ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 3 ਅਗਸਤ
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਐੱਮਆਰ ਸਰਕਾਰੀ ਕਾਲਜ ਫਾਜ਼ਿਲਕਾ ’ਚ ਅੱਜ ਕਾਲਜ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ’ਚ ਫ਼ੈਸਲਾ ਲਿਆ ਗਿਆ ਕਿ ਪੰਜਾਬ ਯੂਨੀਵਰਸਿਟੀ ਵੱਲੋਂ ਵਧਾਈਆਂ ਫੀਸਾਂ ਤੇ ਕਾਲਜ ਦੀਆਂ ਲਟਕਦੀਆਂ ਆਉਂਦੀਆਂ ਮੰਗਾਂ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ।
ਇਸ ਮੌਕੇ ਯੂਨੀਅਨ ਦੇ ਆਗੂ ਮਮਤਾ ਲਾਧੂਕਾ ਤੇ ਜਸਪ੍ਰੀਤ ਸਿੰਘ ਨੇ ਕਿਹਾ ਪੰਜਾਬ ਯੂਨੀਵਰਸਿਟੀ ਵੱਲੋਂ ਸ਼ੈਸਨ ਬੰਦ ਹੋਣ ਕਾਰਨ ਚੁੱਪ ਚਾਪ ਫੀਸਾਂ ’ਚ ਵਾਧਾ ਕਰ ਦਿੱਤਾ ਗਿਆ ਹੈ। ਹੁਣ ਜਦੋਂ ਪੰਜਾਬ ਯੂਨੀਵਰਸਿਟੀ ਵੱਲੋਂ ਫੀਸਾਂ ਵਧਾਈਆਂ ਗਈਆਂ ਹਨ ਤਾਂ ਪੰਜਾਬ ਸਰਕਾਰ ਵੱਲੋਂ ਇੱਕ ਵੀ ਮੰਤਰੀ ਨਹੀਂ ਬੋਲਿਆ। ਵਿਦਿਆਰਥੀ ਆਗੂ ਮੁਸਕਾਨ ਤੇ ਗੁਰਪ੍ਰੀਤ ਨੇ ਕਿਹਾ ਜੇ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਵਿਦਿਆਥੀ ਆਪਣਾ ਸੰਘਰਸ਼ ਤਿੱਖਾ ਕਰਨਗੇ।