DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

punjab ਸਰਕਾਰ ਦੇ ਕੰਮਾਂ ਸਦਕਾ ਲੋਕਾਂ ਦਾ ਪਿਆਰ ਮਿਲ ਰਿਹੈ: Bhagwant Mann

ਮੁੱਖ ਮੰਤਰੀ ਨੇ ਘੁੱਦਾ ’ਚ ਲੋਕ ਮਿਲਣੀ ਕੀਤੀ; ਭਾਜਪਾ ਨਾਲ ਗੱਠਜੋਡ਼ ਦੀਆਂ ਕਨਸੋਆਂ ਤੇ ਅਕਾਲੀ ਦਲ ਨੂੰ ਘੇਰਿਆ; ਕੇਂਦਰੀ ਮੰਤਰੀ ਬਣਨ ਦੀ ਸ਼ਰਤ ’ਤੇ ਸਮਝੌਤੇ ਦਾਅਵਾ

  • fb
  • twitter
  • whatsapp
  • whatsapp
featured-img featured-img
ਪਿੰਡ ਘੁੱਦਾ ਵਿੱਚ ਲੋਕ ਮਿਲਣੀ ਮੌਕੇ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਘੁੱਦਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਤੋਂ ਮਿਲ ਰਹੇ ਪਿਆਰ ਦੇ ਰਿਣੀ ਹਨ। ਅੱਜ ਦੇ ਸਮੇਂ ਕਿਸੇ ਵੀ ਸਿਆਸੀ ਲੀਡਰ ਨੂੰ ਏਨਾ ਪਿਆਰ ਨਹੀਂ ਮਿਲ ਰਿਹਾ ਤੇ ਇਸ ਸਭ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਸਦਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਵਾਧੂ ਨਹਿਰੀ ਪਾਣੀ ਮਿਲ ਰਿਹਾ ਹੈ ਜੋ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ। ਇਸ ਮੌਕੇ ਉਨ੍ਹਾਂ ਨੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਫੋਨ ’ਤੇ ਗੱਲ ਕਰਦਿਆਂ ਲੋਕਾਂ ਸਾਹਮਣੇ ਅੰਕੜੇ ਸਾਂਝੇ ਕੀਤੇ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਮੋਟਰਾਂ ਵਾਲੀ ਬਿਜਲੀ ਵੀ ਨਿਰਵਿਘਨ ਅਤੇ ਦਿਨ ਸਮੇਂ ਦਿੱਤੀ ਜਾ ਰਹੀ ਹੈ।

ਸ੍ਰੀ ਮਾਨ ਨੇ ਕਿਹਾ ਕਿ ਬਾਦਲਾਂ ਦੇ ਜੱਦੀ ਪਿੰਡ ਦੀ ਸੱਥ ਵਿੱਚ ਅੱਜ ਉਹ ਲੋਕ ਮਿਲਣੀ ਕਰ ਹਨ ਜੋ ਕਿ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਹੁਰਾਂ ਕਦੇ ਨਹੀਂ ਕੀਤੀ ਹੋਣੀ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਵੱਲੋਂ ਹੁਣ ਭਾਜਪਾ ਨਾਲ ਸੁਖਬੀਰ ਬਾਦਲ ਜਾਂ ਹਰਸਿਮਰਤ ਕੌਰ ਬਾਦਲ ਨੂੰ ਕੇਂਦਰ ਵਿੱਚ ਮੰਤਰੀ ਬਣਾਉਣ ਦੀ ਸ਼ਰਤ ਤੇ ਸਮਝੌਤਾ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਾਦਲਾਂ ਦੀ ‘ਸੋਈ’ ਦੇ ਸਮਰਥਨ ਕਾਰਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਆਰ ਐੱਸ ਐੱਸ ਦਾ ਕਬਜ਼ਾ ਹੋ ਰਿਹਾ ਹੈ। ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦੀ ਨਿਯੁਕਤੀ ਵੀ ਭਾਜਪਾ ਵੱਲੋਂ ਉਨ੍ਹਾਂ ਦੀ ਜ਼ਰੂਰੀ ਸਹਿਮਤੀ ਬਿਨਾਂ ਕਰ ਦਿੱਤੀ ਗਈ ਹੈ। ਕਾਂਗਰਸ ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਇਸ ਪਾਰਟੀ ਕੋਲ ਮੁੱਖ ਮੰਤਰੀ ਦੇ ਦਾਅਵੇਦਾਰ ਜ਼ਿਆਦਾ ਹਨ ਵਰਕਰ ਘੱਟ ਹਨ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ‘ਆਪ’ ਸਰਕਾਰ ਦੇ ਹੱਥ ਮੁੜ ਮਜ਼ਬੂਤ ਕਰਨ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਵਿਕਾਸ ਦੀਆਂ ਬੁਲੰਦੀਆਂ ਉੱਤੇ ਪਹੁੰਚਾਇਆ ਜਾਵੇ। ਇਸ ਮੌਕੇ ਉਨ੍ਹਾਂ ਵੱਲੋਂ ਪਿੰਡ ਘੁੱਦਾ ਦੀ ਪੰਚਾਇਤ ਨੂੰ 51 ਲੱਖ ਰੁਪਏ ਦਾ ਚੈੱਕ ਵੀ ਦਿੱਤਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ, ਸਰਪੰਚ ਹਰਪਾਲ ਸਿੰਘ ਪਾਲੀ ਤੋਂ ਇਲਾਵਾ ਆਪ ਪਾਰਟੀ ਦੇ ਆਗੂ ਅਤੇ ਵਰਕਰ ਹਾਜਿਰ ਸਨ।

Advertisement

ਮੁੱਖ ਮੰਤਰੀ ਭਗਵੰਤ ਮਾਨ, ਪਿੰਡ ਘੁੱਦਾ ਦੇ ਸਰਪੰਚ ਨਾਲ ਗੱਲਬਾਤ ਕਰਦੇ ਹੋਏ
ਮੁੱਖ ਮੰਤਰੀ ਭਗਵੰਤ ਮਾਨ, ਪਿੰਡ ਘੁੱਦਾ ਦੇ ਸਰਪੰਚ ਨਾਲ ਗੱਲਬਾਤ ਕਰਦੇ ਹੋਏ

Advertisement

Advertisement
×