Punjab politics: ਮੂਸਾ ਨੇ ਅਕਾਲੀ ਦਲ ਪੁਨਰ ਸੁਰਜੀਤ ਲਈ ਸਰਗਰਮੀ ਵਿੱਢੀ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿੱਚ ਕੱਲ੍ਹ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਸ਼ਾਮਲ ਹੋਏ ਡਾ. ਲਖਵਿੰਦਰ ਸਿੰਘ ਮੂਸਾ ਨੇ ਪਾਰਟੀ ਲਈ ਅੱਜ ਤੋਂ ਹੀ ਸਰਗਰਮੀਆਂ ਵਿੱਢ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜੋ ਵੀ ਡਿਊਟੀ ਲਾਈ ਜਾਵੇਗੀ, ਉਸ...
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿੱਚ ਕੱਲ੍ਹ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਸ਼ਾਮਲ ਹੋਏ ਡਾ. ਲਖਵਿੰਦਰ ਸਿੰਘ ਮੂਸਾ ਨੇ ਪਾਰਟੀ ਲਈ ਅੱਜ ਤੋਂ ਹੀ ਸਰਗਰਮੀਆਂ ਵਿੱਢ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜੋ ਵੀ ਡਿਊਟੀ ਲਾਈ ਜਾਵੇਗੀ, ਉਸ ਨੂੰ ਉਹ ਖਿੜੇ ਮੱਥੇ ਨੇਪਰੇ ਚਾੜ੍ਹਨਗੇ। ਇਸ ਤੋਂ ਪਹਿਲਾਂ ਸ੍ਰੀ ਢੀਂਡਸਾ ਨੇ ਉਨ੍ਹਾਂ ਦਾ ਪਾਰਟੀ ਵਿੱਚ ਆਉਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਡਾ. ਮੂਸਾ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਨਵੀਂ ਤਾਕਤ ਅਤੇ ਬਲ ਮਿਲੇਗਾ।
ਲਖਵਿੰਦਰ ਸਿੰਘ ਮੂਸਾ 35 ਸਾਲ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਰਹੇ ਅਤੇ ਉਹ ਕੋਆਰਪਰੇਟਿਵ ਬੈਂਕ ਦੇ ਡਾਇਰੈਕਟਰ ਰਹਿਣ ਤੋਂ ਇਲਾਵਾ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਹੇ ਅਤੇ ਅਕਾਲੀ ਦਲ ਵਿੱਚ ਮੁਹਰਲੀ ਕਤਾਰ ਦੇ ਨੇਤਾ ਵਜੋਂ ਜਾਣੇ ਜਾਂਦੇ ਸਨ। ਅੱਜ-ਕੱਲ੍ਹ ਉਹ ਆਪਣੀ ਇੱਕ ਸੰਸਥਾ ਚਲਾਉਣ ਤੋਂ ਇਲਾਵਾ ਵੁਆਇਸ ਆਫ ਮਾਨਸਾ ਨਾਲ ਸਮਾਜ ਸੇਵੀ ਕੰਮਾਂ ਵਿੱਚ ਸਰਗਰਮ ਹਨ।
ਡਾ. ਲਖਵਿੰਦਰ ਸਿੰਘ ਮੂਸਾ ਨੇ ਕਿਹਾ ਕਿ ਅਕਾਲੀ ਦਲ ਪੁਨਰ ਸੁਰਜੀਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਬਣਿਆ ਹੈ, ਜਿਸ ਨਾਲ ਜੁੜਨਾ ਮਾਣ ਵਾਲੀ ਗੱਲ ਹੈ।

