ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਸ਼ੁਰੂਆਤ

ਮਾਨਸਾ ’ਚ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਵਿਦਿਆਰਥੀਆਂ ਨੂੰ ਦਿੱਤੇ ਸਮਾਰਟ ਫੋਨ

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਸ਼ੁਰੂਆਤ

ਜੋਗਿੰਦਰ ਸਿੰਘ ਮਾਨ

ਮਾਨਸਾ, 12 ਅਗਸਤ

ਪੰਜਾਬ ਸਰਕਾਰ ਨੇ ਅਪਣੇ ਕੀਤੇ ਵਾਅਦੇ ਅਨੁਸਾਰ ਅੱਜ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਰਾਜ ਭਰ ਵਿੱਚ +2 ਦੇ 173823 ਵਿਦਿਆਰਥੀਆਂ ਨੂੰ ਮੁਫਤ ਸਮਾਰਟ ਦੇਣ ਦੀ ਸ਼ੁਰੂਆਤ ਕੀਤੀ. ਇਸ ਸਕੀਮ ਤੇ 92 ਕਰੋੜ ਰੁਪਏ ਖਰਚ ਆਉਣਗੇ, ਜਿਸ ਨਾਲ ਵਿਦਿਆਰਥੀਆਂ ਲਈ ਡਿਜੀਟਲ ਪਹੁੰਚ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਮੌਕਿਆਂ ਦੇ ਨਵੇਂ ਰਾਹ ਖੁੱਲਣਗੇ। ਮਾਨਸਾ ਵਿਖੇ ਸਮਾਰਟ ਫੋਨ ਦੇਣ ਦੀ ਰਸਮ ਮਾਲ,ਪੁਨਰਵਾਸ ਅਤੇ ਆਫਤਨ ਪ੍ਰਬੰਧਨ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ’ਚ ਪੌਣੇ ਦੋ ਲੱਖ ਵਿਦਿਆਰਥੀਆਂ ਨੂੰ ਹੀ ਨਹੀਂ ਸਗੋਂ ਇਨ੍ਹਾਂ ਵਿਦਿਆਰਥੀਆਂ ਦੇ ਪੜ੍ਹਦੇ ਲੱਖਾਂ ਭੈਣ ਭਰਾਵਾਂ ਨੂੰ ਵੀ ਇਸ ਸਮਾਰਟ ਫੋਨ ਰਾਹੀਂ ਅਪਣੀ ਆਨਲਾਈਨ ਸਿੱਖਿਆ ਦਾ ਲਾਭ ਮਿਲੇਗਾ। ਕੋਵਿਡ 19 ਦੇ ਮੱਦੇਨਜ਼ਰ ਨਿਯਮਾਂ ਦੀ ਪਾਲਣਾ ਕਰਦਿਆਂ ਬੇਸ਼ੱਕ ਅੱਜ ਲੋੜੀਂਦੀ ਗਿਣਤੀ ਮੁਤਾਬਕ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਗਏ, ਜਦੋਂ ਕਿ ਬਾਅਦ ਵਿੱਚ ਇਸ ਜ਼ਿਲ੍ਹੇ ਦੇ 6231 ਵਿਦਿਆਰਥੀਆਂ ਨੂੰ ਇਹ ਫੋਨ ਦਿੱਤੇ ਜਾਣੇ ਹਨ,ਜਿਸ ਤਹਿਤ 3088 ਲੜਕੀਆਂ ਅਤੇ 3143 ਲੜਕਿਆਂ ਨੂੰ ਫਾਇਦਾ ਹੋਵੇਗਾ।

ਇਸ ਮੌਕੇ ਹਲਕਾ ਮਾਨਸਾ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ,ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ, ਜ਼ਿਲ੍ਹਾ ਪ੍ਰਧਾਨ ਡਾ ਮੰਜ਼ੂ ਬਾਂਸਲ, ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਕੌਰ ਗਾਗੋਵਾਲ ਨੇ ਪੰਜਾਬ ਸਰਕਾਰ ਦੇ ਸਿੱਖਿਆ ਖੇਤਰ ਵਿੱਚ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੇ ਇਸ ਵੱਡੇ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਡਿਪਟੀ ਕਮਿਸ਼ਨਰ ਮਹਿੰਦਰਪਾਲ ਸਿੰਘ ਨੇ ਕਿਹਾ ਕਿ ਸਮਾਰਟ ਫੋਨ ਮਿਲਣ ਕਾਰਨ ਨਾ ਸਿਰਫ ਉਹ ਆਪਣੀ ਵਰਤਮਾਨ ਆਨਲਾਈਨ ਪੜ੍ਹਾਈ ਨੂੰ ਜਾਰੀ ਰੱਖ ਸਕਣਗੇ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੁਰਜੀਤ ਸਿੰਘ ਸਿੱਧੂ, ਡਿਪਟੀ ਡੀਈਓ ਜਗਰੂਪ ਭਾਰਤੀ, ਜ਼ਿਲ੍ਹਾ ਗਾਈਡੈਂਸ ਤੇ ਕਾਂਊਸਲਰ ਨਰਿੰਦਰ ਸਿੰਘ ਮੋਹਲ ਅਤੇ ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮਾਰਟ ਫੋਨ ਮਿਲਣ ਚੰਗਾ ਕਦਮ ਹੈ।

ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਚੁਸਪਿੰਦਰਵੀਰ ਸਿੰਘ ਭੁਪਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਰਸ਼ਦੀਪ ਸਿੰਘ ਗਾਗੋਵਾਲ,ਪ੍ਰਿੰਸੀਪਲ ਡਾਈਟ ਡਾ ਬੂਟਾ ਸਿੰਘ ਸੇਖੋਂ, ਪ੍ਰਿੰਸੀਪਲ ਸ੍ਰੀਮਤੀ ਪਦਮਨੀ ਸਸਸਸ (ਕ)ਮਾਨਸਾ, ਪ੍ਰਿੰਸੀਪਲ ਸੰਜੀਵ ਕੁਮਾਰ ਸਸਸ(ਮ) ਮਾਨਸਾ ਹਾਜ਼ਰ ਸਨ। ਇਸ ਪ੍ਰੋਗਰਾਮ ਤੋ ਪਹਿਲਾ ਵੀਡੀਓ ਕਾਨਫਰੰਸ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮਾਰਟ ਫੋਨ ਸਕੀਮ ਦਾ ਉਦਘਾਟਨ ਵੀ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All