀਡਬਲਿਊਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਮਾਨਸਾ ਵੱਲੋਂ ਇਥੇ ਰੋਸ ਰੈਲੀ ਕਰਦਿਆਂ ਵਿਭਾਗ ਮੁੱਖੀ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਬਾਅਦ ਵਿੱਚ ਵਿਭਾਗ ਦੇ ਉਚ ਅਧਿਕਾਰੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।

ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰ ਸਿੰਘ ਮੋਹਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਮੋੜਾ ਦੇਣ ਲਈ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਜਲ ਸਪਲਾਈ ਨੂੰ ਲੈ ਕੇ ਲੋਕਾਂ ਨੂੰ ਸਾਫ਼ ਸੁਥਾਰਾ ਪਾਣੀ ਦੇਣਾ ਆਪਣੀ ਜ਼ਿੰਮੇਵਾਰੀ ਪੰਚਾਇਤਾਂ ਦੇ ਸਿਰ ਮੜ੍ਹ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਸਕੀਮ ਪੰਚਾਇਤਾਂ ਹਵਾਲੇ ਕਰਕੇ ਸਰਕਾਰ ਨਿੱਜੀਕਰਨ ਵੱਲ ਵੱਧਣ ਦਾ ਇਸ਼ਾਰਾ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ 2011 ਤੋਂ ਬਾਅਦ ਖਾਲੀ ਪਈਆਂ ਪੋਸਟਾਂ ’ਤੇ ਤੁਰੰਤ ਰੈਗੂਲਰ ਭਰਤੀ ਕੀਤੀ ਜਾਵੇ, ਮ੍ਰਿਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ’ਤੇ ਨੌਕਰੀਆਂ ਦੇਣ ਅਤੇ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ। ਇਸ ਮੌਕੇ ਜਸਪਿੰਦਰ ਸਿੰਘ ਰੱਲਾ,ਸਿੰਦਰਪਾਲ ਸਿੰਘ,ਗੁਰਨਾਇਬ ਸਿੰਘ, ਸੋਨੀ ਸਿੰਘ ਦਰਸ਼ਨ ਸਿੰਘ ਨੰਗਲ ਵੀ ਮੌਜੂਦ ਸਨ।

Advertisement