ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਬਰਨਾਲਾ ਤੇ ਬਠਿੰਡਾ ਦਾ ਦੌਰਾ

ਸਰਕਾਰੀ ਸਕੂਲ ਸੰਧੂ ’ਚ ਮਿੱਡ-ਡੇਅ ਮੀਲ ਦਾ ਨਿਰਖੀਣ; ਸਕੂਲਾਂ, ਡਿੱਪੂਆਂ ਤੇ ਹਸਪਤਾਲਾਂ ਦੇ ਬਾਹਰ ਫ਼ੂਡ ਕਮਿਸ਼ਨ ਦੇ ਫੋਨ ਨੰਬਰ ਲਿਖਣ ਦੀ ਹਦਾਇਤ
ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਸਕੂਲ ਦੀ ਰਸੋਈ ਦਾ ਨਿਰੀਖਣ ਕਰਦੇ ਹੋਏ। 
Advertisement

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਵਿਭਾਗਾਂ ਦੇ ਮੁਖੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਹਰ ਇਕ ਆਮ ਵਿਅਕਤੀ ਤੱਕ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਫ਼ੂਡ ਕਮਿਸ਼ਨ ਦੇ ਵੇਰਵੇ ਅਤੇ ਉਸ ਦਾ ਫੋਨ ਨੰਬਰ ਜਨਤਕ ਥਾਵਾਂ ਜਿਵੇਂ ਕਿ ਸਕੂਲ, ਆਂਗਣਵਾੜੀ ਕੇਂਦਰ ਅਤੇ ਹਸਪਤਾਲਾਂ ਦੇ ਬਾਹਰ ਲਿਖਿਆ ਜਾਵੇ ਤਾਂ ਜੋ ਖਾਣੇ ਸਬੰਧੀ ਕੋਈ ਵੀ ਸ਼ਿਕਾਇਤ ਫ਼ੂਡ ਕਮਿਸ਼ਨ ਤੱਕ ਕੀਤੀ ਜਾ ਸਕੇ। ਜਸਵੀਰ ਸਿੰਘ ਸੇਖੋਂ ਨੇ ਦੱਸਿਆ ਕਿ ਸਰਕਾਰੀ ਰਾਸ਼ਨ ਡਿੱਪੂਆਂ, ਆਂਗਣਵਾੜੀ ਕੇਂਦਰਾਂ ਜਾਂ ਸਕੂਲਾਂ ਦੇ ਮਿਡ ਡੇ ਮੀਲ ਸਬੰਧੀ ਕੋਈ ਸ਼ਿਕਾਇਤ ਵਿਭਾਗ ਦੀ ਵੈੱਬਸਾਈਟ ਉੱਪਰ ਦਰਜ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਆਮ ਜਨਤਾ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 98767-64545 ਵੀ ਜਾਰੀ ਕੀਤਾ ਹੋਇਆ ਹੈ ਜਿਸਦਾ ਕਿ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਹੋਰ ਕਿਹਾ ਕਿ ਫੂਡ ਸਕਿਉਰਿਟੀ ਐਕਟ ਅਧੀਨ ਸ਼ਿਕਾਇਤ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੋਲ ਵੀ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਵਿਖੇ ਵਰਤਾਏ ਜਾਂਦੇ ਮਿੱਡ-ਡੇਅ ਮੀਲ ਦਾ ਜਾਇਜ਼ਾ ਲਿਆ। ਇਸੇ ਦੌਰਾਨ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅੱਜ ਬਠਿੰਡਾ ਫੇਰੀ ਮੌਕੇ ਨੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਆਰਓ ਪਾਣੀ ਦੀ ਸਪਲਾਈ ਦੀ ਤੁਰੰਤ ਟੀਡੀਐੱਸ ਜਾਂਚ ਕਰਵਾਈ ਜਾਵੇ, ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਪੀਣ ਵਾਲਾ ਪਾਣੀ ਮਿਲ ਸਕੇ। ਉਨ੍ਹਾਂ ਕਿਹਾ ਕਿ ਜਿੱਥੇ ਆਰਓ ਲੱਗੇ ਨਹੀਂ ਜਾਂ ਖ਼ਰਾਬ ਹਨ, ਉਨ੍ਹਾਂ ਨੂੰ ਲਗਾਇਆ ਜਾਂ ਰਿਪੇਅਰ ਕਰਵਾਇਆ ਜਾਵੇ।

Advertisement
Advertisement