DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Congress dispute: ਰਾਜਾ ਵੜਿੰਗ ਦੀ ਪ੍ਰਧਾਨਗੀ ਦਾ ਵਿਵਾਦ ਜੱਦੀ ਸ਼ਹਿਰ ਪੁੱਜਾ

ਜ਼ਿਲ੍ਹਾ ਪ੍ਰਧਾਨ ਨੇ ਟਕਸਾਲੀ ਕਾਂਗਰਸੀ ਸਣੇ ਤਿੰਨ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ

  • fb
  • twitter
  • whatsapp
  • whatsapp
featured-img featured-img
ਪਰਮਜੀਤ ਸਿੰਘ ਬਿੱਲੂ ਸਿੱਧੂ, ਗੁਰਮੀਤ ਸਿੰਘ ਜੀਤਾ ਅਤੇ ਮੋਹਕਮ ਸਿੰਘ ਸੰਧੂ, ਜਿਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਦਾ ਪੱਤਰ ਜਾਰੀ ਹੋਇਆ ਹੈ।
Advertisement

ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਧਾਨਗੀ ਤੋਂ ਪੈਦਾ ਹੋਇਆ ਵਿਵਾਦ ਹੁਣ ਉਨ੍ਹਾਂ ਦੇ ਜੱਦੀ ਸ਼ਹਿਰ ਤੱਕ ਪੁੱਜ ਗਿਆ ਹੈ ਜਿਸ ਦੇ ਚੱਲਦਿਆਂ ਟਕਸਾਲੀ ਕਾਂਗਰਸੀ ਡਾ. ਕੇਹਰ ਸਿੰਘ ਦੇ ਪੋਤਰੇ ਪਰਮਜੀਤ ਸਿੰਘ ਬਿੱਲੂ ਸਿੱਧੂ ਅਤੇ ਮੁਕਤਸਰ ਦੀ ਕੌਂਸਲਰ ਦੇ ਪਤੀ ਗੁਰਮੀਤ ਸਿੰਘ ਜੀਤਾ ਸਣੇ ਤਿੰਨ ਜਣਿਆਂ ਖ਼ਿਲਾਫ ਅਨੁਸ਼ਾਸਨੀ ਕਾਰਵਾਈ ਸਬੰਧੀ ਪੱਤਰ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਪਰਮਜੀਤ ਸਿੰਘ ਬਿੱਲੂ ਸਿੱਧੂ, ਗੁਰਮੀਤ ਸਿੰਘ ਜੀਤਾ ਅਤੇ ਮੋਹਕਮ ਸਿੰਘ ਸੰਧੂ ਹੋਰਾਂ ਨੇ ਸੋਸ਼ਲ ਮੀਡੀਆਂ ਉਪਰ ਬਿਆਨ ਦਿੱਤਾ ਸੀ ਕਿ ਰਾਜਾ ਵੜਿੰਗ ਵੱਲੋਂ ਕਾਂਗਰਸ ਦੀ ਬਿਹਤਰੀ ਲਈ ਸਾਰੇ ਕਾਂਗਰਸੀਆਂ ਨੂੰ ਨਾਲ ਲੈ ਕੇ ਨਹੀਂ ਚੱਲਿਆ ਜਾ ਰਿਹਾ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੱਖ ਦੀ ਹਮਾਇਤ ਕਰਦਿਆਂ ਕਿਹਾ ਸੀ ਕਿ ਭੂਪੇਸ਼ ਬਘੇਲ ਵੀ ਕਾਂਗਰਸ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਸੁਣਨ ਦੀ ਬਜਾਏ ਸਿਰਫ ਰਾਜਾ ਵੜਿੰਗ ਦੀ ਆਵਾਜ਼ ਸੁਣ ਰਹੇ ਹਨ। ਇਨ੍ਹਾਂ ਬਿਆਨਾਂ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਵੱਲੋਂ ਜਾਰੀ ਪੱਤਰ ਅਨੁਸਾਰ ਪਰਮਜੀਤ ਸਿੰਘ ਬਿੱਲੂ ਸਿੱਧੂ, ਮੋਹਕਮ ਸਿੰਘ ਸੰਧੂ ਅਤੇ ਗੁਰਮੀਤ ਸਿੰਘ ਜੀਤਾ ਹੋਰਾਂ ਖਿਲਾਫ ਪਾਰਟੀ ਵਿਰੋਧੀ ਕਾਰਵਾਈਆਂ ਕਾਰਨ ਅਨੁਸ਼ਾਸਨੀ ਕਾਰਵਾਈ ਕੀਤੀ ਜਾਂਦੀ ਹੈ। ਪਰਮਜੀਤ ਸਿੰਘ ਬਿੱਲੂ ਸਿੱਧੂ ਨੇ ਜ਼ਿਲ੍ਹਾ ਪ੍ਰਧਾਨ ਵੱਲੋਂ ਜਾਰੀ ਪੱਤਰ ਦੇ ਜਵਾਬ ’ਚ ਸਖ਼ਤ ਰੁਖ਼ ਅਪਣਾਉਂਦਿਆਂ ਕਿਹਾ ਕਿ ਉਹ ‘ਰਾਜਾ ਮਾਰਕਾ ਕਾਂਗਰਸ’ ਦਾ ਹਿੱਸਾ ਨਾ ਪਹਿਲਾਂ ਸੀ ਅਤੇ ਨਾ ਹੁਣ ਹੈ। ਉਹ ਟਕਸਾਲੀ ਕਾਂਗਰਸੀ ਹਨ ਅਤੇ ਰਹਿਣਗੇ। ਸ੍ਰੀ ਜੀਤਾ ਨੇ ਕਿਹਾ ਕਿ ਉਨ੍ਹਾਂ ਕਾਂਗਰਸ ਦੇ ਐੱਮ ਸੀ ਹੁੰਦਿਆਂ, ਮੁਕਤਸਰ ਦੇ ਸਾਰੇ ਕਾਂਗਰਸੀ ਕੌਂਸਲਰਾਂ ਸਣੇ ਕਾਂਗਰਸ ਤੋਂ ਅਸਤੀਫਾ ਦਿੱਤਾ ਸੀ ਪਰ ਇਸ ਵਾਰ ਕਾਂਗਰਸ ਪਾਰਟੀ ਨੇ ਮੱਲੋਂ ਜ਼ੋਰੀਂ ਉਨ੍ਹਾਂ ਨੂੰ ਟਿਕਟਾਂ ਦਿੱਤੀਆਂ ਤੇ ਹੁਣ ਫਿਰ ਆਪੇ ਹੀ ਹੁਕਮ ਸੁਣਾ ਦਿੱਤਾ ਕਿ ਪਾਰਟੀ ਤੋਂ ਕੱਢ ਦਿੱਤਾ। ਉਨ੍ਹਾਂ ਕਿਹਾ ਕਿ ਉਹ ਆਪਣੇ ਦਮ ’ਤੇ ਕੌਂਸਲਰ ਚੋਣ ਜਿੱਤੇ ਹਨ ਪਾਰਟੀ ਦੇ ਜ਼ੋਰ ’ਤੇ ਨਹੀਂ।

