ਮਾਨਸਾ ਵਿੱਚ 96,039 ਮੀਟਰਕ ਟਨ ਝੋਨੇ ਦੀ ਖ਼ਰੀਦ
ਪੱਤਰ ਪ੍ਰੇਰਕ ਮਾਨਸਾ, 25 ਅਕਤਬੂਰ ਡੀਸੀ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਖਰੀਦ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ 117409 ਮੀਟਰਕ ਟਨ ਝੋਨੇ ਦੀ ਆਮਦ ਹੋ...
Advertisement
ਪੱਤਰ ਪ੍ਰੇਰਕ
ਮਾਨਸਾ, 25 ਅਕਤਬੂਰ
Advertisement
ਡੀਸੀ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਖਰੀਦ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ 117409 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਮੰਡੀਆਂ ਵਿੱਚ ਪੁੱਜੇ ਝੋਨੇ ਵਿੱਚੋਂ ਏਜੰਸੀਆਂ ਤੇ ਵਪਾਰੀਆਂ ਵੱਲੋਂ 96039 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਫ਼ਸਲ ਲਈ ਕਿਸਾਨਾਂ ਨੂੰ 189.42 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਡੀਸੀ ਨੇ ਦੱਸਿਆ ਕਿ ਖ਼ਰੀਦੇ ਗਏ ਝੋਨੇ ਵਿੱਚੋਂ ਪਨਗਰੇਨ ਵੱਲੋਂ 32898 ਮੀਟਰਕ ਟਨ, ਮਾਰਕਫੈੱਡ ਵੱਲੋਂ 30457 ਮੀਟਰਕ ਟਨ, ਪਨਸਪ ਵੱਲੋਂ 22536 ਮੀਟਰਕ ਟਨ ਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 10148 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
Advertisement
×