DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਜਟ ’ਚ ਪੰਜਾਬ ਦੀ ਅਣਦੇਖੀ ਦਾ ਦੋਸ਼ ਲਾਇਆ

ਸ਼੍ਰੋਮਣੀ ਅਕਾਲੀ ਦਲ ਨੇ ਬਜਟ ਦੀ ਨਿੰਦਾ ਕੀਤੀ

  • fb
  • twitter
  • whatsapp
  • whatsapp
Advertisement
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹੇ ਦੇ ਮੁੱਖ ਬੁਲਾਰੇ ਰਘਵੀਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਲਾਨਾ ਕੇਂਦਰੀ ਬਜਟ ਦੌਰਾਨ ਪੰਜਾਬ ਦੀ ਝੋਲੀ ਨਿਰਾਸ਼ਾ ਪਾਈ ਹੈ। ਕੇਂਦਰ ਸਰਕਾਰ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਕੇ ਮਤਰੇਆ ਸਲੂਕ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨਾਂ ਲਈ ਕੋਈ ਰਾਹਤ ਪੈਕੇਜ ਨਹੀਂ ਦਿੱਤਾ ਗਿਆ ਅਤੇ ਨਾ ਹੀ ਸੂਬੇ ਦੇ ਪੜ੍ਹੇ-ਲਿਖੇ ਨੌਜਵਾਨਾਂ ਲਈ ਰੁਜ਼ਗਾਰ ਦੀ ਕੋਈ ਵੀ ਯੋਜਨਾ ਤਿਆਰ ਨਹੀਂ ਕੀਤੀ ਗਈ ਅਤੇ ਨਾ ਹੀ ਕੋਈ ਵੱਡਾ ਉਦਯੋਗ ਲਾਉਣ ਦਾ ਐਲਾਨ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੇ 12 ਸਾਲਾਂ ਕਾਰਜਕਾਲ ਦੌਰਾਨ ਸੂਬੇ ਦਾ ਕੋਈ ਵੀ ਮਸਲੇ ਦਾ ਹੱਲ ਨਹੀਂ ਕੀਤਾ ਗਿਆ, ਜਦੋਂ ਕਿ ਇਸ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ’ਤੇ ਡਾਕੇ ਮਾਰਨ ਦੀਆਂ ਸਿਆਸੀ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਮਸਲਾ ਹੱਲ ਕਰਨ ਦੀ ਬਜਾਏ, ਦੋਵਾਂ ਸੂਬਿਆਂ ਦੇ ਲੋਕਾਂ ਵਿੱਚ ਆਪਸੀ ਟਕਰਾਅ ਪੈਦਾ ਕਰਕੇ ਸਿਆਸੀ ਰੋਟੀਆਂ ਸੇਕੀਆਂ ਜਾਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭ ਦੀਆਂ ਚੋਣਾਂ ਵਿੱਚ ਲੋਕ ਭਾਰਤੀ ਜਨਤਾ ਪਾਰਟੀ ਨੂੰ ਕਰਾਰੀ ਹਾਰ ਦੇਣ ਲਈ ਤਿਆਰ ਵਰ ਤਿਆਰ ਹਨ ਤਾਂ ਜੋ ਕੇਂਦਰ ਸਰਕਾਰ ਵੱਲੋ ਪੰਜਾਬ ਕੀਤੇ ਜਾ ਰਹੇ ਸਲੂਕ ਦਾ ਲੇਖਾ-ਜੋਖਾ ਕੀਤਾ ਜਾ ਸਕੇ।

Advertisement

Advertisement

Advertisement
×