DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Congress: ਕਾਂਗਰਸੀਆਂ ਨੇ ਮੁੱਖ ਮੰਤਰੀ ਦੀ ਅਰਥੀ ਫੂਕੀ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਐੱਸ ਸੀ ਵਿੰਗ ਦੇ ਸੂਬਾ ਕਾਰਜਕਾਰੀ ਚੇਅਰਮੈਨ ਬੰਨੀ ਖਹਿਰਾ ਦੀ ਅਗਵਾਈ ਹੇਠ ਨੌਜਵਾਨਾਂ ਨੇ ਬਲਾਕ ਕਾਂਗਰਸ ਕਮੇਟੀ ਮਹਿਲ ਕਲਾਂ ਦੇ ਸਹਿਯੋਗ ਨਾਲ ਇਲਾਕੇ ਵਿੱਚ ਵਧ ਰਹੇ ਨਸ਼ਿਆਂ ਅਤੇ ਨਸ਼ਿਆਂ ਕਾਰਨ ਜਾ ਰਹੀਆਂ ਨੌਜਵਾਨਾਂ ਦੀਆਂ ਜਾਨਾਂ ਦੇ...

  • fb
  • twitter
  • whatsapp
  • whatsapp
featured-img featured-img
ਮਹਿਲ ਕਲਾਂ ਵਿੱਚ ਸਰਕਾਰ ਦੀ ਅਰਥੀ ਫੂਕਦੇ ਹੋਏ ਕਾਂਗਰਸੀ ਆਗੂ ਅਤੇ ਕਾਰਕੁਨ।
Advertisement

ਪੰਜਾਬ ਪ੍ਰਦੇਸ਼ ਕਾਂਗਰਸ ਦੇ ਐੱਸ ਸੀ ਵਿੰਗ ਦੇ ਸੂਬਾ ਕਾਰਜਕਾਰੀ ਚੇਅਰਮੈਨ ਬੰਨੀ ਖਹਿਰਾ ਦੀ ਅਗਵਾਈ ਹੇਠ ਨੌਜਵਾਨਾਂ ਨੇ ਬਲਾਕ ਕਾਂਗਰਸ ਕਮੇਟੀ ਮਹਿਲ ਕਲਾਂ ਦੇ ਸਹਿਯੋਗ ਨਾਲ ਇਲਾਕੇ ਵਿੱਚ ਵਧ ਰਹੇ ਨਸ਼ਿਆਂ ਅਤੇ ਨਸ਼ਿਆਂ ਕਾਰਨ ਜਾ ਰਹੀਆਂ ਨੌਜਵਾਨਾਂ ਦੀਆਂ ਜਾਨਾਂ ਦੇ ਵਿਰੋਧ ਵਿੱਚ ਮਹਿਲ ਕਲਾਂ ਗੋਲਡਨ ਕਲੋਨੀ ਨਜ਼ਦੀਕ ਧਰਨਾ ਦੇਣ ਉਪਰੰਤ ‌ਰੋਸ ਮਾਰਚ ਕਰਦਿਆਂ ਬੱਸ ਅੱਡੇ ’ਤੇ ਪੁੱਜ ਕੇ ਮੁੱਖ ਮੰਤਰੀ ਦੀ ਅਰਥੀ ਫੂਕੀ।

ਐੱਸ ਸੀ ਵਿੰਗ ਦੇ ਹਲਕਾ ਅਬਜ਼ਰਵਰ ਕੁਲਵਿੰਦਰ ਸਿੰਘ ਨਾਭਾ, ਬਲਾਕ ਕਾਂਗਰਸ ਕਮੇਟੀ ਮਹਿਲ ਕਲਾਂ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ, ਬਲਾਕ ਕਾਂਗਰਸ ਕਮੇਟੀ ਸ਼ੇਰਪੁਰ ਪ੍ਰਧਾਨ ਜਸਮੇਲ ਸਿੰਘ ਬੜੀ, ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਸਰਬੀ ਅਤੇ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਗਗਨ ਸਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

Advertisement

ਸ੍ਰੀ ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਲਈ ਹਰ ਫਰੰਟ ’ਤੇ ਫੇਲ੍ਹ ਹੋਈ ਹੈ। ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਖ਼ਤਮ ਕਰਨ ਦੇ ਸਰਕਾਰ ਵੱਲੋਂ ਵੱਡੇ-ਵੱਡੇ ਦਾਅਵਿਆਂ ਦੇ ਉਲਟ ਪਿੰਡਾਂ ਅੰਦਰ ਨਸ਼ਿਆਂ ਦਾ ਪਾਸਾਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ।

Advertisement

ਬੁਲਾਰਿਆਂ‎ ਦਾਅਵਾ ਕੀਤਾ ਕਿ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿੱਚ ਇੱਕ ਮਹੀਨੇ ਦੌਰਾਨ ਹੀ ਚਿੱਟੇ ਅਤੇ ਹੋਰ ਨਸ਼ਿਆਂ ਕਾਰਨ 8 ਤੋਂ 12 ਨੌਜਵਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਉਨ੍ਹਾਂ ਨਸ਼ਿਆਂ ਦੇ ਖਾਤਮੇ ਲਈ ਜ਼ਮੀਨੀ ਪੱਧਰ ‘ਤੇ ਠੋਸ ਹਕੀਕੀ ਕਾਰਵਾਈ ਦੀ ਮੰਗ ਕੀਤੀ। ਆਗੂਆਂ ਨੇ ਬੰਨੀ ਖਹਿਰਾ ਵੱਲੋਂ ਨੌਜਵਾਨਾਂ ਨੂੰ ਲਾਮਬੰਦ ਕਰ ਕੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੀ ਸ਼ਲਾਘਾ ਕੀਤੀ ਗਈ।

ਇਸ ਮੌਕੇ ਆਗੂਆਂ ਮਹਿਲ ਕਲਾਂ ਦੇ ਡੀ ਐੱਸ ਪੀ ਸਤਵਿੰਦਰ ਸਿੰਘ ਵਿਰਕ ਨੂੰ ਹਲਕੇ ਅੰਦਰ ਕਾਂਗਰਸੀ ਵਰਕਰਾਂ ਨਾਲ ਹੋ ਰਹੀਆਂ ਵਧੀਕੀਆਂ/ ਕੁੱਟਮਾਰ ਸਬੰਧੀ ਮੰਗ ਪੱਤਰ ਸੌਂਪ ਕੇ ਇਨਸਾਫ਼ ਦੀ ਮੰਗ ਕੀਤੀ।

Advertisement
×