ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Punjab News: ਨਾਜਾਇਜ਼ ਸ਼ਰਾਬ: ਫ਼ਿਰੋਜ਼ਪੁਰ ’ਚ ਸਤਲੁਜ ਕਿਨਾਰੇ ਚੱਲ ਰਿਹਾ ਮੌਤ ਦਾ ਕਾਰੋਬਾਰ

Punjab News: ਪੁਲੀਸ ਨੇ ਨਜਾਇਜ਼ ਸ਼ਰਾਬ ਦੀਆਂ ਭੱਠੀਆਂ ਨਸ਼ਟ ਕੀਤੀਆਂ
Advertisement

ਸੰਜੀਵ ਹਾਂਡਾ

ਫ਼ਿਰੋਜ਼ਪੁਰ, 14 ਮਈ

Advertisement

ਅੰਮ੍ਰਿਤਸਰ ਦੇ ਮਜੀਠਾ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਦਰਦਨਾਕ ਮੌਤਾਂ ਨੇ ਪੰਜਾਬ ਵਿਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਦੀ ਭਿਆਨਕ ਸੱਚਾਈ ਨੂੰ ਇਕ ਵਾਰ ਫਿਰ ਤੋਂ ਜੱਗ ਜ਼ਾਹਿਰ ਕਰ ਦਿੱਤਾ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸਤਲੁਜ ਦਰਿਆ ਦੇ ਕੰਢੇ ’ਤੇ ਚੱਲ ਰਹੇ ਨਾਜਾਇਜ਼ ਸ਼ਰਾਬ ਦੇ ਧੰਦੇ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਹੋਰ ਵੀ ਵੱਧ ਗਈ ਹੈ। ਜ਼ਿਕਰਯੋਗ ਹੈ ਕਿ ਦਰਿਆ ਦੇ ਨਾਲ ਲੱਗਦੇ ਦਰਜਨਾਂ ਪਿੰਡਾਂ ਵਿਚ ਇਹ ਕਾਰੋਬਾਰ ਸਾਲਾਂ ਤੋਂ ਬੇਰੋਕ ਚੱਲ ਰਿਹਾ ਹੈ। ਇਸ ਨਾਲ ਨਾ ਸਿਰਫ਼ ਪੰਜਾਬ ਸਰਕਾਰ ਅਤੇ ਠੇਕੇਦਾਰਾਂ ਨੂੰ ਵਿੱਤੀ ਨੁਕਸਾਨ ਹੋ ਰਿਹਾ ਹੈ, ਸਗੋਂ ਆਮ ਲੋਕਾਂ ਦੀ ਜਾਨ ਵੀ ਖ਼ਤਰੇ ਵਿਚ ਪੈ ਰਹੀ ਹੈ।

ਇਸੇ ਸਬੰਧੀ ਅੱਜ ਤੜਕਸਾਰ ਪੁਲੀਸ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਵੱਡੀ ਗਿਣਤੀ ਪੁਲੀਸ ਮੁਲਾਜ਼ਮਾਂ ਦੇ ਨਾਲ ਸਤਲੁਜ ਦਰਿਆ ਤੇ ਛਾਪੇਮਾਰੀ ਕੀਤੀ ਅਤੇ ਉੱਥੇ ਚੱਲ ਰਹੀਆਂ ਨਾਜਾਇਜ਼ ਸ਼ਰਾਬ ਦੀਆਂ ਭੱਠੀਆਂ ਨੂੰ ਢਾਹ ਦਿੱਤਾ ਗਿਆ। ਇਸ ਦੌਰਾਨ ਸਤਲੁਜ ਦਰਿਆ ਵਿੱਚੋਂ ਲੱਖਾਂ ਲੀਟਰ ਲਾਹਣ ਵੀ ਬਰਾਮਦ ਹੋਇਆ, ਜਿਸ ਨੂੰ ਮੌਕੇ ਤੇ ਹੀ ਨਸ਼ਟ ਕਰ ਦਿੱਤਾ ਗਿਆ। ਇਸ ਆਪਰੇਸ਼ਨ ਦੌਰਾਨ ਸ਼ਰਾਬ ਤਸਕਰਾਂ ਅਤੇ ਸਰਕਾਰੀ ਮੁਲਾਜ਼ਮਾਂ ਵਿਚਾਲੇ ਹੋਈ ਝੜਪ ਦੌਰਾਨ ਸ਼ਰਾਬ ਠੇਕੇਦਾਰਾਂ ਦਾ ਇਕ ਮੁਲਾਜ਼ਮ ਗੰਭੀਰ ਜ਼ਖ਼ਮੀਂ ਹੋ ਗਿਆ ਹੈ।

Advertisement
Tags :
punjab newsPunjabi NewsPunjabi Tribune