DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab paddy procurement: ਮੰਡੀਆਂ ’ਚ ਕਿਸਾਨ ਖ਼ੁਆਰ ਨਹੀਂ ਹੋਣ ਦੇਵਾਂਗੇ: ਕਟਾਰੂਚੱਕ

ਝੋਨੇ ਦੀ ਭਰਪੂਰ ਫ਼ਸਲ ਅਤੇ ਸੁਨਹਿਰੀ ਦਾਣਿਆਂ ਦੀ ਚਮਕ ਦਰਮਿਆਨ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਨਿਰਵਿਘਨ ਖ਼ਰੀਦ ਤੇ ਸਮੇਂ ਸਿਰ ਅਦਾਇਗੀ ਦਾ ਭਰੋਸਾ ਦਿੱਤਾ ਹੈ। ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ...

  • fb
  • twitter
  • whatsapp
  • whatsapp
featured-img featured-img
ਬਠਿੰਡਾ ਦਾਣਾ ਮੰਡੀ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੰਤਰੀ ਲਾਲ ਚੰਦ ਕਟਾਰੂਚੱਕ।
Advertisement

ਝੋਨੇ ਦੀ ਭਰਪੂਰ ਫ਼ਸਲ ਅਤੇ ਸੁਨਹਿਰੀ ਦਾਣਿਆਂ ਦੀ ਚਮਕ ਦਰਮਿਆਨ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਨਿਰਵਿਘਨ ਖ਼ਰੀਦ ਤੇ ਸਮੇਂ ਸਿਰ ਅਦਾਇਗੀ ਦਾ ਭਰੋਸਾ ਦਿੱਤਾ ਹੈ। ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਬਠਿੰਡਾ ਦੀ ਦਾਣਾ ਮੰਡੀ ਦਾ ਦੌਰਾ ਕਰ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਮੰਤਰੀ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਹੁਣ ਤੱਕ ਮੰਡੀਆਂ ਵਿੱਚ 21 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 20 ਲੱਖ ਮੀਟਰਿਕ ਟਨ ਦੀ ਖ਼ਰੀਦ ਕੀਤੀ ਗਈ ਹੈ। ਕਿਸਾਨਾਂ ਨੂੰ 2511 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕੇਂਦਰੀ ਪੂਲ ਲਈ ਨਿਰਧਾਰਤ ਟੀਚਾ ਆਸਾਨੀ ਨਾਲ ਪੂਰਾ ਕਰ ਲਿਆ ਜਾਵੇਗਾ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਕਿਸਾਨਾਂ ਦੀਆਂ ਦੋ ਮੁੱਖ ਲੋੜਾਂ ਫ਼ਸਲ ਦੀ ਨਿਰਵਿਘਨ ਖ਼ਰੀਦ ਅਤੇ ਸਮੇਂ ਸਿਰ ਅਦਾਇਗੀ ਨੂੰ ਪਹਿਲ ਦਿੱਤੀ ਜਾ ਰਹੀ ਹੈ।

Advertisement

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੰਚਨ, ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ, ਮਾਰਕਫੈੱਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਸਣੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement

ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਖ਼ੁਰਾਕ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਪਹਿਲੀ ਤਰਜੀਹ ਹੈ ਕਿ ਕਿਸਾਨਾਂ ਦੀ ਫ਼ਸਲ ਦੀ ਇਕੱਲਾ-ਇਕੱਲਾ ਦਾਣਾ ਖ਼ਰੀਦ ਕੇ ਕਿਸਾਨਾਂ ਨੂੰ ਸਮੇਂ ਸਿਰ ਮੰਡੀਆਂ ’ਚੋਂ ਵਿਹਲੇ ਕਰਨਾ ਹੈ। ਇਸ ਮੌਕੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਦੇ ਯਤਨਾਂ ਰਾਹੀਂ ਕਿਸਾਨਾਂ ਨੂੰ ਨਹਿਰੀ ਪਾਣੀ ਮਿਲਿਆ ਹੈ ਅਤੇ ਇਸੇ ਨਹਿਰੀ ਪਾਣੀ ਸਦਕਾ ਹੀ ਝੋਨੇ ਦੀ ਫ਼ਸਲ ਦੇ ਝਾੜ ਵਿੱਚ ਵਾਧਾ ਹੋਇਆ ਹੈ।

ਇਸ ਮੌਕੇ ਚੇਅਰਮੈਨ ਵਣ ਰਾਜ ਵਿਕਾਸ ਕਾਰਪੋਰੇਸ਼ਨ ਪੰਜਾਬ ਰਾਕੇਸ਼ ਕੁਮਾਰ ਪੁਰੀ, ਐੱਸ ਡੀ ਐੱਮ ਗੁਰਕਿਰਨ ਦੀਪ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ, ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਸੁਰਜੀਤ ਸਿੰਘ ਆਦਿ ਹਾਜ਼ਰ ਸਨ।

Advertisement
×