ਪੰਜਾਬ ਸਰਕਾਰ ਖੇਡਾਂ ਨੂੰ ਹੁਲਾਰਾ ਦੇਣ ਲਈ ਯਤਨਸ਼ੀਲ: ਵਿਧਾਇਕ ਉੱਗੋਕੇ
69ਵੀਆਂ ਜ਼ਿਲ੍ਹਾ ਪੱਧਰੀ ਨਿਸ਼ਾਨੇਬਾਜ਼ੀ ਸਕੂਲ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਅੱਜ ਸੁਤੰਤਰਤਾ ਸੰਗਰਾਮੀ ਬੰਤਾ ਸਿੰਘ ਸਰਕਾਰੀ ਹਾਈ ਸਕੂਲ ਧੂਰਕੋਟ ਤੋਂ ਹੋਈ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...
69ਵੀਆਂ ਜ਼ਿਲ੍ਹਾ ਪੱਧਰੀ ਨਿਸ਼ਾਨੇਬਾਜ਼ੀ ਸਕੂਲ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਅੱਜ ਸੁਤੰਤਰਤਾ ਸੰਗਰਾਮੀ ਬੰਤਾ ਸਿੰਘ ਸਰਕਾਰੀ ਹਾਈ ਸਕੂਲ ਧੂਰਕੋਟ ਤੋਂ ਹੋਈ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਡਾਂ ਨੂੰ ਹੁਲਾਰਾ ਦੇਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿਚ ਕਰੋੜਾਂ ਦੀ ਲਾਗਤ ਨਾਲ ਖੇਡ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾ ਸਕੇ|
ਟੂਰਨਾਮੈਂਟ ਦੇ ਪਹਿਲੇ ਦਿਨ ਹੋਏ ਓਪਨ ਸਾਈਟ ਏਅਰ ਰਾਈਫਲ 14 ਸਾਲ ਉਮਰ ਵਰਗ ਦੇ ਮੁਕਾਬਲਿਆਂ ਵਿੱਚ ਰਿਮਪ੍ਰਭਦੀਪ ਕੌਰ ਅਤੇ ਧਨਵੀਰ ਕੌਰ ਐੱਮ ਟੀ ਆਈ ਐਸ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਅਤੇ ਐੱਸ ਬੀ ਆਈ ਐਸ ਦੀ ਹੁਸਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਪੀਪ ਸਾਈਟ ਏਅਰ ਰਾਈਫਲ ਮੁਕਾਬਲਿਆਂ ਵਿੱਚ ਸਹਿਜਪ੍ਰੀਤ ਕੌਰ ਬੀ ਜੀ ਐਸ ਬਰਨਾਲਾ, ਕੈਰਵੀ ਗੋਇਲ ਸੈਕਰਡ ਹਾਰਟ ਕਾਨਵੈਂਟ ਸਕੂਲ ਬਰਨਾਲਾ, ਮਹਿਕਪ੍ਰੀਤ ਕੌਰ ਐਮ ਟੀ ਆਈ ਐਸ ਬਰਨਾਲਾ ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਏਅਰ ਪਿਸਟਲ ਵਿੱਚ ਗੁਰਸੀਰਤ ਕੌਰ ਅਤੇ ਅਰਨੀਤ ਕੌਰ ਐੱਮ ਟੀ ਆਈ ਐੱਸ ਬਰਨਾਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ|

