ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 23 ਅਕਤੂਬਰ
ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਨਸ਼ਾ ਤਸਕਰੀ ਦੇ ਇੱਕ ਮਾਮਲੇ ’ਚ ਨਾਮਜ਼ਦ ਦੋ ਦੋਸ਼ੀਆਂ ਨੂੰ 12 ਵਰ੍ਹਿਆਂ ਦੀ ਜੇਲ੍ਹ ਅਤੇ ਇਕ ਲੱਖ ਰੁਪਏ ਦੀ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ’ਚ ਨਾਮਜ਼ਦ ਗੁਰਤੇਜ਼ ਸਿੰਘ ਅਤੇ ਜਗਰਾਜ ਸਿੰਘ ਨੂੰ 12-12 ਵਰ੍ਹਿਆਂ ਦੀ ਸਜ਼ਾ ਅਤੇ ਨਾਲ ਹੀ ਇੱਕ ਲੱਖ ਰੁਪਏ ਜ਼ੁਰਮਾਨਾ ਜਮ੍ਹਾਂ ਕਰਵਾਉਣ ਦਾ ਫ਼ੈਸਲਾ ਸੁਣਾਇਆ ਗਿਆ ਹੈ। ਐਨ.ਡੀ.ਪੀ.ਐਸ. ਐਕਟ ਥਾਣਾ ਸਦਰ ਅਬੋਹਰ ਵਿੱਚ ਸਾਲ 2018 ’ਚ ਦਰਜ ਹੋਏ ਇਸ ਮਾਮਲੇ ਦਾ ਫ਼ੈਸਲਾ ਲਗਭਗ ਤਿੰਨ ਸਾਲ ਬਾਅਦ ਅਦਾਲਤ ਵੱਲੋਂ ਸੁਣਾਇਆ ਗਿਆ ਹੈ। ਬੀਤੇ ਹਫ਼ਤੇ ਇਸ ਮਾਮਲੇ ਦੀ ਸੁਣਵਾਈ ਹੋ ਗਈ ਸੀ ਅਤੇ ਅਦਾਲਤ ਵੱਲੋਂ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਸੀ।