DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪਰਵਿੰਦਰ ਝੋਟੇ ਦੇ ਕਤਲ ਖ਼ਿਲਾਫ਼ ਮੁਜ਼ਾਹਰੇ

ਮੁਕਤਸਰ ਵਿੱਚ ਭਾਜਪਾ ਨੇ ਡੀ ਸੀ ਦਫ਼ਤਰ ਘੇਰਿਆ

  • fb
  • twitter
  • whatsapp
  • whatsapp
featured-img featured-img
ਬੱਸ ਸਟੈਂਡ ਮਹਿਲ ਕਲਾਂ ਵਿਖੇ ਰੋਸ ਪ੍ਰਦਰਸ਼ਨ ਕਰਦੇ ਵਾਰਸ ਪੰਜਾਬ ਕਾਰਕੁਨ।-ਫੋਟੋ: ਬੱਲੀ
Advertisement

ਨਸ਼ਿਆਂ ਖਿਲਾਫ਼ ਲੜਨ ਵਾਲੀ ਜਥੇਬੰਦੀ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਲਈ ਮਹਿਲ ਕਲਾਂ ਵਿੱਚ ਜਥੇਬੰਦੀ ਵਾਰਿਸ ਪੰਜਾਬ ਦੇ ਆਗੂ ਅਵਤਾਰ ਸਿੰਘ ਰਾਏਸਰ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ। ਆਗੂ ਅਵਤਾਰ ਸਿੰਘ ਰਾਏਸਰ ਤੇ ਸਤਨਾਮ ਸਿੰਘ ਮਹਿਲ ਕਲਾਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਯਤਨਸ਼ੀਲ ਨੌਜਵਾਨ ਪਰਮਿੰਦਰ ਸਿੰਘ ਝੋਟਾ ਦਾ ਕਤਲ ਬੇਹੱਦ ਦੁਖਦਾਈ ਤੇ ਚਿੰਤਾਜਨਕ ਘਟਨਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਅੰਦਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੀ ਜਵਾਨੀ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਇਸ ਗੰਭੀਰ ਸਮੱਸਿਆ ਵਿਰੁੱਧ ਸੰਘਰਸ਼ ਕਰਨ ਵਾਲੇ ਸਮਾਜ ਸੇਵੀਆਂ ਦੀ ਸੁਰੱਖਿਆ ਕਰਨਾ ਸਰਕਾਰ ਤੇ ਪ੍ਰਸ਼ਾਸਨ ਦੀ ਅਹਿਮ ਜ਼ਿੰਮੇਵਾਰੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾ ਕੇ ਨਸ਼ਿਆਂ ਦੇ ਖਾਤਮੇ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀਆਂ ਦੇ ਬਾਜ਼ਾਰ ਵਿੱਚ ਸ਼ਰੇਆਮ ਕਤਲ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਜਵਾਬਦੇਹੀ ਤੈਅ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪੰਜਾਬ ਦੇ ਰਾਜਪਾਲ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਲਈ ਲੋੜੀਂਦੇ ਕਦਮ ਚੁੱਕਣ। ਇਸ ਮੌਕੇ ਗੁਰਮੁਖ ਸਿੰਘ ਰਾਏਸਰ, ਮਹਿੰਦਰ ਸਿੰਘ ਮਹਿਲ ਕਲਾਂ, ਕਰਨੈਲ ਸਿੰਘ, ਰੇਸ਼ਮ ਸਿੰਘ ਚੰਨਣ ਵਾਲ, ਗੁਰਪ੍ਰੀਤ ਸਿੰਘ ਗਰੇਵਾਲ, ਮੇਜਰ ਸਿੰਘ ਮਹਿਲ ਖੁਰਦ ਆਦਿ ਵੀ ਹਾਜ਼ਰ ਸਨ।

ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਪੰਜਾਬ ਸਰਕਾਰ ਦੀ ਨਾਕਾਮੀ ਐਲਾਨਦਿਆਂ ਭਾਰਤੀ ਜਨਤਾ ਪਾਰਟੀ ਵੱਲੋਂ ਮੁਕਤਸਰ ਦੇ ਡੀ ਸੀ ਦਫਤਰ ਮੂਹਰੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ। ਇਸ ਮੌਕੇ ਭਾਜਪਾ ਆਗੂ ਸਤੀਸ਼ ਅਸੀਜਾ, ਰਾਜ ਕੁਮਾਰ ਮੇਲੂ, ਐਡਵੋਕੇਟ ਅਨੁਰਾਗ ਸ਼ਰਮਾ, ਅਮਨਦੀਪ ਸਿੰਘ, ਕਾਰਜ ਵਿਰਕ, ਅਸ਼ਵਨੀ ਗਿਰਧਰ, ਸਤੀਸ਼ ਭਟੇਜਾ, ਅੰਗਰੇਜ਼ ਉੜਾਂਗ, ਰਜਿੰਦਰ ਕੁਮਾਰ, ਹਨੀ ਕਾਉਣੀ, ਬਿਸ਼ੂ ਚੌਧਰੀ, ਪੂਜਾ ਕੱਕੜ, ਕੇਸ਼ਵ ਸਿਡਾਨਾ, ਸੀਤਾ ਰਾਮ ਖਟਕ, ਵਿਕਾਸ ਸ਼ੁਕਲਾ, ਭੰਵਰ ਲਾਲ ਹੋਰਾਂ ਨੇ ਕਿਹਾ ਕਿ ਪਰਵਿੰਦਰ ਝੋਟਾ ਨੂੰ ਨਾ ਤਾਂ ਸਰਕਾਰ ਨੇ ਸਮੇਂ ਸਿਰ ਪੁਲੀਸ ਸੁਰੱਖਿਆ ਦਿੱਤੀ ਤੇ ਨਾ ਹੀ ਉਸ ਦੇ ਕਤਲ ਤੋਂ ਪਹਿਲਾਂ ਫੌਰੀ ਕਾਰਵਾਈ ਕੀਤੀ ਜਿਸ ਕਰ ਕੇ ਇਕ ਹੋਣਹਾਰ ਵਿਅਕਤੀ ਦਾ ਕਤਲ ਹੋ ਗਿਆ। ਇਸ ਮੌਕੇ ਉਨ੍ਹਾਂ ਇਹ ਵੀ ਦੋਸ਼ ਲਾਏ ਕਿ ਪੰਜਾਬ ਸਰਕਾਰ ਦੇ ਆਗੂਆਂ ਤੇ ਪੁਲੀਸ ਅਧਿਕਾਰੀਆਂ ਦੀ ਸ਼ਹਿ ’ਤੇ ਨਸ਼ਾ ਤਸਕਰਾਂ ਦੇ ਹੌਸਲੇ ਵੱਧ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਝੋਟਾ ਦੇ ਕਾਤਲਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਜ਼ਿਲ੍ਹੇ ਭਰ ਦੇ ਭਾਜਪਾ ਆਗੂ ਤੇ ਵਰਕਰ ਵੀ ਮੌਜੂਦ ਸਨ। ਬਾਅਦ ਵਿੱਚ ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ।

Advertisement

Advertisement
Advertisement
×