DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਇਰਾਨ ’ਤੇ ਹਮਲੇ ਵਿਰੁੱਧ ਜਨਤਕ ਜਥੇਬੰਦੀਆਂ ਵੱਲੋਂ ਰੈਲੀ

ਬੁਲਾਰਿਆਂ ਨੇ ਭਾਰਤ ਸਰਕਾਰ ਦੀ ਚੁੱਪੀ ’ਤੇ ਸਵਾਲ ਚੁੱਕੇ

  • fb
  • twitter
  • whatsapp
  • whatsapp
featured-img featured-img
ਰੈਲੀ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਜਨਤਕ ਜਥੇਬੰਦੀਆਂ ਦੇ ਕਾਰਕੁਨ।
Advertisement

ਜਮਹੂਰੀ ਅਧਿਕਾਰ ਸਭਾ ਦੇ ਸੱਦੇ ’ਤੇ ਬਰਨਾਲਾ ਜ਼ਿਲ੍ਹੇ ਦੀਆਂ ਸਮੂਹ ਜਨਤਕ ਜਥੇਬੰਦੀਆਂ ਨੇ ਅਮਰੀਕਾ ਤੇ ਇਜ਼ਰਾਈਲ ਵੱਲੋਂ ਇਰਾਨ ’ਤੇ ਕੀਤੇ ਨਿਹੱਕੇ ਹਮਲੇ ਦੇ ਵਿਰੋਧ ਵਿੱਚ ਰੋਸ ਰੈਲੀ ਕੀਤੀ ਗਈ। ਕਚਹਿਰੀ ਚੌਕ ਵਿੱਚ ਰੈਲੀ ਕਰਨ ਉਪਰੰਤ ਰੋਸ ਮੁਜ਼ਾਹਰਾ ਕੀਤਾ ਗਿਆ। ਰੈਲੀ ਨੂੰ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੋਹਣ ਸਿੰਘ ਮਾਝੀ, ਇਨਕਲਾਬੀ ਕੇਂਦਰ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਡਾ. ਰਾਜਿੰਦਰ ਪਾਲ, ਸਾਬਕਾ ਸਿਵਲ ਸਰਜਨ ਡਾ. ਜਸਵੀਰ ਸਿੰਘ ਔਲਖ, ਬੀ ਕੇ ਯੂ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮਾਨ, ਬੀ ਕੇ ਯੂ (ਉਗਰਾਹਾਂ) ਦੇ ਦਰਸ਼ਨ ਸਿੰਘ ਚੀਮਾ, ਬੀ ਕੇ ਯੂ (ਕ੍ਰਾਂਤੀਕਾਰੀ) ਦੇ ਮਨਜੀਤ ਰਾਜ, ਡੀ ਟੀ ਐੱਫ ਦੇ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ, ਸੂਬਾਈ ਮੁਲਾਜ਼ਮ ਆਗੂ ਕਰਮਜੀਤ ਬੀਹਲਾ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਆਗੂ ਰਾਜਿੰਦਰ ਭਦੌੜ, ਮੁਸਲਿਮ ਭਾਈਚਾਰੇ ਦੇ ਇਕਬਾਲਦੀਨ ਬਾਠਾਂ, ਇਰਫ਼ਾਨ ਮੁਹੰਮਦ, ਲਿਬਰੇਸ਼ਨ ਦੇ ਹਰਮਨਜੀਤ ਸਿੰਘ ਤੇ ਮਜ਼ਦੂਰ ਅਧਿਕਾਰ ਅੰਦੋਲਨ ਦੇ ਸੂਬਾ ਪ੍ਰਧਾਨ ਲਾਭ ਸਿੰਘ ਅਕਲੀਆ ਤੇ ਸੀ ਪੀ ਆਈ ਜ਼ਿਲ੍ਹਾ ਸਕੱਤਰ ਖੁਸ਼ੀਆ ਸਿੰਘ ਨੇ ਸੰਬੋਧਨ ਕੀਤਾ।

ਬੁਲਾਰਿਆਂ ਨੇ ਭਾਰਤ ਸਰਕਾਰ ਵੱਲੋਂ ਇਸ ਜ਼ਾਲਮਾਨਾ ਕਾਰਵਾਈ ’ਤੇ ਵੱਟੀ ਚੁੱਪ ਦੀ ਸਖ਼ਤ ਨਿਖੇਧੀ ਕੀਤੀ। ਰੈਲੀ ਤੋਂ ਬਾਅਦ ਡੀ ਸੀ ਦਫ਼ਤਰ ਤੱਕ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਨਾਅਰਿਆਂ ਰਾਹੀ ਅਮਰੀਕੀ ਤੇ ਇਜ਼ਰਾਇਲੀ ਧਾੜਵੀਆਂ ਨੂੰ ਤਾੜਨਾ ਕੀਤੀ ਗਈ ਕਿ ਉਹ ਤੁਰੰਤ ਜੰਗਬੰਦੀ ਕਰਨ। ਆਗੂਆਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਇਰਾਨ ਦੇ ਹੱਕ ਵਿੱਚ ਮੁਜ਼ਾਹਰੇ ਕਰਨ ਵਾਲੇ ਭਾਰਤੀਆਂ ’ਤੇ ਤਸ਼ੱਦਦ ਕਰਨਾ ਬੰਦ ਕੀਤਾ ਜਾਵੇ। ਇਸ ਮੌਕੇ ਮਾਸਟਰ ਮਨੋਹਰ ਲਾਲ, ਇਕਬਾਲ ਕੌਰ ਉਦਾਸੀ, ਗੁਰਮੇਲ ਸਿੰਘ ਠੁੱਲੀਵਾਲ, ਹਰਭਗਵਾਨ ਅਤੇ ਸੋਹਣ ਸਿੰਘ ਬਡਬਰ ਆਦਿ ਵੀ ਹਾਜ਼ਰ ਸਨ। ਬਲਦੇਵ ਮੰਡੇਰ ਦੇ ਗੀਤ ਪੇਸ਼ ਕੀਤੇ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸਭਾ ਦੇ ਸਕੱਤਰ ਬਿੱਕਰ ਸਿੰਘ ਔਲਖ ਨੇ ਨਿਭਾਈ।

Advertisement

Advertisement
Advertisement
×