ਮਲਕੀਤ ਸਿੰਘ ਟੋਨੀ ਛਾਬੜਾ
ਜਲਾਲਾਬਾਦ, 5 ਸਿਤੰਬਰ
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਅਧਿਆਪਕ ਦਿਵਸ ਦੇ ਮੌਕੇ 101 ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਅਧਿਆਪਕਾਂ ਨੂੰ ਸਨਮਾਨ ਪੱਤਰ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਸੌਂਪੇ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਟੋਨੀ ਛਾਬੜਾ ਨੇ ਅਧਿਆਪਕਾਂ ਨੂੰ ਜੀ ਆਇਆਂ ਆਖਿਆ ਅਤੇ ਸ਼ਹਿਰੀ ਪ੍ਰਧਾਨ ਬਿੱਲੂ ਦੂਮੜਾ ਨੇ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਤੇ ਅਧਿਆਪਕਾਂ ਦੇ ਸੁਨਿਹਰੀ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਵਿਧਾਇਕ ਆਵਲਾ ਨੇ ਆਖਿਆ ਕਿ ਅਧਿਆਪਕਾਂ ਨੂੰ ਸਨਮਾਨਤ ਕਰਕੇ ਉਹ ਬਹੁਤ ਖੁਸ਼ ਹਨ। ਜਥੇਬੰਦੀ ਦੇ ਵਾਈਸ ਪ੍ਰਧਾਨ ਪਰਮਜੀਤ ਢਾਬਾਂ ਨੇ ਕਿਹਾ ਕਿ ਅਧਿਆਪਕ ਪਰਮਾਤਮਾ ਦਾ ਰੂਪ ਹੁੰਦੇ ਹਨ। ਇਸ ਦੌਰਾਨ ਅਧਿਆਪਕਾਂ ਨੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦਾ ਧੰਨਵਾਦ ਕੀਤਾ। ਇਸ ਮੌਕੇ ਕੁਲਦੀਪ ਸਿੰਘ ਬਰਾੜ, ਟਿੰਕੂ ਨਿਖੰਜ, ਹਨੀ ਕਟਾਰੀਆ, ਬਲਵਿੰਦਰ ਸਿੰਘ, ਜੀਤ ਚੌਹਾਨਾ, ਡਾ ਰਮਨ,ਜਗਦੀਸ਼ ਥਿੰਦ, ਸੁਖਵਿੰਦਰ ਥਿੰਦ ,ਵਨੀਤ ਅਰੋੜਾ ਆਦਿ ਹਾਜ਼ਰ ਸਨ ।
ਕੈਪਸ਼ਨ : ਜਲਾਲਾਬਾਦ ਵਿਚ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਵਿਧਾਇਕ ਰਮਿੰਦਰ ਆਵਲਾ।