ਕਰਨ ਕੌਰ ਬਰਾੜ ਖਿਲਾਫ ਕੋਈ ਕਾਰਵਾਈ ਨਹੀਂ: ਜ਼ਿਲ੍ਹਾ ਪ੍ਰਧਾਨ

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਦੱਸਿਆ ਕਿ ਉਹ ਤਾਂ ਇਨ੍ਹਾਂ ਖ਼ਿਲਾਫ਼ ਵੀ ਕਾਰਵਾਈ ਨਹੀਂ ਸੀ ਕਰਨਾ ਚਾਹੁੰਦੇ ਪਰ ਇਹ ਕਾਰਵਾਈ ਪਾਰਟੀ ਹਾਈ ਕਮਾਂਡ ਦੇ ਕਹਿਣ ’ਤੇ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕਾ ਕਰਨ ਕੌਰ ਬਰਾੜ ਖ਼ਿਲਾਫ਼ ਅਜੇ ਕੋਈ ਕਾਰਵਾਈ ਨਹੀਂ ਹੋ ਰਹੀ। ਜ਼ਿਕਰਯੋਗ ਹੈ ਕਿ ਕਰਨ ਕੌਰ ਬਰਾੜ ਨੇ ਵੀ ਰਾਜਾ ਵੜਿੰਗ ’ਤੇ ਸਾਰੇ ਕਾਂਗਰਸੀਆਂ ਨੂੰ ਨਾਲ ਨਾ ਲੈ ਕੇ ਚੱਲਣ ਦੇ ਦੋਸ਼ ਲਾਏ ਸਨ।

Advertisement
Advertisement
×