DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਸ਼ੱਕੀ ਮੌਤ

ਝੋਕ ਹਰੀਹਰ ਪਿੰਡ ਦੇ ਇੱਕ ਨੌਜਵਾਨ ਦੀ ਕਥਿਤ ਤੌਰ 'ਤੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੁਮਿਤ (18) ਵਜੋਂ ਹੋਈ ਹੈ, ਜੋ ਐਤਵਾਰ ਰਾਤ ਤੋਂ ਲਾਪਤਾ ਸੀ। ਪਰਿਵਾਰਕ ਮੈਂਬਰਾਂ ਨੇ ਭਾਲ ਕੀਤੀ ਅਤੇ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਝੋਕ ਹਰੀਹਰ ਪਿੰਡ ਦੇ ਇੱਕ ਨੌਜਵਾਨ ਦੀ ਕਥਿਤ ਤੌਰ 'ਤੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ ਹੈ।

ਮ੍ਰਿਤਕ ਦੀ ਪਛਾਣ ਸੁਮਿਤ (18) ਵਜੋਂ ਹੋਈ ਹੈ, ਜੋ ਐਤਵਾਰ ਰਾਤ ਤੋਂ ਲਾਪਤਾ ਸੀ। ਪਰਿਵਾਰਕ ਮੈਂਬਰਾਂ ਨੇ ਭਾਲ ਕੀਤੀ ਅਤੇ ਅੱਜ ਸਵੇਰੇ ਉਹ ਪਿੰਡ ਦੀ ਗਲੀ ਵਿੱਚ ਇੱਕ ਕੰਧ ਦੇ ਕੋਲ ਬੇਹੋਸ਼ ਪਾਇਆ ਗਿਆ ਅਤੇ ਉਸ ਤੋਂ ਬਾਅਦ ਉਸ ਨੂੰ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Advertisement

ਜਾਣਕਾਰੀ ਅਨੁਸਾਰ ਸੁਮਿਤ ਇਕਲੌਤਾ ਪੁੱਤਰ ਸੀ ਅਤੇ ਆਪਣੇ ਪਿੱਛੇ ਦੋ ਭੈਣਾਂ ਛੱਡ ਗਿਆ ਹੈ। ਉਸਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਹਿਲਾਂ ਵੀ ਉਸ ਨੇ ਨਸ਼ਾ ਛੁਡਾਊ ਇਲਾਜ ਕਰਵਾਇਆ ਸੀ। ਮ੍ਰਿਤਕ ਦੀ ਦਾਦੀ ਜੀਚੰਦ ਨੇ ਕਿਹਾ, "ਉਸਦੀ ਹਾਲਤ ਵਿੱਚ ਸੁਧਾਰ ਹੋਇਆ ਸੀ ਅਤੇ ਉਹ ਆਪਣੇ ਪਿਤਾ ਨਾਲ ਪਟਿਆਲਾ ਵਿੱਚ ਕੰਮ ਕਰਨ ਲੱਗ ਪਿਆ ਸੀ। ਸਿਰਫ਼ ਦੋ ਦਿਨ ਪਹਿਲਾਂ ਉਹ ਫਿਰੋਜ਼ਪੁਰ ਆਇਆ ਸੀ ਅਤੇ ਐਤਵਾਰ ਸ਼ਾਮ ਨੂੰ ਉਹ ਆਪਣੇ ਦੋਸਤਾਂ ਨਾਲ ਬਾਹਰ ਗਿਆ ਸੀ।"

Advertisement

ਸੰਪਰਕ ਕਰਨ 'ਤੇ ਡੀ.ਐੱਸ.ਪੀ. ਕਰਨ ਸ਼ਰਮਾ ਨੇ ਕਿਹਾ ਕਿ ਪੁਲੀਸ ਇਸ ਮਾਮਲੇ ਦੇ ਤੱਥਾਂ ਦੀ ਤਸਦੀਕ ਕਰੇਗੀ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement
×