DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Employees Strike: ਮਨਿਸਟੀਰੀਅਲ ਕਾਮਿਆਂ ਵੱਲੋਂ ਅਰਥੀ ਫੂਕ ਮੁਜ਼ਾਹਰੇ

ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਮੁੱਖ ਸਕੱਤਰ ਦੀਆਂ ਅਰਥੀਆਂ ਸਾਡ਼ੀਆਂ

  • fb
  • twitter
  • whatsapp
  • whatsapp
featured-img featured-img
ਮੁਕਤਸਰ ਦੇ ਡੀ ਸੀ ਦਫ਼ਤਰ ਅੱਗੇ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਮੁੱਖ ਸਕੱਤਰ ਦਾ ਪੁਤਲਾ ਫੂਕਦੇ ਹੋਏ ਮੁਲਾਜ਼ਮ।
Advertisement

ਡਿਪਟੀ ਕਮਿਸ਼ਨਰ ਅਤੇ ਹੋਰ ਦਫ਼ਤਰਾਂ ਦੇ ਮਨਿਸਟੀਰੀਅਲ ਕਾਮਿਆਂ ਵੱਲੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮੁੱਖ ਸਕੱਤਰ ਦੀ ਅਰਥੀ ਫੂਕ ਕੇ ਰੋਸ ਜ਼ਾਹਰ ਕੀਤਾ ਗਿਆ। ਇਸ ਮੌਕੇ ਪੀ ਐੱਸ ਐੱਮ ਐੱਸ ਯੂ ਦੇ ਜ਼ਿਲ੍ਹਾ ਪ੍ਰਧਾਨ ਖੁਸ਼ਕਰਨਜੀਤ ਸਿੰਘ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਡੀ ਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਦੀਵਾਲੀ ਦੇ ਮੌਕੇ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਤੋਹਫ਼ਾ ਦਿੱਤਾ ਸੀ ਪਰ ਹੁਣ ਚੌਥਾ ਦੀਵਾਲੀ ਦਾ ਤਿਓਹਾਰ ਆ ਗਿਆ ਹੈ ਪਰ ਇਹ ਤੋਹਫ਼ਾ ਮੁਲਾਜ਼ਮਾਂ ਤੱਕ ਨਹੀਂ ਪੁੱਜਾ। ਮੁਲਾਜ਼ਮਾਂ ਵਿੱਚ ਸਰਕਾਰ ਦੀ ਇਸ ਬੇਰੁਖੀ ਦਾ ਬਹੁਤ ਮਲਾਲ ਹੈ ਜਿਸਦੇ ਚੱਲਦਿਆਂ ਅੱਜ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਹੈ ਅਤੇ 5 ਤੇ 6 ਨਵੰਬਰ ਨੂੰ ਕਲਮ ਛੋੜ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਸਰਕਾਰ ਨੇ ਮੰਗ ਪੂਰੀ ਨਾ ਕੀਤੀ ਤਾਂ ਉਹ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਵੱਡੀ ਗਿਣਤੀ ’ਚ ਮੌਜੂਦ ਸਨ।

ਮੋਗਾ (ਮਹਿੰਦਰ ਸਿੰਘ ਰੱਤੀਆਂ): ਇੱਥੇ ਜ਼ਿਲ੍ਹਾ ਸਕੱਤਰੇਤ ਅੱਗੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਮੁੱਖ ਸਕੱਤਰ ਦੇ ਪੂਤਲੇ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸੂਬਾ ਸਰਕਾਰ ਦੇ ਅੜੀਅਲ ਵਤੀਰੇ ਦੀ ਸਖ਼ਤ ਨਿਖ਼ੇਧੀ ਕੀਤੀ ਗਈ।

Advertisement

ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਭਲਕੇ 5 ਨਵੰਬਰ ਤੋੰ ਦਫ਼ਤਰੀ ਕੰਮ ਬੰਦ ਕਰ ਕੇ ਦੋ ਦਿਨ ਦੀ ਪੈੱਨ ਡਾਊਨ/ਕੰਪਿਊਟਰ ਬੰਦ ਹੜਤਾਲ ਹੋਵੇਗੀ। ਮੁਲਾਜ਼ਮਾਂ ਵੱਲੋਂ ਸਰਕਾਰ ਦੇ ਵਿਰੁੱਧ ਵੱਡੀ ਪੱਧਰ ’ਤੇ ਸਰਕਾਰੀ ਕੰਮ-ਕਾਜ ਠੱਪ ਕੀਤਾ ਜਾਵੇਗਾ ਤੇ ਇਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।

