ਪੰਜਾਬ ਮੋਹਰੀ ਸੂਬਾ ਬਣ ਕੇ ਉੱਭਰ ਰਿਹੈ: ਮਨਪ੍ਰੀਤ

ਪੰਜਾਬ ਮੋਹਰੀ ਸੂਬਾ ਬਣ ਕੇ ਉੱਭਰ ਰਿਹੈ: ਮਨਪ੍ਰੀਤ

ਆਨਲਾਈਨ ਪ੍ਰੋਗਰਾਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਅਧਿਕਾਰੀਆਂ ਤੇ ਮੋਹਤਬਰਾਂ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ।

ਸ਼ਗਨ ਕਟਾਰੀਆ
ਬਠਿੰਡਾ, 24 ਅਕਤੂਬਰ

‘ਪੰਜਾਬ ਸ਼ਹਿਰੀ ਵਾਤਾਵਰਨ ਸੁਧਾਰ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਦੇ ਬਹੁਪੱਖੀ ਵਿਕਾਸ ਲਈ ਪੰਜਾਬ ਸਰਕਾਰ ਹਮੇਸ਼ਾ ਵਚਨਬੱਧ ਹੈ ਅਤੇ ਪੰਜਾਬ ਮੋਹਰੀ ਸੂਬਾ ਬਣ ਕੇ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤੇ ਸੂਬੇ ਦੇ ਲੋਕਾਂ ਨਾਲ ਪੰਜਾਬ ਸਰਕਾਰ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ। ਉਨ੍ਹਾਂ ਆਨਲਾਈਨ ਪ੍ਰੋਗਰਾਮ ਵਿਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਉਨ੍ਹਾਂ ਦੇ ਵਿਭਾਗ ਨੂੰ ਵਧਾਈ ਦਿੱਤੀ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਹਾਜ਼ਰ ਸਨ।

ਵਿੱਤ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਬਠਿੰਡਾ ਸ਼ਹਿਰ ਦੀ ਲਾਲ ਸਿੰਘ ਬਸਤੀ ਮੇਨ ਰੋਡ ’ਤੇ 80 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ’ਤੇ ਲੁੱਕ ਪਾਉਣ ਦੇ ਕੰਮ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ’ਚ ਉਦਘਾਟਨ ਹੋਇਆ ਹੈ। ਇਸ ਪ੍ਰੋਗਰਾਮ ਮਗਰੋਂ ਸ੍ਰੀ ਬਾਦਲ ਨੇ ਬਠਿੰਡਾ ਦੇ ਸੰਜੇ ਨਗਰ ਵਿਚ ਬਣੇ ਟੋਭੇ ਦੀ 60 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਚਾਰ-ਦੀਵਾਰੀ ਦਾ ਉਦਘਾਟਨ ਕੀਤਾ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਬਿਕਰਮਜੀਤ ਸਿੰਘ ਸ਼ੇਰਗਿੱਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਗਿੱਲ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਕੇ.ਕੇ. ਅਗਰਵਾਲ ਮੌਜੂਦ ਸਨ।

ਮੋਗਾ (ਮਹਿੰਦਰ ਸਿੰਘ ਰੱਤੀਆਂ): ਸ਼ਹਿਰੀ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ‘ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ’ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਤੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਦੂਜੇ ਗੇੜ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਸੂਬੇ ਵਿਚ 11 ਹਜ਼ਾਰ ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਨ੍ਹਾਂ ਵਿਚੋਂ 3 ਹਜ਼ਾਰ ਕਰੋੜ ਰੁਪਏ ਦੇ ਕਾਰਜ ਮੁਕੰਮਲ ਹੋ ਚੁੱਕੇ ਹਨ। ਇੱਥੇ ਜ਼ਿਲ੍ਹਾ ਸਕੱਤਰੇਤ ਵਿਚ ਡਿਪਟੀ ਕਮਿਸ਼ਨਰ ਸੰਦੀਪ ਹੰਸ, ਜ਼ਿਲ੍ਹਾ ਪਰਿਸ਼ਦ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਮਹੇਸ਼ਇੰਦਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿਚ 26 ਕਰੋੜ ਰੁਪਏ ਖਰਚਣ ਦੀ ਯੋਜਨਾ ਹੈ।

