ਪੰਜਾਬ: ਅਸ਼ਟਾਮ ਡਿਊਟੀ ਵਿੱਚ ਵਾਧੇ ਦੀ ਤਿਆਰੀ

ਖੂਨ ਦੇ ਰਿਸ਼ਤਿਆਂ ’ਚ ਰਜਿਸਟਰੀਆਂ ’ਤੇ ਲੱਗੀ ਰੋਕ ਹਟੀ

ਪੰਜਾਬ: ਅਸ਼ਟਾਮ ਡਿਊਟੀ ਵਿੱਚ ਵਾਧੇ ਦੀ ਤਿਆਰੀ

ਮਹਿੰਦਰ ਸਿੰਘ ਰੱਤੀਆਂ
ਮੋਗਾ, 3 ਜੁਲਾਈ

ਕੋਵਿਡ-19 ਦੇ ਨਾਮ ਉੱਤੇ ਕੈਪਟਨ ਸਰਕਾਰ ਜ਼ਮੀਨਾਂ ਦੀ ਖਰੀਦ ਵੇਚ ਲਈ ਅਸ਼ਟਾਮ ਡਿਊਟੀ ’ਚ ਵਾਧਾ ਕਰਕੇ ਲੋਕਾਂ ਸਿਰ ਉੱਤੇ ਵੱਡਾ ਬੋਝ ਪਾਉਣ ਦੀ ਤਿਆਰੀ ਵਿੱਚ ਹੈ। ਹਾਲਾਂਕਿ ਇਹ ਵਾਧਾ ਕਿੰਨਾ ਹੋਵੇਗਾ, ਇਸ ਬਾਰੇ ਸਥਿਤੀ ਸਪਸ਼ਟ ਨਹੀਂ ਹੈ। ਪੰਜਾਬ ਵਿੱਚ ਪੇਂਡੂ ਤੇ ਸ਼ਹਿਰੀ ਜ਼ਮੀਨਾਂ ਦੀਆਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ ਕਾਰਨ ਅਸ਼ਟਾਮ ਫੀਸ ਤੋਂ ਇਕੱਠਾ ਹੋਣ ਵਾਲਾ ਮਾਲੀਆ ਹਰ ਵਰ੍ਹੇ ਘਟ ਰਿਹਾ ਹੈ। 5 ਫ਼ਰਵਰੀ 2019 ’ਚ ਸਰਕਾਰ ਨੇ ਇਕਰਾਰਨਾਮਿਆਂ ਅਤੇ ਹੋਰ ਕਾਨੂੰਨੀ ਦਸਤਾਵੇਜ਼ਾਂ ’ਤੇ ਅਸ਼ਟਾਮ ਫ਼ੀਸ ਦੁੱਗਣੀ ਕਰ ਦਿੱਤੀ ਗਈ ਸੀ। ਸੂਬੇ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਫੋਨ ’ਤੇ ਗੱਲ ਕਰਦਿਆਂ ਦੱਸਿਆ ਕਿ ਕਿ ਲੋਕਾਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਕੋਵਿਡ-19 ਕਾਰਨ ਖੂਨ ਦੇ ਰਿਸ਼ਤੇ ’ਚ ਰਜਿਸਟਰੀਆਂ ਕਰਨ ਉੱਤੇ ਲਾਈ ਰੋਕ ਖ਼ਤਮ ਕਰ ਦਿੱਤੀ ਗਈ ਹੈ। ਜਲਦੀ ਹੀ ਨੋਟੀਫਿਕੇਸ਼ਨ ਕਰ ਦਿੱਤਾ ਜਾਵੇਗਾ ਅਤੇ ਸੂਬੇ ਦੇ ਸਾਰੇ ਮਾਲ ਅਧਿਕਾਰੀਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਮਾਲ ਮੰਤਰੀ ਨੇ ਕਰੋਨਾ ਮਹਾਂਮਾਰੀ ਸੰਕਟ ਕਾਰਨ ਜ਼ਮੀਨਾਂ ਦੀ ਖਰੀਦ ਵੇਚ ਉੱਤੇ ਅਸ਼ਟਾਮ ਫ਼ੀਸ ਵਾਧੇ ਦਾ ਸੰਕੇਤ ਦਿੰਦੇ ਕਿਹਾ ਕਿ ਇਸ ਉੱਤੇ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਆ ਜਾਣਾ ਹੈ।

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All