Advertisement

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਸੰਦੀਪ ਕੁਮਾਰ, ਦਲਬੀਰ ਸਿੰਘ ਸਿੱਧੂ, ਰਾਜਿੰਦਰ ਸਿੰਘ ਰਿਆੜ ਤੇ ਗੁਰਜੀਤ ਸਿੰਘ ਔਲਖ ਜ਼ਿਲ੍ਹਾ ਜਨਰਲ ਸਕੱਤਰ ਡੀ ਸੀ ਦਫ਼ਤਰ ਯੂਨੀਅਨ ਨੇ ਵੀ ਸਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੌਣੇ ਪੰਜ ਸਾਲ ਦਾ ਸਮਾਂ ਲੰਘਾਂ ਦਿੱਤਾ ਹੈ ਪਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਸਰਕਾਰ ਵੱਡੇ-ਵੱਡੇ ਹੋਰਡਿੰਗ ਸੜਕਾਂ ਅਤੇ ਸ਼ਹਿਰਾਂ ਵਿੱਚ ਲਾ ਕੇ ਫੋਕੀਆਂ ਮਸ਼ਹੂਰੀਆਂ ਕਰਨ ਵਿੱਚ ਰੁੱਝੀ ਹੋਈ ਹੈ। ਪੰਜਾਬ ਦੇ ਮੁਲਾਜ਼ਮ ਤੇ ਹਰ ਵਰਗ ਨਿਰਾਸ਼ ਹੋਣ ਕਾਰਨ ਸਰਕਾਰ ਦੇ ਵਿਰੁੱਧ ਧਰਨੇ, ਰੈਲੀਆਂ ਤੇ ਪ੍ਰਦਰਸ਼ਨ ਕਰਨ ਲੱਗੇ ਹੋਏ ਹਨ। ਸਰਕਾਰ ਦੇ ਨੁਮਾਇੰਦੇ ਮੁਲਾਜ਼ਮਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹਨ।

ਮਾਨਸਾ (ਜੋਗਿੰਦਰ ਸਿੰਘ ਮਾਨ): ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੁਲਾਜ਼ਮਾਂ ਵੱਲੋਂ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਨੇ ਨਾਅਰੇਬਾਜ਼ੀ ਕਰਦਿਆਂ ਸਰਕਾਰ ਦਾ ਪਿੱਟ ਸਿਆਪਾ ਕੀਤਾ। ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ, ਡੀ ਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਆਗੂ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਦਾ ਮੁਲਾਜ਼ਮ ਤੇ ਪੈਨਸ਼ਨਰ ਵਰਗ ਇਸ ਸਰਕਾਰ ਤੋਂ ਬਹੁਤ ਦੁਖੀ ਹੈ। ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂ ਸਿਕੰਦਰ ਸਿੰਘ ਘਰਾਂਗਣਾ, ਕੁਲਵਿੰਦਰ ਸਿੰਘ, ਗੁਰਦਰਸ਼ਨ ਸਿੰਘ ਅਤੇ ਦਰਸ਼ਨ ਸਿੰਘ ਨੰਗਲ ਕਲਾਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕਰ ਕੇ ਸਮੂਹ ਸਰਕਾਰੀ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਤੁਰੰਤ ਲਾਗੂ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਵੱਲੋਂ ਸਰਕਾਰ ਨੂੰ ਪੂਰੀ ਤਰ੍ਹਾਂ ਅਣਡਿੱਠ ਕੀਤਾ ਜਾਵੇਗਾ ਅਤੇ ਚੋਣਾਂ ਵਿੱਚ ਸਰਕਾਰ ਨੂੰ ਇਸ ਦਾ ਸਖ਼ਤ ਖਾਮਿਆਜ਼ਾ ਭੁਗਤਣਾ ਪਵੇਗਾ।

ਦਫ਼ਤਰ ਪੰਜ ਦਿਨ ਬੰਦ ਰਹਿਣਗੇ

ਮਨਿਸਟੀਰੀਅਲ ਕਾਮਿਆਂ ਵੱਲੋਂ 5 ਅਤੇ 6 ਨਵੰਬਰ ਨੂੰ ਕਲਮ ਛੋੜ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਹੜਤਾਲ ਹੋਣ ਕਾਰਨ ਦਫ਼ਤਰਾਂ ’ਚ ਕੰਮ ਬੰਦ ਰਹੇਗਾ। ਇਸ ਤੋਂ ਅੱਗੇ 7 ਨਵੰਬਰ ਨੂੰ ਸ਼ਨਿਚਰਵਾਰ, 8 ਨੂੰ ਐਤਵਾਰ ਅਤੇ 9 ਨਵੰਬਰ ਨੂੰ ਵਿਸ਼ਵਕਰਮਾ ਦਿਵਸ ਦੀ ਛੁੱਟੀ ਹੋਣ ਕਾਰਨ ਦਫ਼ਤਰ ਬੰਦ ਰਹਿਣਗੇ। ਇੰਜ ਲਗਾਤਾਰ ਪੰਜ ਦਿਨ ਸਰਕਾਰੀ ਦਫ਼ਤਰ ਬੰਦ ਰਹਿਣਗੇ।

Advertisement
×