ਮਾਨਸਾ (ਪੱਤਰ ਪ੍ਰੇਰਕ): ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਦਾ ਕਰੀਬ 19 ਕਰੋੜ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਕੀਤਾ ਜਾਵੇਗਾ। ਉਨ੍ਹਾਂ ਇਹ ਜਾਣਕਾਰੀ ਜ਼ਿਲ੍ਹਾ ਪਰਿਸ਼ਦ ਵਿਚ ਪੰਜਾਬ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਸਬੰਧੀ ਮੁੱਖ ਮੰਤਰੀ ਪੰਜਾਬ ਨਾਲ ਵਰਚੁਅਲ ਵੀਡੀਓ ਕਾਨਫਰੰਸ ਵਿੱਚ ਹਿੱਸਾ ਲੈਣ ਮਗਰੋਂ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਮਹਿੰਦਰ ਪਾਲ, ਏ.ਡੀ.ਸੀ (ਵਿਕਾਸ) ਅਮਰਪ੍ਰੀਤ ਕੌਰ ਸੰਧੂ, ਪ੍ਰਧਾਨ ਨਗਰ ਪੰਚਾਇਤ ਭੀਖੀ ਵਿਨੋਦ ਕੁਮਾਰ ਅਤੇ ਐੱਸਡੀਐੱਮ ਸ਼ਿਖਾ ਭਗਤ ਮੌਜੂਦ ਸਨ। ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਕੋਰਟ ਰੋਡ ਅਤੇ ਗਾਂਧੀ ਸਕੂਲ ਨੇੜੇ ਦੋ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਦੀ ਰਸਮ ਵੀ ਅਦਾ ਕੀਤੀ।

ਬਰਨਾਲਾ (ਖੇਤਰੀ ਪ੍ਰਤੀਨਿਧ): ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ ਦੇ ਦੂਜੇ ਗੇੜ ਦੀ ਸ਼ੁਰੂਆਤ ਮੌਕੇ ਵਰਚੁਅਲ ਸਮਾਗਮ ‘ਚ ਬਰਨਾਲਾ ਤੋਂ ਸੂਬਾਈ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਤੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਸ਼ਾਮਿਲ ਹੋਏ। ਸ੍ਰੀ ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਚ 127 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਾਏ ਜਾ ਰਹੇ ਹਨ।

ਗਿੱਦੜਬਾਹਾ (ਪੱਤਰ ਪ੍ਰੇਰਕ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਰਾਜ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਆਨਲਾਈਨ ਪ੍ਰੋਗਰਾਮ ਦੌਰਾਨ ਕਰਵਾਈ। ਗਿੱਦੜਬਾਹਾ ਦੇ ਬਲਾਕ ਵਿਕਾਸ ਅਤੇ ਪੰੰਚਾਇਤ ਦਫ਼ਤਰ ਵਿਚ ਪ੍ਰੋਗਰਾਮ ਦੀ ਪ੍ਰਧਾਨਗੀ ਐੱਸ.ਡੀ.ਐੱਮ. ਓਮ ਪ੍ਰਕਾਸ਼ ਨੇ ਕੀਤੀ।

ਫਰੀਦਕੋਟ (ਜਸਵੰਤ ਜੱਸ): ਇੱਥੇ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਚ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ 24 ਕਰੋੜ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਵੀ ਹਾਜ਼ਰ ਸਨ।

ਨਥਾਣਾ-ਬਾਘਾਪੁਰਾਣਾ ਸੜਕ ਦੇ ਨਵ-ਨਿਰਮਾਣ ਨੂੰ ਮਨਜ਼ੂਰੀ

ਲੰਬੀ (ਪੱਤਰ ਪ੍ਰੇਰਕ): 11.28 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ-ਨਥਾਣਾ-ਬਾਘਾਪੁਰਾਣਾ (ਬਠਿੰਡਾ-ਮੋਗਾ) ਸੜਕ ਛੇਤੀ ਅੱਪਗ੍ਰੇਡ ਹੋਣ ਜਾ ਰਹੀ ਹੈ। ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸਾਬਕਾ ਕੇਂਦਰੀ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਵੀ ਇਸ ਮਨਜ਼ੂਰੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਵ-ਨਿਰਮਾਣ ਦਾ ਮੁੱਦਾ, ਉਨ੍ਹਾਂ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਕੋਲ ਇਸ ਸਾਲ ਜੁਲਾਈ ਵਿਚ ਚੁੱਕਿਆ ਸੀ, ਜੋ ਤਿੰਨ ਮਹੀਨਿਆਂ ਵਿਚ ਹੀ ਹੱਲ ਹੋ ਗਿਆ ਹੈ। ਹੁਣ ਕੇਂਦਰ ਸਰਕਾਰ ਵੱਲੋਂ ਮਿਲੀ ਮਨਜ਼ੂਰੀ ਅਤੇ ਜਾਰੀ ਹੋਏ ਬਜਟ ਨਾਲ ਇਸ ਸੜਕ ਦਾ ਕੰਮ ਜਲਦੀ ਸ਼ੁਰੂ ਹੋ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਅੰਮ੍ਰਿਤਸਰ ਤੇ ਕੱਟੜਾ ਵਿਚਾਲੇ ਸੰਪਰਕ ਬਣਨ ਨਾਲ ਸੈਰ ਸਪਾਟੇ ਨੂੰ ਮਿਲੇਗਾ...

ਸ਼ਹਿਰ

View All