ਕਣਕ ਦੀ ਖ਼ਰੀਦ ਦੇ ਨਾਕਸ ਪ੍ਰਬੰਧਾਂ ਖਿ਼ਲਾਫ਼ ਮੁਜ਼ਾਹਰੇ

ਕਣਕ ਦੀ ਖ਼ਰੀਦ ਦੇ ਨਾਕਸ ਪ੍ਰਬੰਧਾਂ ਖਿ਼ਲਾਫ਼ ਮੁਜ਼ਾਹਰੇ

ਲਹਿਰਾ ਮੁਹੱਬਤ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦੇ ਹੋਏ ਕਿਸਾਨ।

ਪਵਨ ਗੋਇਲ

ਭੁੱਚੋ ਮੰਡੀ, 12 ਅਪਰੈਲ

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਪਿੰਡ ਲਹਿਰਾ ਮੁਹੱਬਤ ਇਕਾਈ ਨੇ ਅੱਜ ਤੀਜੇ ਦਿਨ ਵੀ ਕਣਕ ਦੀ ਖਰੀਦ ਸ਼ੁਰੂ ਨਾ ਕਰਨ ਅਤੇ ਲਾਈਟਾਂ ਦਾ ਪ੍ਰਬੰਧ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਖਰੀਦ ਕੇਂਦਰ ’ਤੇ ਰੋਸ ਮੁਜ਼ਾਹਰਾ ਕੀਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂ ਸਰਬਜੀਤ ਸਿੰਘ, ਜਿਊਣ ਸਿੰਘ, ਸੁੱਚਾ ਸਿੰਘ ਅਤੇ ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾਈ ਆਗੂ ਜਗਜੀਤ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਤੀਜੇ ਦਿਨ ਵੀ ਕਣਕ ਦੀ ਖਰੀਦ ਸ਼ੁਰੂ ਨਹੀਂ ਕੀਤੀ ਗਈ। ਦਾਣਾ ਮੰਡੀ ਵਿੱਚ ਕਣਕ ਦੇ ਢੇਰ ਲੱਗ ਗਏ ਹਨ ਅਤੇ ਲਾਈਟਾਂ ਦਾ ਵੀ ਹਾਲੇ ਤੱਕ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਖਰੀਦ ਦੇ ਪੁਖ਼ਤਾ ਪ੍ਰਬੰਧ ਨਾ ਕੀਤੇ ਗਏ ਤਾਂ ਕਿਸਾਨ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। 

ਨਥਾਣਾ (ਭਗਵਾਨ ਦਾਸ ਗਰਗ): ਪਿੰਡ ਸੇਮਾਂ ਕਲਾਂ ਦੇ ਖ਼ਰੀਦ ਕੇਦਰ ਵਿੱਚ ਨਿਕੰਮੇ ਪ੍ਰਬੰਧਾਂ ਅਤੇ ਕਣਕ ਦੀ ਖ਼ਰੀਦ ਨਾ ਹੋਣ ਦੇ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖਿਲਾਫ਼  ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟਾਵਾ ਕੀਤਾ ਗਿਆ। 

ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਨੇ ਦੋਸ਼ ਲਾਇਆ ਕਿ ਇਸ ਖਰੀਦ ਕੇਦਰ ਨੂੰ ਜਾਣ ਵਾਲੇ ਇੱਕੋ ਇੱਕ ਰਸਤੇ ਦੀ ਪੁਲੀ ਟੁੱਟੀ ਹੋਣ ਕਾਰਨ ਕਿਸਾਨ ਜਿਣਸ ਦੀ ਢੋਆ ਢੋਆਈ ਵਾਸਤੇ ਖੱਜਲ ਖੁਆਰ ਹੋ ਰਹੇ ਹਨ। ਦੂਜੇ ਪਾਸੇ ਜਿਣਸ ਦੀ ਮਾਤਰਾ ਵਧ ਰਹੀ ਹੈ ਪਰ ਸਰਕਾਰੀ ਏਜੰਸੀ ਵੱਲੋਂ ਹਾਲੇ ਤੱਕ ਕਣਕ ਦੀ ਖਰੀਦ ਸ਼ੁਰੂ ਨਹੀਂ ਕੀਤੀ ਗਈ। ਯੂਨੀਅਨ ਆਗੂ ਨੇ ਕਿਹਾ ਕਿ ਫ਼ਸਲ ਵੇਚਣ ਆਏ ਕਿਸਾਨਾਂ ਵਾਸਤੇ ਮਾਰਕੀਟ ਕਮੇਟੀ ਵੱਲੋਂ ਪਾਣੀ ਦਾ ਪ੍ਰਬੰਧ ਵੀ ਨਹੀਂ ਕੀਤਾ ਗਿਆ। 

