DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Agriculture: ਨਰਮੇ ਦੀ ਲਗਾਤਾਰ ਸਿੰਜਾਈ ਦੀ ਸਲਾਹ

ਟਿੰਡਿਆਂ ਦੇ ਬਣਨ ਦੌਰਾਨ ਫਸਲ ਨੂੰ ਔੜ ਨਾ ਲੱਗਣ ਦੇਣ ਦੀ ਚਿਤਾਵਨੀ ਦਿੱਤੀ

  • fb
  • twitter
  • whatsapp
  • whatsapp
featured-img featured-img
ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ ਨਰਮੇ ਦੇ ਖੇਤ ਦਾ ਮੁਆਇਨਾ ਕਰਦੇ ਹੋਏ। -ਫੋਟੋ: ਮਾਨ
Advertisement
ਖੇਤੀਬਾੜੀ ਵਿਭਾਗ ਪੰਜਾਬ ਨੇ ਮਾਲਵਾ ਪੱਟੀ ਦੇ ਕਿਸਾਨਾਂ ਨੂੰ ਨਰਮੇ-ਕਪਾਹ ਦੀ ਫ਼ਸਲ ਨੂੰ ਪਾਣੀ ਦੀ ਘਾਟ ਨਾ ਆਉਣ ਦੇਣ ਦੀ ਸਲਾਹ ਦਿੱਤੀ ਹੈ। ਮਹਿਕਮੇ ਦੇ ਮਾਹਿਰਾਂ ਨੇ ਦਾਅਵਾ ਕੀਤਾ ਹੈ ਕਿ ਇਸ ਸਮੇਂ ਹੋਈ ਪਾਣੀ ਘਾਟ ਨਰਮੇ ਦੇ ਝਾੜ ਉਪਰ ਮਾੜਾ ਅਸਰ ਪਾਉਂਦੀ ਹੈ। ਖੇਤੀ ਵਿਗਿਆਨੀਆਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਿਰਫ ਮੀਂਹਾਂ ਦੀ ਗਿੱਲ ਦੇ ਆਸਰੇ ਨਾ ਰਹਿਣ, ਸਗੋਂ ਲੋੜ ਅਨੁਸਾਰ ਫ਼ਸਲ ਨੂੰ ਲਗਾਤਾਰ ਪਾਣੀ ਦਿੰਦੇ ਰਹਿਣ। ਵਿਭਾਗ ਨੇ ਕਿਸਾਨਾਂ ਨੂੰ ਦਵਾਈਆਂ ਦੀ ਅੰਨ੍ਹੇਵਾਹ ਛਿੜਕਾਅ ਤੋਂ ਵੀ ਵਰਜਿਆ ਹੈ।

ਖੇਤੀਬਾੜੀ ਵਿਭਾਗ ਦੇ ਮਾਨਸਾ ਸਥਿਤ ਮੁੱਖ ਅਫ਼ਸਰ ਹਰਵਿੰਦਰ ਸਿੰਘ ਨੇ ਜ਼ਿਲ੍ਹੇ ਵਿਚਲੇ ਖੇਤਾਂ ਦਾ ਦੌਰਾ ਕਰਨ ਤੋਂ ਪਿੱਛੋਂ ਇਸ ਪੱਤਰਕਾਰ ਨੂੰ ਦੱਸਿਆ ਕਿ ਇਸ ਸਮੇਂ ਫਸਲ ਨੂੰ ਜਿੰਨਾ ਕੀੜੇ, ਪਤੰਗਿਆਂ ਤੇ ਸੁੰਡੀਆਂ ਤੋਂ ਫ਼ਸਲ ਨੂੰ ਬਚਾਕੇ ਰੱਖਣਾ ਜ਼ਰੂਰੀ ਹੈ, ਉਨ੍ਹਾਂ ਹੀ ਲਗਾਤਾਰ ਪਾਣੀ ਦਿੰਦੇ ਰਹਿਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਨਰਮੇ ਦੀ ਬੀ.ਟੀ ਫ਼ਸਲ ਲਈ ਲੋੜੀਂਦੀ ਖਾਦ ਦੀ ਘਾਟ ਬਿਲਕੁਲ ਨਹੀਂ ਆਉਣ ਦੇਣੀ ਚਾਹੀਦੀ। ਖੇਤੀ ਮਾਹਿਰਾਂ ਨੇ ਕਿਹਾ ਕਿ ਨਰਮੇ ਪੱਟੀ ਦੇ ਕਿਸਾਨਾਂ ਨੂੰ ਬੀ.ਟੀ ਕਾਟਨ ‘ਤੇ ਯੂਰੀਆ ਖਾਦ ਦੀ ਆਖਰੀ ਕਿਸ਼ਤ ਖਿਲਾਰਨ ਦਾ ਇਸ ਵੇਲੇ ਢੁੱਕਵਾਂ ਸਮਾਂ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਠਿੰਡਾ ਸਥਿਤ ਖੇਤਰੀ ਖੋਜ ਕੇਂਦਰ ਦੇ ਸੇਵਾ ਮੁਕਤ ਵਿਗਿਆਨੀ ਡਾ. ਜੀ ਐੱਸ ਰੋਮਾਣਾ ਨੇ ਕਿਹਾ ਕਿ ਕਿਸਾਨ, ਹਲਕੀਆਂ ਜ਼ਮੀਨਾਂ ਵਿਚ ਨਰਮੇ ਦੀ ਫ਼ਸਲ ਨੂੰ 20 ਕਿਲੋ ਮਿਊਰੇਟ ਆਫ ਪੋਟਾਸ਼ ਖਾਦ ਤੇ 10 ਕਿਲੋ ਜਿੰਕ ਸਲਫ਼ੇਟ ਹੈਪੇਟਾਹਾਈਡਰੈਅ ਜਾਂ 6.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡਰੇਟ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਉਣੀ ਚਾਹੀਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨਰਮੇ ਦੀ ਫ਼ਸਲ ਦਾ ਫੁੱਲਾਂ ਦੇ ਸ਼ੁਰੂ ਹੋਣ ਤੋਂ ਲੈ ਕੇ ਹਫ਼ਤੇ ਦੇ ਵਕਫ਼ੇ ’ਤੇ ਚਾਰ ਵਾਰ ਛਿੜਕਾਅ ਵੀ ਕਰਨਾ ਚਾਹੀਦਾ ਹੈ।

Advertisement
Advertisement
×