ਨਿੱਜੀ ਪੱਤਰ ਪ੍ਰੇਰਕ:
ਫਰੀਦਕੋਟ 23 ਅਕਤੂਬਰ
ਫਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿੱਚ ਹੁਣ ਤੱਕ 2,70,156 ਮੀਟਰਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ। ਜ਼ਿਲ੍ਹਾ ਮੰਡੀ ਅਫ਼ਸਰ ਸਲੋਧ ਕੁਮਾਰ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਤੱਕ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ 2,70,156 ਮੀਟਰਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਨੇ 92,433 ਮੀਟ੍ਰਿਕ ਟਨ, ਮਾਰਕਫੈਡ ਨੇ 77120 ਮੀਟਰਕ ਟਨ, ਪਨਸਪ ਨੇ 67,031 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 30,132 ਮੀਟਰਕ ਟਨ, ਐਫਸੀਆਈ ਨੇ 1,798 ਮੀਟਰਕ ਟਨ, ਪ੍ਰਾਈਵੇਟ ਵਪਾਰੀਆਂ ਨੇ 1,642 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ। ਜ਼ਿਲ੍ਹੇ ਵਿੱਚ 1,92,799 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ।