ਸ਼ਹਿਣਾ (ਪੱਤਰ ਪ੍ਰੇਰਕ) ਹਰ ਰੋਜ਼ ਨਿੱਤ ਵਰਤੋਂ ਦੀਆਂ ਚੀਜ਼ਾਂ ਤੋਂ ਇਲਾਵਾ ਪਟਰੋਲ, ਡੀਜ਼ਲ ਤੇ ਗੈਸ ਸਿਲੰਡਰ ਦੀਆਂ ਕੀਮਤਾਂ ’ਚ ਭਾਰੀ ਵਾਧਾ ਕਰਨ ਦੇ ਰੋਸ ਵਜੋਂ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਅਗਵਾਈ ’ਚ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ ਗਿਆ। ਕਾਂਗਰਸੀ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਰੋਜ਼ ਪਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰਕੇ ਹਰ ਵਰਗ ਦੇ ਲੋਕਾਂ ਦਾ ਗਲਾਂ ਘੁੱਟ ਰਹੀ ਹੈ। ਘਰ ਦਾ ਚੁੱਲ੍ਹਾ ਤਪਾਉਣ ਲਈ ਗਰੀਬ ਲੋਕਾਂ ਨੂੰ 700 ਰੁਪਏ ਪ੍ਰਤੀ ਕੁਇੰਟਲ ਦੇ ਲਗਪਗ ਮਹਿੰਗੇ ਭਾਅ ਦੀ ਲੱਕੜ ਤੇ ਹਜ਼ਾਰ ਰੁਪਏ ਦੇ ਲਗਪਗ ਹੋਏ ਸਿਲੰਡਰ ਦੀ ਕੀਮਤ ਨੇ ਗਰੀਬ ਲੋਕਾਂ ਦੇ ਘਰਾ ਦਾ ਬਜਟ ਵਿਗਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਦੀ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਆਈ ਹੈ ਉਸ ਸਮੇਂ ਤੋਂ ਹੀ ਲੋਕ ਮਹਿੰਗਾਈ ਦੀ ਮਾਰ ਝੱਲ ਰਹੇ ਹਨ।