DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਜਟ ’ਚ ਪੰਜਾਬ ਨਾਲ ਹਮੇਸ਼ਾ ਵਿਤਕਰਾ ਹੋਇਆ: ਕਲਿਆਣ

ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਨੇ ਕੇਦਰ ਵੱਲੋ ਪੇਸ਼ ਕੀਤੇ ਬਜਟ ਵਿੱਚ ਪੰਜਾਬ ਨਾਲ ਮੁੜ ਵਿਤਕਰਾ ਕਰਨ ਦਾ ਦੋਸ਼ ਲਾਇਆ ਹੈ। ਅਕਾਲੀ ਆਗੂ ਨੇ ਕਿਹਾ ਕਿ ਇਸ ਤੋ ਪਹਿਲਾਂ ਵੀ ਲੰਬੇ ਸਮੇ ਤੋ ਪੰਜਾਬ ਨੂੰ ਕੇਦਰ...

  • fb
  • twitter
  • whatsapp
  • whatsapp
featured-img featured-img
ਜਗਸੀਰ ਸਿੰਘ ਕਲਿਆਣ
Advertisement

ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਨੇ ਕੇਦਰ ਵੱਲੋ ਪੇਸ਼ ਕੀਤੇ ਬਜਟ ਵਿੱਚ ਪੰਜਾਬ ਨਾਲ ਮੁੜ ਵਿਤਕਰਾ ਕਰਨ ਦਾ ਦੋਸ਼ ਲਾਇਆ ਹੈ। ਅਕਾਲੀ ਆਗੂ ਨੇ ਕਿਹਾ ਕਿ ਇਸ ਤੋ ਪਹਿਲਾਂ ਵੀ ਲੰਬੇ ਸਮੇ ਤੋ ਪੰਜਾਬ ਨੂੰ ਕੇਦਰ ਵੱਲੋ ਕੋਈ ਵਿਸ਼ੇਸ ਰਾਹਤ ਨਹੀ ਦਿੱਤੀ ਗਈ ਜਿਸ ਕਾਰਨ ਸੂਬੇ ਦੇ ਕਿਸਾਨ, ਮਜ਼ਦੂਰ ਅਤੇ ਹੋਰ ਵਰਗਾਂ ਦੇ ਲੋਕੀਂ ਆਰਥਿਕ ਸੰਤਾਪਝੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇਸ਼ ਦੇ ਸਾਰੇ ਵਰਗਾਂ ਨਾਲ ਸਬੰਧਤ ਲੋਕਾਂ ਦੇ ਵਿਕਾਸ ਦੇ ਦਮਗਜੇ ਮਾਰਦੇ ਰਹਿੰਦੇ ਹਨ ਜਦੋ ਕਿ ਪੰਜਾਬ ਦੇ ਲੋਕਾਂ ਨੂੰ ਅਕਸਰ ਹੀ ਨਜ਼ਰਅੰਦਾਜ਼ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੇ ਵਰ੍ਹੇ ਹੜ੍ਹ ਨਾਲ ਹੋਈ ਭਾਰੀ ਤਬਾਹੀ ਦੇ ਪੀੜਤ ਲੋਕੀਂ ਅੱਜ ਤੱਕ ਕੇਦਰ ਤੋ ਸਹਾਇਤਾ ਮਿਲਣ ਦੀ ਆਸ ਲਾਈ ਬੈਠੇ ਹਨ ਪ੍ਰੰਤੂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਨਾ ਤਾਂ ਕੋਈ ਪੈਕੇਜ਼ ਦਿੱਤਾ ਗਿਆ ਹੈ ਅਤੇ ਨਾ ਹੀ ਕੋਈ ਠੋਸ ਯੋਜਨਾ ਐਲਾਨੀ ਗਈ ਹੈ।

Advertisement
Advertisement
×