ਇਸ ਮੌਕੇ ਤੇਜ ਸਿੰਘ, ਪਾਲ ਸਿੰਘ, ਹਾਕਮ ਸਿੰਘ, ਦਰਸਨ ਸਿੰਘ, ਜੱਜ ਸਿੰਘ ਅਤੇ ਸਿਮਰ ਸਿੰਘ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਖਰੀਦ ਕੇਂਦਰ ਵਿੱਚ ਕਿਸਾਨਾਂ ਨੂੰ ਬਣਦੀਆਂ ਸਹੂਲਤਾਂ ਨਾ ਦਿੱਤੀਆਂ ਗਈਆਂ ਤਾਂ ਕਿਸਾਨ ਸੰਘਰਸ਼ ਵਿੱਢਣਗੇ।

ਖ਼ਰੀਦ ਨਾ ਹੋਣ ’ਤੇ ਡੀਸੀ ਦਫ਼ਤਰ ਅੱਗੇ ਧਰਨਾ

ਮਾਨਸਾ (ਜੋਗਿੰਦਰ ਸਿੰਘ ਮਾਨ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਤੇ ਡਕੌਂਦਾ ਤੇ ਸੰਯੁਕਤ ਕਿਸਾਨ ਕਮੇਟੀ ਪਿੰਡ ਧਿੰਗੜ ਦੇ ਆਗੂਆਂ ਵੱਲੋਂ ਕਣਕ ਦੀ ਖਰੀਦ ਨਾ ਹੋਣ ਅਤੇ ਮੰਡੀ ਦਾ ਫੜ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਲਾ ਕੇ ਮੰਗ ਪੱਤਰ ਸੌਂਪਿਆ ਗਿਆ। ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਜੇਕਰ ਕੱਲ੍ਹ ਤੱਕ ਖਰੀਦ ਚਾਲੂ ਨਾ ਕੀਤੀ ਤਾਂ ਕਿਸਾਨਾਂ ਵੱਲੋਂ 14 ਅਪਰੈਲ ਨੂੰ ਸਿਰਸਾ-ਲੁਧਿਆਣਾ ਮੁੱਖ ਮਾਰਗ ’ਤੇ ਧਰਨਾ ਲਾਇਆ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਮਲਕੀਤ ਸਿੰਘ ਕੋਟਧਰਮੂ ਨੇ ਕਿਹਾ ਕਿ ਪਿੰਡ ਧਿੰਗੜ ਵਿੱਚ ਪਿਛਲੇ 7-8 ਸਾਲਾਂ ਤੋਂ ਮੰਡੀ ਚੱਲ ਰਹੀ ਹੈ, ਜਿਸ ਦਾ ਫੜ ਕੱਚਾ ਹੋਣ ਕਾਰਨ ਕਿਸਾਨਾਂ ਵੱਲੋਂ ਆਪਣੀ ਪੁੱਤ ਵਾਂਗੂ ਪਾਲੀ ਫ਼ਸਲ ਨੂੰ ਭੁੰਜੇ ਹੀ ਸੁੱਟਣਾ ਪੈ ਰਿਹਾ ਹੈ। ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਮਧੂ ਗੁਪਤਾ ਨੇ ਕਿਹਾ ਕਿ ਮੰਡੀ ਦਾ ਫੜ ਕੱਚਾ ਹੋਣ ਕਾਰਨ ਖ਼ਰੀਦ ਆਰੰਭ ਨਹੀਂ ਹੋ ਸਕੀ ਸੀ, ਜਿਸ ਕਰਕੇ ਭਲਕ ਤੋਂ ਖਰੀਦ ਸ਼ੁਰੂ ਕਰਵਾਉਣ ਦੇ ਵਿਭਾਗੀ ਉਪਰਾਲੇ ਕੀਤੇ ਗਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All