ਪੰਜਾਬ ਸਰਕਾਰ ਵੱਲੋਂ ਗੱਲਬਾਤ ਦਾ ਸੱਦਾ: ਭਾਕਿਯੂ ਏਕਤਾ (ਉਗਰਾਹਾਂ) ਵੱਲੋਂ ਵਿਧਾਨ ਸਭਾ ਸਾਹਮਣੇ 19 ਨੂੰ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ

ਪੰਜਾਬ ਸਰਕਾਰ ਵੱਲੋਂ ਗੱਲਬਾਤ ਦਾ ਸੱਦਾ: ਭਾਕਿਯੂ ਏਕਤਾ (ਉਗਰਾਹਾਂ) ਵੱਲੋਂ ਵਿਧਾਨ ਸਭਾ ਸਾਹਮਣੇ 19 ਨੂੰ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ

ਮਾਨਸਾ ਵਿੱਚ ਰਾਮ ਸਿੰਘ ਭੈਣੀ ਬਾਘਾ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ।

ਜੋਗਿੰਦਰ ਸਿੰਘ ਮਾਨ

ਮਾਨਸਾ, 18 ਅਕਤੂਬਰ

ਪੰਜਾਬ ਵਿਧਾਨ ਸਭਾ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਭਲਕੇ 19 ਅਕਤੂਬਰ ਨੂੰ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਜਥੇਬੰਦੀ ਵੱਲੋਂ ਇਹ ਧਰਨਾ ਅੱਜ ਉਸ ਵੇਲੇ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ, ਜਦੋਂ ਪੰਜਾਬ ਸਰਕਾਰ ਵੱਲੋਂ ਜਥੇਬੰਦੀ ਨੂੰ ਮਸਲੇ ਦੇ ਹੱਲ ਲਈ ਗੱਲਬਾਤ ਕਰਨ ਦਾ ਸੱਦਾ ਭੇਜਿਆ ਗਿਆ। ਜਥੇਬੰਦੀ ਵੱਲੋਂ ਇਸ ਸੱਦੇ ਨੂੰ ਪ੍ਰਵਾਨ ਕਰਦਿਆਂ ਧਰਨੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਧਰਨੇ ਨੂੰ ਮੁਲਤਵੀ ਕਰਨ ਸਬੰਧੀ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਵੱਲੋਂ ਸਾਂਝੀ ਕੀਤੀ ਗਈ ਅਤੇ ਬਾਅਦ ਵਿੱਚ ਯੂਨੀਅਨ ਦੇ ਮਾਨਸਾ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਵੱਲੋਂ ਇਥੇ ਦਿੱਤੇ ਜਾ ਰਹੇ ਧਰਨੇ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਇਸ ਬਾਰੇ ਦੱਸਿਆ ਗਿਆ। ਇਸ ਜ਼ਿਲ੍ਹੇ ਵਿਚੋਂ ਵਰਕਰਾਂ ਨੂੰ ਚੰਡੀਗੜ੍ਹ ਲਿਜਾਣ ਲਈ 12 ਤੋਂ ਵੱਧ ਬੱਸਾਂ ਬੁਕ ਕਰਵਾਈਆਂ ਗਈਆਂ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All