ਪਰਮਜੀਤ ਸਿੰਘ
ਫਾਜ਼ਿਲਕਾ, 19 ਮਈ
ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਾਇਮਰੀ ਅਧਿਆਪਕਾਂ ਨੂੰ ਅੱਜ 20 ਦਿਨ ਬੀਤਣ ਦੇ ਬਾਵਜੂਦ ਅਪਰੈਲ ਮਹੀਨੇ ਦੀ ਤਨਖਾਹ ਨਹੀਂ ਮਿਲੀ ਜਿਸ ਕਾਰਨ ਸੈਂਕੜੇ ਅਧਿਆਪਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਪਹਿਲੀ ਵਾਰ ਹੈ ਕਿ ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਦੂਜੇ ਮਹੀਨੇ ਹੀ ਅਧਿਆਪਕਾਂ ਦੀਆਂ ਤਨਖਾਹਾਂ ’ਤੇ ਜ਼ੁਬਾਨੀ ਰੋਕ ਲਗਾ ਦਿੱਤੀ ਗਈ। ਇਸ ਸਬੰਧੀ ਦਫਤਰ ਨਾਲ ਗੱਲਬਾਤ ਕਰਨ ’ਤੇ ਕਹਿ ਦਿੱਤਾ ਜਾਂਦਾ ਹੈ ਕਿ ਉੱਚ ਅਧਿਕਾਰੀਆਂ ਦੇ ਆਏ ਹੁਕਮਾਂ ਕਾਰਨ ਅਧਿਆਪਕਾਂ ਦੀਆਂ ਤਨਖਾਹਾਂ ਰੋਕੀਆਂ ਗਈਆਂ ਹਨ ਅਤੇ ਕੁਝ ਕਰਮਚਾਰੀਆਂ ਦਾ ਕਹਿਣਾ ਹੈ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਸਿੱਖਿਆ ਬਲਾਕਾਂ ’ਚ ਪ੍ਰਾਇਮਰੀ ਅਧਿਆਪਕਾਂ ਦੀ ਤਨਖਾਹਾਂ ਦਾ ਬਜਟ ਹੀ ਖਤਮ ਹੋ ਗਿਆ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਪਰਮਜੀਤ ਸਿੰਘ ਸੋਰੇਵਾਲਾ, ਜਨਰਲ ਸਕੱਤਰ ਨਿਸ਼ਾਂਤ ਅਗਰਵਾਲ, ਵਿੱਤ ਸਕੱਤਰ ਅਮਨਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ, ਕੁਲਬੀਰ ਸਿੰਘ ਬਲਾਕ ਪ੍ਰਧਾਨ ਵਿਨੈ ਕੁਮਾਰ, ਸੌਰਭ ਧੂੜੀਆ, ਮੋਨਿਕਾ ਰਾਣੀ, ਭਾਵਨਾ, ਸ਼ਗਨ ਲਾਲ, ਸਤਿੰਦਰ ਕੁਮਾਰ, ਕੁਲਦੀਪ ਸਿੰਘ ਨੇ ਕਿਹਾ ਕਿ ਪ੍ਰਾਇਮਰੀ ਅਧਿਆਪਕਾਂ ਨੂੰ ਤਨਖਾਹਾਂ ਨਾ ਮਿਲਣ ਕਾਰਨ ਬੈਂਕ ਦੀਆਂ ਹੋਮ ਲੋਨ ਅਦਾਇਗੀ ਰੁਕ ਗਈਆਂ ਹਨ।