ਪੰਜਾਬ ਸਰਕਾਰ ਕੋਲ ਤਨਖਾਹਾਂ ਦੇਣ ਲਈ ਪੈਸੇ ਨਹੀਂ: ਮਨਪ੍ਰੀਤ ਬਾਦਲ
ਸਾਬਕਾ ਖਜ਼ਾਨਾ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਗਿੱਦੜਬਾਹਾ ਸ਼ਹਿਰ ਅਤੇ ਹਲਕੇ ਦੇ ਪਿੰਡਾਂ ਕੋਟਭਾਈ, ਸ਼ੇਖ ਵਿੱਚ ਬੀਤੇ ਦਿਨੀਂ ਹੋਈਆਂ ਬੇਵਕਤੀ ਮੌਤਾਂ ਤੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਪਾਰਟੀ ਵਰਕਰਾਂ ਦਾ ਹਾਲ-ਚਾਲ ਵੀ ਜਾਣਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਪਾਸੇ ਤਾਂ ਦਾਅਵੇ ਕਰਦੀ ਰਹੀ ਹੈ ਕਿ ਸਰਕਾਰਾਂ ਦੇ ਖ਼ਜ਼ਾਨੇ ਕਦੇ ਖ਼ਾਲੀ ਨਹੀਂ ਹੁੰਦੇ ਪਰ ਹੁਣ ਸਰਕਾਰ ਵੱਡੇ ਪੱਧਰ ’ਤੇ ਕਰਜ਼ਾ ਚੁੱਕ ਕੇ ਆਪਣਾ ਕੰਮ ਚਲਾ ਰਹੀ ਹੈ, ਸਰਕਾਰ ਕੋਲ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਵੀ ਪੈਸਾ ਨਹੀਂ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਤਾਂ ਕੀ ਦੇਣੀਆਂ ਸਨ, ਸਗੋਂ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਵਿੱਚ ਵੀ ਅੜਿੱਕੇ ਡਾਹ ਰਹੀ ਹੈ। ਇਸ ਮੌਕੇਹਰਬੰਸ ਸਿੰਘ ਸੱਗੂ, ਮਾਸਟਰ ਰਣਜੀਤ ਸਿੰਘ, ਹਰਜੀਤ ਸਿੰਘ ਨੀਲਾ ਮਾਨ, ਬਾਬੂ ਸਿੰਘ ਸਾਬਕਾ ਸਰਪੰਚ ਕੋਟਭਾਈ, ਰੁਪਿੰਦਰ ਸਮਾਘ, ਰਾਜੂ ਸਹਾਰਨ, ਸਰਦੂਲ ਸਿੰਘ, ਜਗਮੀਤ ਸਿੰਘ, ਓਮ ਪ੍ਰਕਾਸ਼ ਬਾਂਕਾ ਤੇ ਹੋਰ ਹਾਜ਼ਰ ਸਨ।