ਬੀਬੀ ਘਨੌਰੀ ਦੀ ਟਿਕਟ ਕਟਵਾਉਣ ਲਈ ਰੋਸ ਮੁਜ਼ਾਹਰਾ

ਬੀਬੀ ਘਨੌਰੀ ਦੀ ਟਿਕਟ ਕਟਵਾਉਣ ਲਈ ਰੋਸ ਮੁਜ਼ਾਹਰਾ

ਮਹਿਲ ਕਲਾਂ ਵਿੱਚ ਬੀਬੀ ਹਰਚੰਦ ਕੌਰ ਘਨੌਰੀ ਦਾ ਪੁਤਲਾ ਫੂਕਦੇ ਹੋਏ ਕਾਂਗਰਸੀ ਵਰਕਰ। -ਫੋਟੋ: ਪੰਜਾਬੀ ਟ੍ਰਿਬਿਊਨ

ਨਵਕਿਰਨ ਸਿੰਘ

ਮਹਿਲ ਕਲਾਂ, 28 ਜਨਵਰੀ

ਵਿਧਾਨ ਸਭਾ ਹਲਕਾ ਮਹਿਲ ਕਲਾਂ ਲਈ ਕਾਂਗਰਸ ਵੱਲੋਂ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਨੂੰ ਉਮੀਦਵਾਰ ਐਲਾਨਣ ਬਾਅਦ ਉਨ੍ਹਾਂ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ। ਅੱਜ ਲਗਾਤਾਰ ਦੂਜੇ ਦਿਨ ਮਹਿਲ ਕਲਾਂ ਵਿੱਚ ਬੀਬੀ ਘਨੌਰੀ ਦੀ ਟਿਕਟ ਬਦਲਣ ਲਈ ਬਾਬਾ ਜੰਗ ਸਿੰਘ ਪਾਰਕ ’ਚ ਕਾਂਗਰਸ ਨਾਲ ਸਬੰਧਤ ਪੰਚਾਂ, ਸਰਪੰਚਾਂ ਤੇ ਮੋਹਤਵਰਾਂ ਦਾ ਵੱਡਾ ਇਕੱਠ ਹੋਇਆ। ਇਸ ਮੌਕੇ ਬੀਬੀ ਹਰਚੰਦ ਘਨੌਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਹਾਈਕਮਾਨ ਨੂੰ ਟਿਕਟ ਬਦਲਣ ਦੀ ਅਪੀਲ ਕੀਤੀ। ਕਾਂਗਰਸ ਦੇ ਬਲਾਕ ਪ੍ਰਧਾਨ ਤੇਜਪਾਲ ਸੱਦੋਵਾਲ, ਸਾਬਕਾ ਬਲਾਕ ਪ੍ਰਧਾਨ ਨਿਰਭੈ ਸਿੰਘ ਛੀਨੀਵਾਲ, ਸਰਪੰਚ ਰਣਧੀਰ ਸਿੰਘ ਦੀਵਾਨਾ, ਸਰਪੰਚ ਰਣਜੀਤ ਸਿੰਘ ਕਲਾਲਾ, ਮਜ਼ਿਲ੍ਹਾ ਪਰਿਸ਼ਦ ਮੈਂਬਰ ਅਮਰਜੀਤ ਸਿੰਘ ਮਹਿਲ ਕਲਾਂ, ਬਲਾਕ ਸਮਿਤੀ ਮੈਂਬਰ ਹਰਪ੍ਰੀਤ ਸਿੰਘ ਮੂੰਮ ਤੇ ਹੋਰਨਾਂ ਨੇ ਮੰਗ ਕੀਤੀ ਕਿ ਮਹਿਲ ਕਲਾਂ ਤੋਂ ਟਿਕਟ ਬਦਲੀ ਜਾਵੇ ਤੇ ਕੋਈ ਯੋਗ ਆਗੂ ਮਹਿਲ ਕਲਾਂ ਵਿੱਚ ਭੇਜਿਆ ਜਾਵੇ। ਟਕਸਾਲੀ ਕਾਂਗਰਸੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਮੀਦਵਾਰ ਨਾ ਬਦਲਿਆ ਗਿਆ ਤਾਂ ਉਹ ਕਾਂਗਰਸ ਭਵਨ ਅੱਗੇ ਧਰਨਾ ਦੇਣਗੇ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਨੇ ਭਰੋਸਾ ਦਿੱਤਾ ਕਿ ਉਹ ਨਾਰਾਜ਼ ਕਾਂਗਰਸੀ ਆਗੂਆਂ ਦੀ ਮੰਗ ਬਾਰੇ ਪਾਰਟੀ ਹਾਈਕਮਾਨ ਨੂੰ ਜਾਣੂ ਕਰਵਾਉਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All