ਸ੍ਰੀ ਮੁਕਤਸਰ ਸਾਹਿਬ: ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਲੋਕ ਕਾਂਗਰਸ ਦੇ ਅਹੁਦੇਦਾਰਾਂ ਦੀ ਜਾਰੀ ਕੀਤੀ ਸੂਚੀ ਵਿੱਚ ਮੁਕਤਸਰ ਜ਼ਿਲ੍ਹੇ ਦਾ ਇੰਚਾਰਜ ਪੁਸ਼ਪਿੰਦਰ ਸਿੰਘ ਭੰਡਾਰੀ ਨੂੰ ਲਾਇਆ ਗਿਆ ਹੈ। ਇਸ ਸਬੰਧੀ ਸ੍ਰੀ ਭੰਡਾਰੀ ਨੇ ਦੱਸਿਆ ਕਿ ਪੰਜਾਬ ਲੋਕ ਕਾਂਗਰਸ ਦੇ ਪੰਜ ਉਪ ਪ੍ਰਧਾਨਾਂ ਸਮੇਤ 17 ਜਨਰਲ ਸਕੱਤਰਾਂ ਦੀ ਚੋਣ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਨੂੰ ਜਨਰਲ ਸਕੱਤਰ ਦੇ ਨਾਲ ਨਾਲ ਮੁਕਤਸਰ ਜ਼ਿਲ੍ਹੇ ਦਾ ਇੰਚਾਰਜ ਵੀ ਥਾਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲੋਕ ਕਾਂਗਰਸ ਦਾ ਆਪਣਾ ਵੱਡਾ ਵੋਟ ਬੈਕ ਮੌਜੂਦ ਹੈ ਤੇ ਆਉਣ ਵਾਲੀਆਂ ਚੋਣਾਂ ਵਿੱਚ ਉਹ ਅਸਰ ਅੰਦਾਜ ਤਰੀਕੇ ਨਾਲ ਚੋਣ ਪਿੜ ਵਿੱਚ ਕੁੱਦਣਗੇ। ਉਨ੍ਹਾਂ ਕਿਹਾ ਿਕ ਚੋਣਾਂ ਵਿੱਚ ਪੰਜਾਬ ਲੋਕ ਕਾਂਗਰਸ ਦੀ ਜਿੱਤ ਹੋਣੀ ਤੈਅ ਹੈ। -ਨਿੱਜੀ ਪੱਤਰ ਪ੍ਰੇਰਕ