Punjab Schools: ਸਕੱਤਰ ਸ਼ਰਮਾ ਵੱਲੋਂ ਸਰਕਾਰੀ ਸਕੂਲਾਂ ਦਾ ਦੌਰਾ
ਫੂਡ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ-ਕਮ-ਡਾਇਰੈਕਟਰ ਵਰਿੰਦਰ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਖੀ ਅਤੇ ਪੀ ਐੱਮ ਸ੍ਰੀ ਸਰਕਾਰੀ ਹਾਈ ਸਕੂਲ ਸਮਾਓਂ ਦਾ ਦੌਰਾ ਕੀਤਾ ਗਿਆ। ਇਸ ਦਾ ਮੁੱਖ ਮੰਤਵ ਸਕੂਲਾਂ...
ਫੂਡ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ-ਕਮ-ਡਾਇਰੈਕਟਰ ਵਰਿੰਦਰ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਖੀ ਅਤੇ ਪੀ ਐੱਮ ਸ੍ਰੀ ਸਰਕਾਰੀ ਹਾਈ ਸਕੂਲ ਸਮਾਓਂ ਦਾ ਦੌਰਾ ਕੀਤਾ ਗਿਆ। ਇਸ ਦਾ ਮੁੱਖ ਮੰਤਵ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਆਧੁਨਿਕ ਸਹੂਲਤਾਂ ਅਤੇ ਪੜ੍ਹਾਈ ਦੇ ਮਾਹੌਲ ਦਾ ਜਾਇਜ਼ਾ ਲੈਣਾ ਸੀ।
ਸ੍ਰੀ ਸ਼ਰਮਾ ਨੇ ਸਕੂਲਾਂ ਵਿੱਚ ਸਮਾਰਟ ਕਲਾਸ ਰੂਮਾਂ, ਵਿਗਿਆਨ ਪ੍ਰਯੋਗਸ਼ਾਲਾਵਾਂ, ਲਾਇਬਰੇਰੀਆਂ, ਖੇਡਾਂ ਤੇ ਸੱਭਿਆਚਾਰਕ ਗਤੀਵਿਧੀਆਂ ਦੇ ਪ੍ਰਬੰਧਾਂ ਨੂੰ ਦੇਖਿਆ ਅਤੇ ਅਧਿਆਪਕਾਂ ਦੇ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਲਾਸ ਰੂਮਾਂ ਵਿੱਚ ਜਾਕੇ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਪੜ੍ਹਾਈ ਦੇ ਪੱਧਰ ਨੂੰ ਪਰਖਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀ ਲਾਇਬਰੇਰੀਆਂ ਵਿੱਚ ਨਿਯਮਤ ਤੌਰ ’ਤੇ ਸਮਾਂ ਬਿਤਾਉਣ ਅਤੇ ਆਪਣੇ ਭਵਿੱਖ ਨੂੰ ਰੁਸ਼ਨਾਉਣ ਲਈ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ।
ਇਸ ਮੌਕੇ ਡੀ ਸੀ ਨਵਜੋਤ ਕੌਰ ਨੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਦੀ ਸੁਰੱਖਿਆ, ਸਫਾਈ ਅਤੇ ਪੜ੍ਹਾਈ ਦੇ ਮਿਆਰ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।

