ਪੱਤਰ ਪ੍ਰੇਰਕ
ਭੁੱਚੋ ਮੰਡੀ, 13 ਮਈ
ਆਊਟਸੋਰਸ ਸਫ਼ਾਈ ਸੇਵਕਾਂ ਨੇ ਨੌਕਰੀ ਤੋਂ ਹਟਾਏ ਜਾਣ ਵਿਰੁੱਧ ਨਗਰ ਕੌਂਸਲ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਨਗਰ ਕੌਂਸਲ ਵੱਲੋਂ ਆਊਟਸੋਰਸ ਰਾਹੀਂ ਰੱਖੇ ਕੱਚੇ ਸਫ਼ਾਈ ਸੇਵਕਾਂ ਨੇ ਕਿਹਾ ਕਿ ਇੱਕ ਪਾਸੇ ‘ਆਪ’ ਦੀ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵਾਅਦੇ ਕਰ ਰਹੀ ਹੈ ਅਤੇ ਦੂਜੇ ਪਾਸੇ ਕੱਚੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਏ ਜਾਣ ਦੇ ਹੁਕਮ ਜਾਰੀ ਕਰ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਾਡਾ ਰੁਜ਼ਗਾਰ ਖੋਹਣ ਦੀ ਬਜਾਏ ਪੱਕਾ ਕੀਤਾ ਜਾਵੇ।