DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

‘ਆਪ’ ਤੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਧਰਨੇ ਅੱਜ

ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਪਿੰਡਾਂ ’ਚ ਤਿਆਰੀ ਮੀਟਿੰਗਾਂ

  • fb
  • twitter
  • whatsapp
  • whatsapp
featured-img featured-img
ਧਰਨੇ ਲਈ ਤਿਆਰੀ ਮੀਟਿੰਗ ਦੌਰਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ।
Advertisement
ਪੰਜਾਬ ਦੀਆਂ ਦਰਜਨਾਂ ਮਜ਼ਦੂਰ, ਕਿਸਾਨ, ਮੁਲਾਜ਼ਮ ਤੇ ਠੇਕਾ ਕਾਮਿਆਂ ਦੀਆਂ ਜਥੇਬੰਦੀਆਂ ਵੱਲੋਂ 22 ਤਰੀਕ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਭਾਜਪਾ ਲੀਡਰਾਂ ਦੇ ਘਰਾਂ ਅੱਗੇ ਲੱਗਣ ਵਾਲੇ ਧਰਨਿਆਂ ਦੀ ਲੜੀ ਤਹਿਤ ਪੰਜਾਬ ਸਰਕਾਰ ਦੀ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਮਲੋਟ ਘਰ ਅੱਗੇ ਲੱਗਣ ਵਾਲੇ ਧਰਨੇ ਦੀ ਤਿਆਰੀ ਜ਼ਿਲ੍ਹੇ ਦੇ ਪਿੰਡਾਂ ਖੋਖਰ, ਖਿੜਕੀਆਂ ਵਾਲਾ,ਬਰਕੰਦੀ, ਚੜ੍ਹੇਵਨ, ਚੌਂਤਰਾ, ਭਾਗਸਰ, ਗੰਧੜ, ਲੱਖੇਵਾਲੀ, ਰਾਮਗੜ੍ਹ ਚੂਘਾਂ, ਤਾਮਕੋਟ, ਦਬੜਾ, ਮਹਿਣਾ, ਗੱਗੜ, ਕਿਲਿਆਂ ਵਾਲੀ, ਚੱਨੂੰ ਆਦਿ ਵਿਚ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦੌਰਾਨ ਗੁਰਜੰਟ ਸਿੰਘ ਸਾਉਂਕੇ, ਤਰਸੇਮ ਸਿੰਘ, ਕਾਕਾ ਸਿੰਘ ਖੁੰਡੇ ਹਲਾਲ, ਬਾਜ ਸਿੰਘ ਭੁੱਟੀ ਵਾਲਾ, ਕਾਲਾ ਸਿੰਘ ਖੂੰਨਣ ਖ਼ੁਰਦ ਤੇ ਜਸਵਿੰਦਰ ਸਿੰਘ ਸੰਗੂਧੌਣ, ਜਸਵਿੰਦਰ ਕੌਰ ਦਬੜਾ ਕਿ ਕੇਂਦਰ ਦੀ ਮੋਦੀ ਹਕੂਮਤ ਤੇ ਪੰਜਾਬ ਦੀ ਆਪ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਨਿੱਜੀਕਰਨ, ਪੰਚਾਇਤੀਕਰਨ ਦੀਆਂ ਨੀਤੀਆਂ ਰੱਦ ਕਰਵਾਉਣ ਤੇ ਹੋਰ ਮੰਗਾਂ ਲਈ 22 ਫਰਵਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਮਲੋਟ ਘਰ ਅੱਗੇ ਧਰਨਾ ਦਿੱਤਾ ਜਾਵੇਗਾ।

ਇਸ ਦੌਰਾਨ ਭਾਰਤ-ਅਮਰੀਕਾ ਟਰੇਡ ਸਮਝੌਤਾ ਰੱਦ ਕਰਨ ਅਤੇ ਹੋਰ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 22 ਫਰਵਰੀ ਨੂੰ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਮੂਹਰੇ ਦਿੱਤੇ ਜਾਣ ਵਾਲੇ ਧਰਨੇ ਦੀ ਤਿਆਰੀ ਵਜੋਂ ਅੱਜ ਪਿੰਡ ਤਖਤ ਮਲਾਨਾ ਅਤੇ ਥਾਂਦੇਵਾਲਾ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਜ਼ਿਲਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਕਿਹਾ ਕਿ ਮੁਲਕ ਦਾ ਖੇਤੀ ਖੇਤਰ ਸਾਮਰਾਜੀ ਦੇਸ਼ ਅਮਰੀਕਾ ਲਈ ਖੋਲ੍ਹ ਕੇ ਮੋਦੀ ਸਰਕਾਰ ਨੇ ਕਿਸਾਨਾਂ ਦੀ ਮੌਤ ਦੇ ਵਰੰਟਾਂ ਤੇ ਦਸਤਖਤ ਕੀਤੇ ਹਨ। ਕਿਸਾਨ ਆਗੂ ਭੁਪਿੰਦਰ ਸਿੰਘ ਥਾਂਦੇਵਾਲਾ ਜਗਸੀਰ ਸਿੰਘ ਥਾਂਦੇਵਾਲਾ ਨੇ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਵਾਂਗ ਹੀ ਕਿਸਾਨਾਂ ਨੂੰ ਅਮਰੀਕੀ ਸਾਮਰਾਜ ਅਤੇ ਭਾਰਤੀ ਹਾਕਮਾਂ ਦੇ ਖਿਲਾਫ ਵੱਡੀ ਲਾਮਬੰਦੀ ਕਰਕੇ ਸੰਘਰਸ਼ ਦੇ ਮੈਦਾਨ ਵਿੱਚ ਉਤਰਨਾ ਪਵੇਗਾ। ਉਨ੍ਹਾਂ ਨੇ ਲੋਕਾਂ ਨੂੰ ਧਰਨੇ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ।

Advertisement

Advertisement

Advertisement
×