DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Mandi Board: ਮਾਲਵੇ ਦੀਆਂ ਅਨਾਜ ਮੰਡੀਆਂ ਦੂਜੇ ਦਿਨ ਵੀ ਸੁੰਨੀਆਂ

ਬੇਸ਼ੱਕ ਸਰਕਾਰੀ ਤੌਰ ’ਤੇ ਪੰਜਾਬ ਵਿੱਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ ਪਰ ਮਾਨਸਾ ਦੀਆਂ ਅਨਾਜ ਮੰਡੀਆਂ ਵਿੱਚ ਮੰਡੀ ਬੋਰਡ ਦੇ ਰਿਕਾਰਡ ਅਨੁਸਾਰ ਲਗਾਤਾਰ ਦੂਜੇ ਦਿਨ ਵੀ ਸਾਉਣੀ ਦੀ ਮੁੱਖ ਫ਼ਸਲ ਦਾ ਇੱਕ ਵੀ ਦਾਣਾ ਵਿਕਣ...

  • fb
  • twitter
  • whatsapp
  • whatsapp
featured-img featured-img
ਮਾਨਸਾ ਦੀ ਆਧੁਨਿਕ ਅਨਾਜ ਮੰਡੀ ’ਚ ਝੋਨੇ ਦੀ ਉਡੀਕ ਕਰਦੇ ਹੋਏ ਮਜ਼ਦੂਰ।
Advertisement

ਬੇਸ਼ੱਕ ਸਰਕਾਰੀ ਤੌਰ ’ਤੇ ਪੰਜਾਬ ਵਿੱਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ ਪਰ ਮਾਨਸਾ ਦੀਆਂ ਅਨਾਜ ਮੰਡੀਆਂ ਵਿੱਚ ਮੰਡੀ ਬੋਰਡ ਦੇ ਰਿਕਾਰਡ ਅਨੁਸਾਰ ਲਗਾਤਾਰ ਦੂਜੇ ਦਿਨ ਵੀ ਸਾਉਣੀ ਦੀ ਮੁੱਖ ਫ਼ਸਲ ਦਾ ਇੱਕ ਵੀ ਦਾਣਾ ਵਿਕਣ ਲਈ ਨਹੀਂ ਆਇਆ। ਹਫ਼ਤਾ ਪਹਿਲਾਂ ਪਏ ਮੀਂਹ ਕਾਰਨ ਝੋਨੇ ਦੀ ਵਾਢੀ ’ਚ ਦੇਰੀ ਹੋਵੇਗੀ। ਡੀ ਸੀ ਨਵਜੋਤ ਕੌਰ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਬੰਧ ਮੁਕੰਮਲ ਕਰ ਲਏ ਹਨ।

ਮਾਨਸਾ ਦੇ ਜ਼ਿਲ੍ਹਾ ਖੇਤੀਬਾੜੀ ਅਫਸਰ ਹਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਵਾਰ ਲਗਪਗ 132 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਬਿਜਾਈ ਕੀਤੀ ਗਈ ਹੈ। ਇਸ ਤੋਂ ਤਕਰੀਬਨ ਪੌਣੇ ਨੌ ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ਵੇਲੇ ਝੋਨੇ ਦੀ ਫ਼ਸਲ ਪੱਕ ਚੁੱਕੀ ਹੈ, ਇੱਕ ਹਫ਼ਤੇ ਤੱਕ ਇਸ ਦੀ ਵਾਢੀ ਦਾ ਕਾਰਜ ਸ਼ੁਰੂ ਹੋ ਜਾਵੇਗਾ। ਮਾਨਸਾ ਸਥਿਤ ਉਪ ਜ਼ਿਲ੍ਹਾ ਮੰਡੀ ਅਫਸਰ ਜੈ ਸਿੰਘ ਸਿੱਧੂ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਤੇ ਸਥਾਨਕ ਪੱਧਰ ਦੇ ਝਗੜਿਆਂ ਦੇ ਨਿਬੇੜੇ ਲਈ ਡੀ ਸੀ ਮਾਨਸਾ ਵੱਲੋਂ ਝਗੜਾ ਨਿਬੇੜਾ ਕਮੇਟੀਆਂ ਕਾਇਮ ਕੀਤੀਆਂ ਗਈਆਂ ਹਨ। ਇਸ ਵਿੱਚ ਏਜੰਸੀ, ਮੰਡੀ ਬੋਰਡ, ਆੜ੍ਹਤੀ ਅਤੇ ਰਾਈਸ ਮਿੱਲ ਦੇ ਨੁਮਾਇੰਦੇ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਮੰਡੀਆਂ ’ਚ ਲਿਆਉਣ।

Advertisement

ਦੂਜੇ ਪਾਸੇ, ਮਾਨਸਾ ਜ਼ਿਲ੍ਹੇ ਦੀਆਂ ਕਈ ਵੱਡੀਆਂ ਮੰਡੀਆਂ ਵਿੱਚ ਅੱਜ ਵੀ ਮਜ਼ਦੂਰ ਝੋਨੇ ਦੀ ਉਡੀਕ ਕਰਦੇ ਦੇਖੇ ਗਏ, ਪਰ ਸ਼ਾਮ ਤੱਕ ਮੰਡੀਆਂ ਵਿਚ ਝੋਨਾ ਨਾ ਆਉਣ ਕਾਰਨ ਉਹ ਵਿਹਲੇ ਹੀ ਘਰਾਂ ਨੂੰ ਪਰਤ ਗਏ।

Advertisement

Advertisement
×