DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਿਰਸਾ ਵਿੱਚ ਰੋਸ ਪ੍ਰਗਟਾਉਂਦੇ ਮੁਜ਼ਾਹਰਾਕਾਰੀ ਗ੍ਰਿਫ਼ਤਾਰ

ਮੰਗਾਂ ਪੂਰੀਆਂ ਕਰਵਾਉਣ ਲਈ ਕਿਸਾਨਾਂ, ਮਜ਼ਦੂਰਾਂ, ਕਰਮਚਾਰੀਆਂ, ਆਸ਼ਾ ਵਰਕਰ ਤੇ ਆਂਗਣਵਾੜੀ ਵਰਕਰਾਂ ਨੇ ਰੋਸ ਪ੍ਰਗਟਾਇਆ

  • fb
  • twitter
  • whatsapp
  • whatsapp
featured-img featured-img
ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਇਕੱਤਰ ਮੁਜ਼ਾਹਰਾਕਾਰੀ।
Advertisement

ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਜਥੇਬੰਦੀਆਂ ਦੇ ਬੈਨਰ ਹੇਠ ਕਿਸਾਨਾਂ, ਮਜ਼ਦੂਰਾਂ, ਕਰਮਚਾਰੀਆਂ, ਆਸ਼ਾ ਵਰਕਰ, ਆਂਗਣਵਾੜੀ ਵਰਕਰਾਂ ਤੇ ਮਿੱਡ-ਡੇਅ ਮੀਲ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਮੀਂਹ ’ਚ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਮੁਜ਼ਾਹਰਾਕਾਰੀਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬਾਅਦ ’ਚ ਸੈਂਕੜੇ ਮੁਜ਼ਾਹਰਾਕਾਰੀਆਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰਕੇ ਪੁਲੀਸ ਲਾਈਨ ਲੈ ਗਈ। ਇਸ ਦੌਰਾਨ ਉਨ੍ਹਾਂ ਦੀ ਪੁਲੀਸ ਨਾਲ ਧੱਕਾਮੁੱਕੀ ਵੀ ਹੋਈ। ਬਾਅਦ ’ਚ ਮੁਜ਼ਾਹਰਾਕਾਰੀਆਂ ਨੂੰ ਕਈ ਘੰਟਿਆਂ ਮਗਰੋਂ ਰਿਹਾਅ ਕਰ ਦਿੱਤਾ ਗਿਆ।

ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਵੱਖ-ਵੱਖ ਜਥੇਬੰਦੀਆਂ ਨਾਲ ਜੁੜੇ ਕਿਸਾਨ, ਮਜ਼ਦੂਰ, ਕਰਮਚਾਰੀ, ਆਂਗਣਵਾੜੀ ਵਰਕਰ, ਆਸ਼ਾ ਵਰਕਰ, ਬਿਜਲੀ ਨਿਗਮ ਦੇ ਕਰਮਚਾਰੀ ਅਤੇ ਨਗਰ ਪਾਲਿਕਾ ਦੇ ਕਰਮਚਾਰੀ ਸਮੇਤ ਕਈ ਜਥੇਬੰਦੀਆਂ ਨਾਲ ਜੁੜੇ ਲੋਕ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਇਕੱਠੇ ਹੋਏ। ਇਸ ਦੌਰਾਨ ਕਿਸਾਨ ਸਭਾ ਦੇ ਹਰਿਆਣਾ ਦੇ ਸਰਪ੍ਰਸਤ ਕਾ. ਸੁਵਰਨ ਸਿੰਘ ਵਿਰਕ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਲੋਕਾਂ ਨਾਲ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਇਸ ਸਮੇਂ ਕੇਂਦਰੀ ਅਤੇ ਰਾਜ ਦੇ ਖ਼ਜ਼ਾਨੇ ਨੂੰ ਲੁੱਟ ਰਹੀ ਹੈ। ਉਨ੍ਹਾਂ ਕਿਹਾ ਕਿ ਜੰਤਰ-ਮੰਤਰ ਵਿੱਚ ਨੌਜਵਾਨਾਂ ਦੇ ਵਿਰੋਧ ਪ੍ਰਦਰਸ਼ਨ ਨੇ ਹੱਕਾਂ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ ਹੈ।

Advertisement

ਐੱਚ ਐੱਸ ਈ ਬੀ ਵਰਕਰਜ਼ ਯੂਨੀਅਨ ਸਰਕਲ ਸਕੱਤਰ ਸਤਿੰਦਰ ਮੋਂਗਾ ਅਤੇ ਮਦਨ ਲਾਲ ਨੇ ਕਿਹਾ ਕਿ ਬਿਜਲੀ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਨਿਗਮਾਂ ਵਿੱਚ ਸਟਾਫ਼ ਦੀ ਭਾਰੀ ਘਾਟ ਦੇ ਬਾਵਜੂਦ ਕਰਮਚਾਰੀਆਂ ਦਾ ਕੰਮ ਦਾ ਬੋਝ ਵਧਦਾ ਜਾ ਰਿਹਾ ਹੈ ਜਿਸ ਕਾਰਨ ਖਪਤਕਾਰ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਮੰਗਾਂ ਪੂਰੀਆਂ ਕਰੇ ਅਤੇ ਬਿਜਲੀ ਕਰਮਚਾਰੀਆਂ ਲਈ ਜ਼ੋਖਮ ਭੱਤੇ ਤੁਰੰਤ ਲਾਗੂ ਕਰੇ। ਉਨ੍ਹਾਂ ਕਿਹਾ ਔਨਲਾਈਨ ਤਬਾਦਲਾ ਨੀਤੀ ਅਤੇ ਐਗਰੀ-ਡਿਸਕਾਮ ਨੀਤੀ ਨੂੰ ਤੁਰੰਤ ਵਾਪਸ ਲੈਣ ਤੱਕ ਕਰਮਚਾਰੀਆਂ ਦਾ ਇਹ ਸੰਘਰਸ਼ ਜਾਰੀ ਰਹੇਗਾ।

Advertisement

Advertisement
×