ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਮੁਲਾਜ਼ਮਾਂ ਵੱਲੋਂ ਤਨਖਾਹ ਕਟੌਤੀ ਖ਼ਿਲਾਫ਼ ਗੇਟ ਰੈਲੀ

11 ਨੂੰ ਅਰਥੀ ਫੂਕ ਮੁਜ਼ਾਹਰੇ ਦੀ ਦਿੱਤੀ ਚੇਤਾਵਨੀ

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਮੁਲਾਜ਼ਮਾਂ ਵੱਲੋਂ ਤਨਖਾਹ ਕਟੌਤੀ ਖ਼ਿਲਾਫ਼ ਗੇਟ ਰੈਲੀ

ਪਰਮਜੀਤ ਸਿੰਘ
ਫਾਜ਼ਿਲਕਾ, 7 ਅਗਸਤ

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਤਨਖਾਹ 'ਚ 25 ਪ੍ਰਤੀਸ਼ਤ ਕਟੌਤੀ ਖਿਲਾਫ਼ ਅਤੇ ਆਪਣੀਆਂ ਹੋਰਨਾਂ ਮੰਗਾਂ ਸਬੰਧੀ ਅੱਜ ਸਬ ਡਿੱਪੂ ਫਾਜ਼ਿਲਕਾ ਵਿੱਚ ਗੇਟ ਰੈਲੀ ਕੀਤੀ ਗਈ ਅਤੇ ਜ਼ੋਰਦਾਰ ਨਾਅਰੇਬਾਜੀ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਅਮਰੀਕ ਸਿੰਘ ਅਤੇ ਪ੍ਰਿਤਪਾਲ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਾਮਾਰੀ 'ਚ ਐਂਬੂਲੈਂਸਾਂ 'ਤੇ ਹਜ਼ੂਰ ਸਾਹਿਬ, ਦਿੱਲੀ, ਜੈਸਲਮੇਰ ਅਤੇ ਹੋਰਨਾਂ ਵੱਖ ਵੱਖ ਥਾਵਾਂ 'ਤੇ ਸਖ਼ਤ ਡਿਊਟੀ ਨਿਭਾਉਣ ਵਾਲੇ ਆਪਣੀ ਜਾਨ ਨੂੰ ਖਤਰੇ 'ਚ ਪਾਉਣ ਵਾਲੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਵੱਧ ਤਨਖਾਹ ਦੇਣ ਦੀ ਬਜਾਏ ਅੱਜ ਇਕ ਨਾਦਰਸ਼ਾਹੀ ਫਰਮਾਨ ਜਾਰੀ ਕਰਦਿਆਂ ਪਨਬੱਸ ਕਾਮਿਆਂ ਦੀਆਂ ਤਨਖਾਹਾਂ 'ਚੋਂ 25 ਪ੍ਰਤੀਸ਼ਤ ਕੱਟ ਲਗਾਉਣ ਦਾ ਯੂਨੀਅਨ ਵੱਲੋਂ ਸਖ਼ਤ ਵਿਰੋਧ ਕੀਤਾ ਜਾਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ। ਇਸ ਮੌਕੇ ਉਡੀਕ ਚੰਦ ਅਤੇ ਗੁਰਬਖਸ਼ ਲਾਲ ਨੇ ਕਿਹਾ ਕਿ ਪਨਬਸ ਦੇ ਮੁਲਾਜ਼ਮ ਪਿਛਲੇ ਲਗਭਗ 12 ਵਰ੍ਹਿਆਂ ਤੋਂ ਅਣਥਕ ਮਿਹਨਤ ਕਰਕੇ ਘੱਟ ਤਨਖਾਹ ਲੈਕੇ ਪਨਬੱਸ ਨੂੰ ਮੁਨਾਫ਼ੇ 'ਚ ਲਿਆਉਣ ਲਈ ਸਹਿਯੋਗ ਕਰਦੇ ਆ ਰਹੇ ਹਨ ਅਤੇ ਕੋਵਿਡ-19 'ਚ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਵੱਖ ਵੱਖ ਸੂਬਿਆਂ 'ਚੋਂ ਪਰਵਾਸੀ ਮਜ਼ਦੂਰਾਂ ਨੂੰ ਲਿਆਉਣ ਅਤੇ ਛੱਡਣ ਲਈ ਅਤੇ ਐਂਬੂਲੈਂਸਾਂ 'ਤੇ ਆਪਣੀ ਡਿਊਟੀ ਨਿਭਾ ਰਹੇ ਹਨ, ਪਰ ਅੱਜ ਪਨਬੱਸ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣ ਵਾਸਤੇ ਪਨਬਸ ਕੋਲ ਬਜਟ ਨਹੀਂ ਹੈ ਇਹ ਕਹਿ ਕੇ ਕਟੌਤੀ ਕੀਤੀ ਜਾ ਰਹੀ ਹੈ। ਹੋਰਨਾਂ ਆਗੂਆਂ ਨੇ ਵੀ ਇਸ ਮੌਕੇ ਆਪਣੇ ਵਿਚਾਰ ਪੇਸ਼ ਕੀਤੇ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All