ਨਿੱਜੀ ਪੱਤਰ ਪ੍ਰੇਰਕ
ਰਾਮਪੁਰਾ ਫੂਲ, 21 ਸਤੰਬਰ
ਪੰਜਾਬ ਕਿਸਾਨ ਯੂਨੀਅਨ (ਰੁਲਦੂ ਸਿੰਘ ਮਾਨਸਾ) ਦੀ ਰਾਮਪੁਰਾ ਫੂਲ ਕਮੇਟੀ ਦੀ ਚੋਣ ਕੀਤੀ ਗਈ। ਇਹ ਚੋਣ ਪੰਜਾਬ ਕਿਸਾਨ ਯੂਨੀਅਨ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਤੇਜ ਮਹਿਰਾਜ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਜੁਗਰਾਜ ਸਿੰਘ ਪ੍ਰਧਾਨ, ਸਾਧੂ ਸਿੰਘ ਨੂੰ ਮੀਤ ਪ੍ਰਧਾਨ, ਬਿੱਕਰ ਸਿੰਘ ਸੀਨੀਅਰ ਮੀਤ ਪ੍ਰਧਾਨ, ਮੱਘਰ ਸਿੰਘ ਖਜ਼ਾਨਚੀ, ਰਮਨਦੀਪ ਸਿੰਘ ਪ੍ਰੈੱਸ ਸਕੱਤਰ, ਜੱਗਾ ਸਿੰਘ ਸੋਹੀ ਸਕੱਤਰ, ਗੁਰਪ੍ਰੀਤ ਸਿੰਘ ਜੀਤੀ ਜਰਨਲ ਸਕੱਤਰ ਨੂੰ ਕਮੇਟੀ ਮੈਂਬਰ ਚੁਣਿਆ ਗਿਆ।